ਮਾਊਂਟ ਲਿਟਰਾ ਜੀ ਸਕੂਲ ਵਿਚ ਬਸੰਤ ਪੰਚਮੀ ਮਨਾਇਆ
ਮਾਊਂਟ ਲਿਟਰਾ ਜੀ ਸਕੂਲ ਵਿਚ ਬਸੰਤ ਪੰਚਮੀ ਦਾ ਰੰਗਾਰੰਗ ਸਮਾਰੋਹ ਆਯੋਜਿਤ
Publish Date: Sat, 24 Jan 2026 04:30 PM (IST)
Updated Date: Sat, 24 Jan 2026 04:31 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਮਾਊਂਟ ਲਿਟਰਾ ਜੀ ਸਕੂਲ ਵਿਚ ਬਸੰਤ ਪੰਚਮੀ ਦਾ ਤਿਉਹਾਰ ਬੜੀ ਧੂਮਧਾਮ, ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਮਾਂ ਸਰਸਵਤੀ ਦੀ ਵੰਦਨਾ ਅਤੇ ਪੁਸ਼ਪ ਅਰਪਣ ਨਾਲ ਕੀਤੀ ਗਈ। ਪ੍ਰਿੰਸੀਪਲ ਵਨੀਤਾ ਬਾਂਸਲ ਨੇ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੇ ਧਾਰਮਿਕ, ਸੱਭਿਆਚਾਰਕ ਮਹੱਤਵ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵੱਲੋਂ ਕਵਿਤਾ ਪਾਠ, ਗੀਤ ਅਤੇ ਡਾਂਸ ਕੀਤੇ ਗਏ। ਬੱਚਿਆਂ ਦੀ ਪ੍ਰਤਿਭਾ, ਆਤਮਵਿਸ਼ਵਾਸ ਤੇ ਉਤਸ਼ਾਹ ਨੇ ਸਮਾਰੋਹ ਨੂੰ ਹੋਰ ਵੀ ਖਾਸ ਬਣਾ ਦਿੱਤਾ। ਹਰ ਪ੍ਰਸਤੁਤੀ ’ਤੇ ਦਰਸ਼ਕਾਂ ਵੱਲੋਂ ਜ਼ੋਰਦਾਰ ਤਾਲੀਆਂ ਨਾਲ ਹੌਸਲਾ ਅਫਜ਼ਾਈ ਕੀਤੀ ਗਈ। ਪ੍ਰੋਗਰਾਮ ਦੇ ਅੰਤ ਵਿਚ ਸਕੂਲ ਪਰਿਵਾਰ ਵੱਲੋਂ ਮਾਂ ਸਰਸਵਤੀ ਅੱਗੇ ਸਾਰੇ ਵਿਦਿਆਰਥੀਆਂ ਦੇ ਉਜਲੇ ਭਵਿੱਖ, ਗਿਆਨ ਅਤੇ ਸਫਲਤਾ ਲਈ ਪ੍ਰਾਰਥਨਾ ਕੀਤੀ ਗਈ। ਸਕੂਲ ਦੀਆਂ ਅਧਿਆਪਿਕਾਵਾਂ ਅਮ੍ਰਿਤਾ, ਜਸਪ੍ਰੀਤ, ਕਿਰਣਦੀਪ, ਸਾਬੀਆ, ਅਨਮੋਲ, ਰਿੰਪੀ, ਸੁਮਨ, ਹਰਮਨ ਅਤੇ ਰਾਜਪ੍ਰੀਤ ਦੀ ਵੀ ਮਹੱਤਵਪੂਰਨ ਭੂਮਿਕਾ ਰਹੀ।