ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ

ਜ਼ਿਲ੍ਹਾ ਬਿਊਰੋ ਆਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜਪੁਰ ਵੱਲੋਂ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਅਮਿ੍ਤ ਸਿੰਘ ਆਈਏਐੱਸ ਦੇ ਦਿਸ਼ਾ ਨਿਰਦੇਸ਼ਾਂ ਤੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਜਾਗਰੂਕ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਬਿਊਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ/ਮਾਡਲ ਕਰੀਅਰ ਸੈਂਟਰ, ਫਿਰੋਜਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲੜਕੀਆਂ ਫਿਰੋਜਪੁਰ ਸ਼ਹਿਰ ਦੇ ਬਾਰ੍ਹਵੀਂ ਜਮਾਤ ਵਿਚ ਪੜ੍ਹ ਰਹੇ ਅਤੇ ਪਾਸ ਕਰ ਚੁੱਕੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਕਾਊਂਸਿਲੰਗ ਸੈਸ਼ਨ ਲਗਾਇਆ ਗਿਆ। ਹਰਮੇਸ਼ ਕੁਮਾਰ ਜ਼ਿਲ੍ਹਾ ਰੋਜਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਅਤੇ ਗੁਰਜੰਟ ਸਿੰਘ ਪਲੇਸਮੈਂਟ ਅਫਸਰ, ਫਿਰੋਜ਼ਪੁਰ ਨੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਮਿਆਰ ਨੂੰ ਉੱਚਾ ਚੁੱਕਣ ਲਈ ਸਹੀ ਕਿੱਤਾ ਅਪਣਾ ਕੇ ਚੰਗਾ ਭਵਿੱਖ ਬਨਾਉਣ ਲਈ ਪੇ੍ਰਿਤ ਕੀਤਾ। ਉਨਾਂ੍ਹ ਵੱਲੋਂ ਵਿਦਿਆਰਥੀਆਂ ਨੂੰ ਬਿਊਰੋ ਵੱਲੋਂ ਦਿੱਤੀਆਂ ਸੇਵਾਵਾਂ ਦੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਚੰਗੇ ਭਵਿੱਖ ਨੂੰ ਲੈ ਕੇ ਵਿਦਿਆਰਥੀ ਜੀਵਨ ਵਿੱਚ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੀਆਂ ਸਹੂਲਤਾਂ ਦੇ ਮਹੱਤਵ ਨੂੰ ਦਰਸ਼ਾਇਆ ਗਿਆ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਵੈ-ਰੋਜ਼ਗਾਰ ਦੀਆਂ ਸਕੀਆਂ, ਸਕਿੱਲ ਟੇ੍ਨਿੰਗਾਂ ਦੇ ਨਾਲ-ਨਾਲ ਬਲਾਕ ਪੱਧਰੀ ਅਤੇ ਜਿਲ੍ਹਾ ਪੱਧਰੀ ਰੋਜ਼ਗਾਰ ਮੇਲਿਆਂ ਬਾਰੇ ਦੱਸਦਿਆਂ ਇਨਾਂ੍ਹ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਜਾਗਰੂਕ ਕੀਤਾ। ਇਸ ਦੌਰਾਨ ਰਮਨ ਲੈਕਚਰਾਰ ਪੋਲੀਟੈਕਨਿਕ ਕਾਲਜ ਵੱਲੋਂ ਡਿਪਲੋਮਾ ਕੋਰਸ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਟੋਨੀ ਕੱਕੜ ਅਤੇ ਸਾਹਿਲ ਹਾਜ਼ਰ ਸਨ।