ਮ੍ਰਿਤਕ ਗੁਰਜੰਟ ਸਿੰਘ ਦੇ ਕੇਸ ਦਾ ਚਲਾਨ ਕੋਰਟ ’ਚ ਪੇਸ਼ ਕਰਵਾਉਣ ਲਈ ਐੱਸਐੱਸਪੀ ਨਾਲ ਮੁਲਾਕਾਤ ਮ੍ਰਿਤਕ ਗੁਰਜੰਟ ਸਿੰਘ ਦੇ ਕੇਸ ਦਾ ਚਲਾਨ ਕੋਰਟ ’ਚ ਪੇਸ਼ ਕਰਵਾਉਣ ਲਈ ਜਥੇਬੰਦੀਆਂ ਅਤੇ ਪਰਿਵਾਰਿਕ ਮੈਂਬਰਾਂ ਦੇ ਵਫ਼ਦ ਨੇ ਐੱਸਐੱਸਪੀ
Publish Date: Tue, 29 Sep 2026 03:25 PM (IST)
Updated Date: Tue, 29 Sep 2026 03:27 PM (IST)
ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ ਫਿਰੋਜ਼ਪੁਰ : ਮ੍ਰਿਤਕ ਗੁਰਜੰਟ ਸਿੰਘ ਦੇ ਕੇਸ ਦਾ ਚਲਾਨ ਅਦਾਲਤ ਵਿਚ ਜਲਦ ਪੇਸ਼ ਕਰਵਾਉਣ ਦੀ ਮੰਗ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਪਰਿਵਾਰਿਕ ਮੈਂਬਰਾਂ ਦੇ ਵਫ਼ਦ ਨੇ ਐੱਸਐੱਸਪੀ ਫਿਰੋਜ਼ਪੁਰ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਪੁਲਿਸ ਅਧਿਕਾਰੀ ਦੇ ਧਿਆਨ ਵਿਚ ਲਿਆਂਦਾ ਕਿ ਇਸ ਮਾਮਲੇ ਵਿਚ ਜਲਦ ਕਾਨੂੰਨੀ ਕਾਰਵਾਈ ਨੂੰ ਅੱਗੇ ਵਧਾਇਆ ਜਾਵੇ ਅਤੇ ਚਲਾਨ ਪੇਸ਼ ਕਰਨ ਦੀ ਪ੍ਰਕਿਰਿਆ ਵਿੱਚ ਹੋ ਰਹੀ ਦੇਰੀ ਨੂੰ ਦੂਰ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਮ੍ਰਿਤਕ ਗੁਰਜੰਟ ਸਿੰਘ ਦੇ ਮਾਮਲੇ ਸਬੰਧੀ ਮਈ ਮਹੀਨੇ ਦੌਰਾਨ ਥਾਣਾ ਮਮਦੋਟ ਵਿਖੇ ਮੁਕੱਦਮਾ ਨੰਬਰ 66 ਦਰਜ ਕੀਤਾ ਗਿਆ ਸੀ। ਪਰਿਵਾਰ ਅਤੇ ਜਥੇਬੰਦੀਆਂ ਦੀ ਮੰਗ ਹੈ ਕਿ ਮਾਮਲੇ ਦੀ ਜਾਂਚ ਅਤੇ ਕਾਨੂੰਨੀ ਕਾਰਵਾਈ ਨੂੰ ਸਮਾਂਬੱਧ ਢੰਗ ਨਾਲ ਪੂਰਾ ਕਰਕੇ ਚਲਾਨ ਅਦਾਲਤ ਵਿਚ ਪੇਸ਼ ਕੀਤਾ ਜਾਵੇ, ਤਾਂ ਜੋ ਪਰਿਵਾਰ ਨੂੰ ਇਨਸਾਫ਼ ਮਿਲਣ ਦੀ ਪ੍ਰਕਿਰਿਆ ਅੱਗੇ ਵਧ ਸਕੇ। ਵਫ਼ਦ ਨੇ ਐੱਸਐੱਸਪੀ ਫਿਰੋਜ਼ਪੁਰ ਨੂੰ ਅਪੀਲ ਕੀਤੀ ਕਿ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਜਾਣ ਅਤੇ ਪਰਿਵਾਰ ਨੂੰ ਕੇਸ ਦੀ ਮੌਜ਼ੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ ਜਾਵੇ। ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਉਹ ਮ੍ਰਿਤਕ ਗੁਰਜੰਟ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਯਤਨ ਜਾਰੀ ਰੱਖਣਗੇ ਅਤੇ ਸੰਘਰਸ਼ ਨੂੰ ਤੇਜ ਕਰਨਗੇ। ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਜਰਨਲ ਸਕੱਤਰ ਗੁਰਮੀਤ ਸਿੰਘ ਮਹਿਮਾ, ਸੂਬਾ ਸਕੱਤਰ ਦਲਵਿੰਦਰ ਸਿੰਘ ਸ਼ੇਰਖਾਂ, ਜਗਜੀਤ ਸਿੰਘ ਕਾਦਾਬੋੜਾ, ਬੀਕੇਯੂ ਮਾਨਸਾ ਦੇ ਮੇਜਰ ਸਿੰਘ ਰੰਧਾਵਾ, ਬੀਕੇਯੂ ਕਾਦੀਆ ਦੇ ਜੋਗਾ ਸਿੰਘ, ਬੀਕੇਯੂ ਮਾਲਵਾ ਦੇ ਪ੍ਰਕਾਸ਼ ਸਿੰਘ, ਮ੍ਰਿਤਕ ਗੁਰਜੰਟ ਸਿੰਘ ਦੀ ਪਤਨੀ ਸੁਖਵਿੰਦਰ ਕੌਰ, ਦਵਿੰਦਰ ਸਿੰਘ ਨੰਬਰਦਾਰ, ਮੇਜਰ ਸਿੰਘ, ਸਰਦਾਰਾ ਸਿੰਘ, ਜਗਤਾਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ।