ਮਾਊਂਟ ਲਿਟਰਾ ਜੀ ਸਕੂਲ ’ਚ ਮਨਾਈ ਬਸੰਤ
ਮਾਊਂਟ ਲਿਟਰਾ ਜੀ ਸਕੂਲ ਵਿਚ ਬਸੰਤ ਪੰਚਮੀ ਦਾ ਰੰਗਾਰੰਗ ਸਮਾਰੋਹ ਆਯੋਜਿਤ
Publish Date: Sun, 25 Jan 2026 06:18 PM (IST)
Updated Date: Sun, 25 Jan 2026 06:19 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ: ਮਾਊਂਟ ਲਿਟਰਾ ਜੀ ਸਕੂਲ ਵਿਚ ਬਸੰਤ ਪੰਚਮੀ ਦਾ ਤਿਉਹਾਰ ਬੜੀ ਧੂਮਧਾਮ, ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਮਾਂ ਸਰਸਵਤੀ ਦੀ ਵੰਦਨਾ ਅਤੇ ਪੁਸ਼ਪ ਅਰਪਣ ਨਾਲ ਕੀਤੀ ਗਈ, ਜਿਸ ਨਾਲ ਪੂਰੇ ਹਾਲ ਵਿੱਚ ਆਤਮਿਕ ਸ਼ਾਂਤੀ ਤੇ ਭਗਤੀ ਦਾ ਮਾਹੌਲ ਬਣ ਗਿਆ। ਇਸ ਮੌਕੇ ’ਤੇ ਸਕੂਲ ਦੀ ਪ੍ਰਿੰਸੀਪਲ ਵਨੀਤਾ ਬਾਂਸਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਬਸੰਤ ਪੰਚਮੀ ਦੇ ਧਾਰਮਿਕ, ਸੱਭਿਆਚਾਰਕ ਮਹੱਤਵ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਬੱਚਿਆਂ ਨੂੰ ਵਿਦਿਆ, ਸਦਗੁਣਾਂ ਅਤੇ ਸੰਸਕਾਰਾਂ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਸੱਭਿਆਚਾਰਕ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵੱਲੋਂ ਸਰਸਵਤੀ ਵੰਦਨਾ, ਕਵਿਤਾ ਪਾਠ, ਗੀਤ ਅਤੇ ਡਾਂਸ ਕੀਤੇ ਗਏ।ਬੱਚਿਆਂ ਦੀ ਪ੍ਰਤਿਭਾ, ਆਤਮਵਿਸ਼ਵਾਸ ਅਤੇ ਉਤਸ਼ਾਹ ਨੇ ਸਮਾਰੋਹ ਨੂੰ ਹੋਰ ਵੀ ਖਾਸ ਬਣਾ ਦਿੱਤਾ। ਹਰ ਪ੍ਰਸਤੁਤੀ ‘ਤੇ ਦਰਸ਼ਕਾਂ ਵੱਲੋਂ ਜ਼ੋਰਦਾਰ ਤਾਲੀਆਂ ਨਾਲ ਹੌਸਲਾ ਅਫਜ਼ਾਈ ਕੀਤੀ ਗਈ। ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਪਰਿਵਾਰ ਵੱਲੋਂ ਮਾਂ ਸਰਸਵਤੀ ਅੱਗੇ ਸਾਰੇ ਵਿਦਿਆਰਥੀਆਂ ਦੇ ਉਜਲੇ ਭਵਿੱਖ, ਗਿਆਨ ਅਤੇ ਸਫਲਤਾ ਲਈ ਪ੍ਰਾਰਥਨਾ ਕੀਤੀ ਗਈ। ਇਸ ਮੌਕੇ ’ਤੇ ਸਕੂਲ ਦੀਆਂ ਅਧਿਆਪਿਕਾਵਾਂ ਅਮ੍ਰਿਤਾ, ਜਸਪ੍ਰੀਤ, ਕਿਰਣਦੀਪ, ਸਾਬੀਆ, ਅਨਮੋਲ, ਰਿੰਪੀ, ਸੁਮਨ, ਹਰਮਨ ਅਤੇ ਰਾਜਪ੍ਰੀਤ ਦੀ ਵੀ ਭੂਮਿਕਾ ਰਹੀ, ਜਿਨ੍ਹਾਂ ਨੇ ਸਮਾਰੋਹ ਨੂੰ ਸਫਲ ਬਣਾਉਣ ਵਿੱਚ ਯੋਗਦਾਨ ਪਾਇਆ।