ਮੁੱਖ ਮੰਤਰੀ ਵੱਲੋਂ ਨਿਮਰਤਾ ਸਹਿਤ ਸਪੱਸ਼ਟੀਕਰਨ ਦੇਣਾ ਸ਼ਲਾਘਾਯੋਗ : ਪੀਰ ਮੁਹੰਮਦ
ਮੁੱਖ ਮੰਤਰੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿਮਰਤਾ ਸਹਿਤ ਸਪੱਸ਼ਟੀਕਰਨ ਦੇਣਾ ਇਕ ਸ਼ਲਾਘਾਯੋਗ ਕਦਮ : ਕਰਨੈਲ ਸਿੰਘ ਪੀਰ ਮੁਹੰਮਦ
Publish Date: Fri, 16 Jan 2026 03:48 PM (IST)
Updated Date: Fri, 16 Jan 2026 03:48 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਖੂ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਨਿਮਰਤਾ ਸਹਿਤ ਆਪਣਾ ਸਪੱਸ਼ਟੀਕਰਨ ਦੇਣ ਦੇ ਫੈਸਲੇ ਦਾ ਭਰਵਾਂ ਸਵਾਗਤ ਕਰਦਿਆਂ ਇਸ ਨੂੰ ਪੰਥਕ ਰਿਵਾਇਤਾਂ ਅਤੇ ਸੰਸਥਾਵਾਂ ਦੀ ਮਰਿਆਦਾ ਨੂੰ ਬਰਕਰਾਰ ਰੱਖਣ ਵਾਲਾ ਇੱਕ ਸ਼ੁਭ ਕਦਮ ਦੱਸਿਆ ਹੈ। ਪੀਰ ਮੁਹੰਮਦ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰ ਸਿੱਖ ਲਈ ਸਰਵਉੱਚ ਹੈ, ਚਾਹੇ ਕੋਈ ਕਿਸੇ ਵੀ ਉੱਚੇ ਅਹੁਦੇ ’ਤੇ ਕਿਉ ਨਾ ਹੋਵੇ, ਉਹ ਤਖ਼ਤ ਸਾਹਿਬ ਦੀ ਮਰਿਆਦਾ ਅਤੇ ਹੁਕਮਾਂ ਤੋਂ ਉੱਪਰ ਨਹੀਂ ਹੈ। ਮੁੱਖ ਮੰਤਰੀ ਵੱਲੋਂ ਦਿਖਾਈ ਗਈ ਇਹ ਨਿਮਰਤਾ ਪੰਥਕ ਪਰੰਪਰਾਵਾਂ ਦੇ ਅਨੁਕੂਲ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਕਿਸੇ ਆਗੂ ਜਾਂ ਸਖ਼ਸ਼ੀਅਤ ਤੋਂ ਕੋਈ ਭੁੱਲ-ਚੁੱਕ ਹੁੰਦੀ ਹੈ ਜਾਂ ਕੋਈ ਸ਼ੰਕਾ ਪੈਦਾ ਹੁੰਦਾ ਹੈ ਤਾਂ ਉਸ ਦਾ ਹੱਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋ ਕੇ ਹੀ ਨਿਕਲਦਾ ਹੈ। ਭਗਵੰਤ ਮਾਨ ਵੱਲੋਂ ਦਿੱਤਾ ਗਿਆ ਸਪੱਸ਼ਟੀਕਰਨ ਇੱਕ ਸਾਰਥਕ ਪਹਿਲ ਹੈ। ਪੀਰ ਮੁਹੰਮਦ ਨੇ ਉਮੀਦ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਸਾਰੇ ਸਿਆਸੀ ਆਗੂ ਦਲ-ਗਤ ਰਾਜਨੀਤੀ ਤੋਂ ਉੱਪਰ ਉੱਠ ਕੇ ਪੰਥਕ ਸੰਸਥਾਵਾਂ ਦੇ ਸਤਿਕਾਰ ਨੂੰ ਇਸੇ ਤਰ੍ਹਾਂ ਮੁੱਖ ਰੱਖਣਗੇ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿਮਰਤਾ ਨਾਲ ਸਪੱਸ਼ਟੀਕਰਨ ਦੇਣਾ ਕਿਸੇ ਦੀ ਹਾਰ ਨਹੀਂ, ਸਗੋਂ ਗੁਰੂ ਘਰ ਦੀਆਂ ਰਵਾਇਤਾਂ ਦੀ ਜਿੱਤ ਹੈ।