ਨਸ਼ਿਆਂ ਦੇ ਖ਼ਾਤਮੇ ਲਈ ਹਰ ਵਰਗ ਅੱਗੇ ਆਵੇ : ਵਿਧਾਇਕ ਕਟਾਰੀਆ
‘‘ਯੁੱਧ ਨਸ਼ਿਆਂ ਵਿਰੁੱਧ’’ ਮੁਹਿੰਮ ਤਹਿਤ ਸ਼ਹਿਰ ’ਚ ਪੈਦਲ ਯਾਤਰਾ ਕੱਢੀ
Publish Date: Sat, 10 Jan 2026 04:53 PM (IST)
Updated Date: Sat, 10 Jan 2026 04:57 PM (IST)

ਕੇਵਲ ਆਹੂਜਾ, ਪੰਜਾਬੀ ਜਾਗਰਣ ਮਖੂ : ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਹੋਈ ਮੁਹਿੰਮ ਨੂੰ ਹੋਰ ਤੇਜ਼ ਕਰਦੇ ਹੋਏ ਨਗਰ ਪੰਚਾਇਤ ਮੱਖੂ ਦੇ ਪ੍ਰਧਾਨ ਨਰਿੰਦਰ ਕਟਾਰੀਆ ਵੱਲੋਂ ‘‘ਯੁੱਧ ਨਸ਼ਿਆਂ ਵਿਰੁੱਧ’’ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਨਗਰ ਪੰਚਾਇਤ ਮੱਖੂ ਦੇ ਵਾਰਡ ਨੰਬਰ ਇਕ ਤੋਂ ਕੀਤੀ ਗਈ ਹੈ। ਇਸ ਮੌਕੇ ਸ਼ਹਿਰ ਵਾਸੀਆਂ ਤੇ ਛੋਟੇ ਛੋਟੇ ਬੱਚਿਆਂ ਵੱਲੋਂ ਹੱਥਾਂ ਵਿੱਚ ਬੈਨਰ ਫੜੇ ਹੋਏ ਸਨ ਅਤੇ ਨਾਅਰੇ ਲਗਾ ਰਹੇ ਸਨ ਕਿ ਨਸ਼ੇ ਛਡੋ ਕੋਹੜ ਕੱਢੋ। ਇਸ ਮੌਕੇ ਨਗਰ ਪੰਚਾਇਤ ਮੱਖੂ ਦੇ ਪ੍ਰਧਾਨ ਨਰਿੰਦਰ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ ਅਤੇ ਸਾਡਾ ਫਰਜ ਬਣਦਾ ਹੈ ਕਿ ਅਸੀਂ ਇਸ ਮੁਹਿੰਮ ਚ ਵੱਧ ਚੜ੍ਹ ਕੇ ਹਿੱਸਾ ਲਈਏ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਮਾਜ ਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਹਰ ਵਰਗ ਨੂੰ ਅੱਗੇ ਆਉਣਾ ਚਾਹੀਦਾ ਹੈ। ਲੋਕਾਂ ਨੂੰ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਸ਼ਹਿਰ ਦੀਆਂ ਸਾਰੀਆਂ ਵਾਰਡਾਂ ਵਿੱਚ ਪੈਦਲ ਯਾਤਰਾਵਾਂ ਕੱਢੀਆਂ ਜਾਣਗੀਆਂ। ਆਮ ਆਦਮੀ ਪਾਰਟੀ ਦੇ ਆਗੂ ਵੀਨੂੰ ਸ਼ਾਹ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘‘ਯੁੱਧ ਨਸ਼ਿਆਂ ਵਿਰੁੱਧ’’ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ‘‘ਯੁੱਧ ਨਸ਼ਿਆਂ ਵਿਰੁੱਧ’’ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕੇ। ਇਸ ਮੌਕੇ ਨਗਰ ਪੰਚਾਇਤ ਮੱਖੂ ਦੇ ਸੈਨਟਰੀ ਕਲਰਕ ਰਾਜ ਕਮਲ, ਸੁਰਿੰਦਰ ਸ਼ਿੰਦਾ, ਕੁਲਦੀਪ ਕੱਕੜ, ਬੰਟੀ ਅਟਵਾਲ, ਮਨੀ, ਸੁਖਦੇਵ, ਸੁਸ਼ੀਲ ਕੱਕੜ, ਸ਼ੰਕਰ ਆਦਿ ਹਾਜ਼ਰ ਸਨ।