ਸੁਖਚੈਨ ਸਿੰਘ ਚੰਦੜ, ਮੁੱਦਕੀ: ਥਾਣਾ ਘੱਲਖੁਰਦ ਦੇ ਅਧੀਨ ਆਉਂਦੇ ਪਿੰਡ ਬੱਧਨੀ ਗੁਲਾਬ ਸਿੰਘ ਵਾਲਾ ਵਿਖੇ ਗਲੀ 'ਤੇ ਕਬਜ਼ਾ ਕਰਨ ਨੂੰ ਲੈ ਕੇ ਸਰਪੰਚਣੀ ਦੀ ਕੁੱਟਮਾਰ ਕਰਨ ਅਤੇ ਉਸ ਨੂੰ ਧਮਕੀਆਂ ਦੇਣ ਦੇ ਦੋਸ਼ ਵਿਚ ਪੁਲਿਸ ਨੇ 5 ਵਿਅਕਤੀਆਂ ਖ਼ਿਲਾਫ਼ 452, 506, 323, 148, 149 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ।

ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸੁਖਜਿੰਦਰ ਕੌਰ ਪਤਨੀ ਸੰਤੋਖ ਸਿੰਘ ਵਾਸੀ ਬੱਧਨੀ ਗੁਲਾਬ ਸਿੰਘ ਨੇ ਦੱਸਿਆ ਕਿ ਉਹ ਪਿੰਡ ਦੀ ਮੌਜ਼ੂਦਾ ਸਰਪੰਚ ਹੈ। ਸੁਖਜਿੰਦਰ ਕੌਰ ਨੇ ਦੱਸਿਆ ਕਿ ਦੋਸ਼ੀਅਨ ਜਸਕਰਨ ਸਿੰਘ ਪੁੱਤਰ ਜਸਵੀਰ ਸਿੰਘ, ਜਸਵੀਰ ਸਿੰਘ ਪੁੱਤਰ ਨੈਬ ਸਿੰਘ, ਸਤਿੰਦਰ ਸਿੰਘ, ਲਖਵਿੰਦਰ ਸਿੰਘ ਪੁੱਤਰ ਅੰਗਰੇਜ਼ ਸਿੰਘ ਵਾਸੀਅਨ ਬੱਧਨੀ ਗੁਲਾਬ ਸਿੰਘ, ਗੁਰਸ਼ਰਨ ਸਿੰਘ ਪੁੱਤਰ ਕੁਲਬੀਰ ਸਿੰਘ ਵਾਸੀਅਨ ਫਿਰੋਜ਼ਸ਼ਾਹ ਦੇ ਘਰ ਦੇ ਪਿਛਲੀ ਗਲੀ ਵਿਚ ਇੰਟਰਲਾਕ ਲਗਵਾ ਰਹੀ ਹੈ ਤੇ ਦੋਸ਼ੀਅਨ ਇਸ ਗਲੀ 'ਤੇ ਕਬਜ਼ਾ ਕਰਨਾ ਚਾਹੁੰਦੇ ਹਨ। ਸੁਖਜਿੰਦਰ ਕੌਰ ਨੇ ਦੱਸਿਆ ਕਿ ਇਸੇ ਰੰਜ਼ਿਸ਼ ਨੂੰ ਲੈ ਕੇ ਉਕਤ ਦੋਸ਼ੀਅਨ ਨੇ ਹਮਸ਼ਵਰਾ ਹੋ ਕੇ ਉਸ ਦੇ ਘਰ ਜਾ ਕੇ ਉਸ ਦੀ ਕੁੱਟਮਾਰ ਕੀਤੀ ਤੇ ਧਮਕੀਆਂ ਦਿੱਤੀਆਂ। ਸੁਖਜਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਇਲਾਜ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਸੁਖਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ 'ਤੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

Posted By: Rajnish Kaur