ਧਰਤੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ
ਐੱਸਐੱਸਐੱਮ ਗਰੁੱਪ ਆਫ ਸਕੂਲ ਕੱਸੋਆਣਾ ਵਿਖੇ ਵਿਸ਼ਵ ਧਰਤੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ
Publish Date: Wed, 22 Apr 2026 05:26 PM (IST)
Updated Date: Wed, 22 Apr 2026 05:31 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ: ਐੱਸਐੱਸਐੱਮ ਗਰੁੱਪ ਆਫ ਸਕੂਲ ਕੱਸੋਆਣਾ ਵਿਖੇ ‘ਵਿਸ਼ਵ ਧਰਤੀ ਦਿਵਸ’ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਵੱਲੋਂ ਮੂਲ- ਮੰਤਰ ਦਾ ਉਚਾਰਨ ਕੀਤਾ ਗਿਆ। ਉਪਰੰਤ ਵਿਸ਼ਵ ਧਰਤੀ ਦਿਵਸ ਨਾਲ ਸੰਬੰਧਿਤ 9ਵੀਂ ਜਮਾਤ ਦੀ ਵਿਦਿਆਰਥਣ ਹਰਗੁਣ ਕੌਰ ਵੱਲੋਂ ਵਾਤਾਵਰਣ ਨੂੰ ਬਚਾਉਣ ਸਬੰਧੀ ਭਾਸ਼ਣ ,ਛੇਵੀਂ ਜਮਾਤ ਦੀ ਵਿਦਿਆਰਥਣ ਗੁਰਸੀਰਤ ਕੌਰ ਵੱਲੋਂ ਕੁਦਰਤ ਨੂੰ ਸਮਰਪਿਤ ਇੱਕ ਖ਼ੂਬਸੂਰਤ ਕਵਿਤਾ ਉਚਾਰੀ ਗਈ। ਇਸ ਉਪਰੰਤ ਵੱਖ -ਵੱਖ ਜਮਾਤਾਂ ਦੇ ਵਿਦਿਆਰਥੀਆਂ ਵੱਲੋਂ ਇੱਕ ਬਹੁਤ ਹੀ ਖ਼ੂਬਸੂਰਤ ਸੁਨੇਹਾ ਦਿੰਦਾ ਹੋਇਆ ਪ੍ਰਭਾਵਸ਼ਾਲੀ ਨਾਟਕ ‘ਧਰਤੀ ਮੰਗੇ ਸਕੂਨ’ ਦੀ ਪੇਸ਼ਕਾਰੀ ਕੀਤੀ ਗਈ, ਜਿਸ ਦੀ ਤਿਆਰੀ ਗਤੀਵਿਧੀਆਂ ਦੇ ਇੰਚਾਰਜ ਅਧਿਆਪਕ ਗੁਰਪ੍ਰੀਤ ਸਿੰਘ ਵੱਲੋਂ ਕਰਵਾਈ ਗਈ ਸੀ। ਸਮਾਰੋਹ ਦਾ ਸੰਪੂਰਨ ਕਾਰਜ ਪ੍ਰਿੰਸੀਪਲ ਸਿਮਰਨਜੀਤ ਕੌਰ ਸੀਬੀ ਐੱਸਸੀਈ, ਪ੍ਰਿੰਸੀਪਲ ਰਵਿੰਦਰ ਕੋਹਲੀ ਪਸਸਬ ਤੇ ਸੰਗੀਤਾ ਪ੍ਰਾਇਮਰੀ ਵਿੰਗ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਹੋਇਆ। ਸਮਾਰੋਹ ਦੌਰਾਨ ਵਿਦਿਆਰਥੀਆਂ ਵੱਲੋਂ ਕਈ ਪ੍ਰਕਾਰ ਦੇ ਪੌਦੇ ਵੀ ਲਗਾਏ ਗਏ। ਇਸ ਮੌਕੇ ਸੰਸਥਾ ਦੇ ਚੇਅਰਮੈਨ ਕੰਵਲਜੀਤ ਸਿੰਘ ਗਿੱਲ ਵੱਲੋਂ ਵਿਦਿਆਰਥੀਆਂ ਨੂੰ ਕੂੜਾ ਕਰਕਟ ਨੂੰ ਸਹੀ ਜਗ੍ਹਾ ਸੁੱਟਣ ਤੇ ਧਰਤੀ ਨੂੰ ਖ਼ੂਬਸੂਰਤ ਬਣਾਉਣ ਸਬੰਧੀ ਅਪੀਲ ਕੀਤੀ ਗਈ। ਪ੍ਰੋਗਰਾਮ ਦੀ ਸਮਾਪਤੀ ਉਪਰੰਤ ਨੌਵੀਂ ਜਮਾਤ ਦੀ ਵਿਦਿਆਰਥਣ ਗੁਰਨੂਰ ਕੌਰ ਵੱਲੋਂ ਵਾਤਾਵਰਨ ਨੂੰ ਬਚਾਉਣ ਸਬੰਧੀ ਸਹੁੰ ਚੁਕਾਈ ਜਿਸ ਵਿਚ ਸਾਰੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ।