ਕਾਲ ਬਣ ਕੇ ਆਈ ਕਾਰ, ਬੁਲਟ ਨੂੰ ਮਾਰੀ ਟੱਕਰ; ਤੜਫ਼ਿਆਂ ਥਾਈਂ ਨਿਕਲੇ ਨੌਜਵਾਨ ਦੇ ਪ੍ਰਾਣ
ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਰਣਜੀਤ ਕੌਰ ਪਤਨੀ ਹਰਨੇਕ ਸਿੰਘ ਵਾਸੀ ਖਵਾਜਾ ਖੜਕ ਨੇ ਦੱਸਿਆ ਕਿ ਅਣਪਛਾਤੇ ਕਾਰ ਚਾਲਕ ਵੱਲੋਂ ਹਰਮੀਤ ਸਿੰਘ ਦੇ ਬੁਲਟ ਮੋਟਰਸਾਈਕਲ ਵਿਚ ਤੇਜ਼ ਰਫਤਾਰ ਅਤੇ ਲਾਪ੍ਰਵਾਹੀ ਨਾਲ ਕਾਰ ਮਾਰਨ ਨਾਲ ਹਰਮੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
Publish Date: Thu, 11 Dec 2025 09:56 AM (IST)
Updated Date: Thu, 11 Dec 2025 09:58 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ: ਥਾਣਾ ਘੱਲਖੁਰਦ ਦੇ ਅਧੀਨ ਆਉਂਦੇ ਪਿੰਡ ਖਵਾਜਾ ਖੜਕ ਵਿਖੇ ਕਾਰ ਅਤੇ ਬੁਲਟ ਮੋਟਰਸਾਈਕਲ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਘੱਲਖੁਰਦ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖਿਲਾਫ 106, 281, 324 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਰਣਜੀਤ ਕੌਰ ਪਤਨੀ ਹਰਨੇਕ ਸਿੰਘ ਵਾਸੀ ਖਵਾਜਾ ਖੜਕ ਨੇ ਦੱਸਿਆ ਕਿ ਅਣਪਛਾਤੇ ਕਾਰ ਚਾਲਕ ਵੱਲੋਂ ਹਰਮੀਤ ਸਿੰਘ ਦੇ ਬੁਲਟ ਮੋਟਰਸਾਈਕਲ ਵਿਚ ਤੇਜ਼ ਰਫਤਾਰ ਅਤੇ ਲਾਪ੍ਰਵਾਹੀ ਨਾਲ ਕਾਰ ਮਾਰਨ ਨਾਲ ਹਰਮੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ।