ਸ਼ੀਹਾਂਪਾੜੀ ਤੋਂ ਸ਼੍ਰੋਅਦ ਦੀ ਜ਼ੀਰਾ ਰੈਲੀ ਲਈ ਕਾਫਲਾ ਰਵਾਨਾ
ਪਿੰਡ ਸ਼ੀਹਾਂਪਾੜੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦਾ ਕਾਫਲਾ ਜ਼ੀਰਾ ਰੈਲੀ ਲਈ ਰਵਾਨਾ ਹੋਇਆ
Publish Date: Fri, 20 Feb 2026 03:17 PM (IST)
Updated Date: Fri, 20 Feb 2026 03:18 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਖੂ : ਸ਼੍ਰੋਮਣੀ ਅਕਾਲੀ ਦਲ ਦੀ ਜ਼ੀਰਾ ਵਿਖੇ ਹੋ ਰਹੀ ਰੈਲੀ ਦੇ ਸਬੰਧ ਵਿਚ ਹਲਕਾ ਇੰਚਾਰਜ਼ ਹਰਪ੍ਰੀਤ ਸਿੰਘ ਹੀਰੋ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰੈਲੀ ਵਿੱਚ ਸ਼ਾਮਲ ਹੋਣ ਲਈ ਪਲਵਿੰਦਰ ਸਿੰਘ ਸੰਧੂ ਤੇ ਡਾ. ਬਲਵੰਤ ਸਿੰਘ ਸਿੱਧੂ ਦੀ ਅਗਵਾਈ ਵਿਚ ਬਲਾਕ ਮਖੂ ਦੇ ਪਿੰਡ ਸ਼ੀਹਾਂਪਾੜੀ ਤੋਂ ਸ਼੍ਰੋਮਣੀ ਅਕਾਲੀ ਦਲ ਆਗੂਆਂ ਤੇ ਵਰਕਰਾਂ ਦਾ ਕਾਫ਼ਲਾ ਜ਼ੀਰਾ ਲਈ ਰਵਾਨਾ ਹੋਇਆ। ਇਸ ਮੌਕੇ ਪਲਵਿੰਦਰ ਸਿੰਘ ਸੰਧੂ ਤੇ ਡਾ. ਬਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਜ਼ੀਰਾ ਵਿਖੇ ਹੋ ਰਹੀ ਰੈਲੀ ਇਤਿਸਹਕ ਰੈਲੀ ਹੋਵੇਗੀ। ਇਸ ਰੈਲੀ ਵਿਚ ਜਾਣ ਲਈ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ। ਇਸ ਰੈਲੀ ਵਿੱਚ ਲੋਕਾਂ ਦਾ ਭਾਰੀ ਇਕੱਠ ਸਾਬਤ ਕਰ ਦੇਵੇਗਾ ਕਿ ਲੋਕ ਹੁਣ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ। ਇਸ ਮੌਕੇ ਰਾਜ ਸਿੰਘ ਸਾਬਕਾ ਸਰਪੰਚ, ਬਲਕਾਰ ਸਿੰਘ ਸਾਬਕਾ ਸਰਪੰਚ, ਪਿੱਪਲ ਸਿੰਘ, ਅੰਗਰੇਜ ਸਿੰਘ, ਗੁਰਚਰਨ ਸਿੰਘ, ਬਿੰਦਰ ਸਿੰਘ, ਬੇਅੰਤ ਸਿੰਘ, ਗੁਰਮੇਲ ਸਿੰਘ, ਕਸ਼ਮੀਰ ਸਿੰਘ, ਬਲਵੀਰ ਸਿੰਘ, ਹੀਰਾ ਸਿੰਘ, ਮਹਿੰਦਰ ਸਿੰਘ, ਗੁਰਮੀਤ ਸਿੰਘ, ਸੁਖਦੇਵ ਸਿੰਘ, ਜਾਗਰ ਸਿੰਘ, ਅਮਰੀਕ ਸਿੰਘ, ਬਿੰਦਰ ਸਿੰਘ, ਗੁਰਲਾਲ ਸਿੰਘ ਸਿੱਧੂ ਆਦਿ ਹਾਜ਼ਰ ਸਨ।