ਤਲਵੰਡੀ ਮੰਗੇ ਖਾਂ ਵਿਖੇ ਬਾਬਾ ਹਰੀ ਸਿੰਘ ਦੇ ਜੋੜ ਮੇਲੇ ਮੌਕੇ ਸਜਾਇਆ ਨਗਰ ਕੀਰਤਨ ਤਲਵੰਡੀ ਮੰਗੇ ਖਾਂ ਵਿਖੇ ਬਾਬਾ ਹਰੀ ਸਿੰਘ ਦੇ ਜੋੜ ਮੇਲੇ ਮੌਕੇ ਸਜਿਆ ਵਿਸ਼ਾਲ ਨਗਰ ਕੀਰਤਨ
Publish Date: Mon, 17 Aug 2026 04:58 PM (IST)
Updated Date: Mon, 17 Aug 2026 05:00 PM (IST)
ਗੌਰਵ ਗੌੜ ਜੌਲੀ,ਪੰਜਾਬੀ ਜਾਗਰਣ ਜ਼ੀਰਾ : ਜ਼ੀਰਾ ਨੇੜਲੇ ਪਿੰਡ ਤਲਵੰਡੀ ਮੰਗੇ ਖਾਂ ਵਿਖੇ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਸੰਤ ਬਾਬਾ ਹਰੀ ਸਿੰਘ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਸਲਾਨਾ ਜੋੜ ਮੇਲਾ ਬੜੀ ਸ਼ਰਧਾ, ਸਤਿਕਾਰ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਜੋੜ ਮੇਲੇ ਸਬੰਧੀ ਸ਼੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਉਪਰੰਤ ਪਿੰਡ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਨੇ ਸਮੁੱਚੇ ਮਾਹੌਲ ਨੂੰ ਗੁਰਬਾਣੀ ਅਤੇ ਗੁਰੂ-ਭਗਤੀ ਦੇ ਰੰਗ ਵਿੱਚ ਰੰਗ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਹਰਪਾਲ ਸਿੰਘ ਪ੍ਰਧਾਨ, ਭਾਈ ਤਰਸੇਮ ਸਿੰਘ ਹੈਡ ਗ੍ਰੰਥੀ ਅਤੇ ਬਿਕਰਮਜੀਤ ਸਿੰਘ ਸਹਾਇਕ ਗ੍ਰੰਥੀ ਨੇ ਦੱਸਿਆ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਰਵਾਨਾ ਹੋਇਆ। ਨਗਰ ਕੀਰਤਨ ਦੌਰਾਨ ਗਿਆਨੀ ਮੱਸਾ ਸਿੰਘ ਸਭਰਾਂ ਵਾਲਿਆਂ ਸਮੇਤ ਵੱਖ-ਵੱਖ ਰਾਗੀ ਅਤੇ ਢਾਡੀ ਜੱਥਿਆਂ ਨੇ ਗੁਰੂ ਜਸ ਅਤੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਨਗਰ ਕੀਰਤਨ ਦਾ ਪਿੰਡ ਵਾਸੀਆਂ ਵੱਲੋਂ ਥਾਂ-ਥਾਂ ’ਤੇ ਭਰਵਾਂ ਸਵਾਗਤ ਕੀਤਾ ਗਿਆ। ਸੰਗਤਾਂ ਦੀ ਸੇਵਾ ਲਈ ਸੇਵਾਦਾਰਾਂ ਵੱਲੋਂ ਫਲ, ਬਿਸਕੁਟ, ਚਾਹ-ਪਕੌੜਿਆਂ ਦੇ ਲੰਗਰ ਅਤੇ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ। ਇਸ ਮੌਕੇ ਕਥਾ ਵਾਚਕਾਂ, ਕੀਰਤਨੀ ਜੱਥਿਆਂ ਅਤੇ ਹੋਰਨਾਂ ਸੇਵਾਦਾਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੈਡ ਗ੍ਰੰਥੀ ਭਾਈ ਤਰਸੇਮ ਸਿੰਘ, ਪ੍ਰਧਾਨ ਹਰਪਾਲ ਸਿੰਘ,ਸਹਾਇਕ ਗ੍ਰੰਥੀ ਬਿਕਰਮ ਸਿੰਘ,ਖਜ਼ਾਨਚੀ ਕੁਲਦੀਪ ਸਿੰਘ,ਮੀਤ ਪ੍ਰਧਾਨ ਸੁਖਜਿੰਦਰ ਸਿੰਘ,ਸਰਪੰਚ ਚਾਨਣ ਸਿੰਘ, ਸਰਪੰਚ ਹਰਜਿੰਦਰ ਸਿੰਘ,ਸਾਬਕਾ ਪੰਚ ਅਜੀਤ ਸਿੰਘ, ਬਲਕਾਰ ਸਿੰਘ, ਬਾਬਾ ਲਖਵਿੰਦਰ ਸਿੰਘ ਖਾਲਸਾ, ਮਾਸਟਰ ਆਸਾ ਸਿੰਘ, ਅਮਰਜੀਤ ਸਿੰਘ, ਹਰਦੀਪ ਸਿੰਘ, ਕੁਲਵੰਤ ਸਿੰਘ, ਬਲਵਿੰਦਰ ਸ਼ਰਮਾ, ਜਤਿੰਦਰ ਸਿੰਘ, ਲਾਲ ਚੰਦ ਸ਼ਰਮਾ, ਏਐੱਸਆਈ ਨਰਦੀਪ ਸਿੰਘ, ਏਐੱਸਆਈ ਅਵਤਾਰ ਸਿੰਘ, ਏਐੱਸਆਈ ਦਲਜੀਤ ਸਿੰਘ, ਸਾਬਕਾ ਪ੍ਰਧਾਨ ਰਜਿੰਦਰ ਸਿੰਘ,ਪਰਮਜੀਤ ਸਿੰਘ ਜਗਮੋਹਣ ਸਿੰਘ,ਗੁਰਜੰਟ ਸਿੰਘ,ਵਾਹਿਗੁਰੂ ਪਾਲ ਸਿੰਘ ਆਦਿ ਵੱਲੋਂ ਪ੍ਰਬੰਧਾਂ ਵਿੱਚ ਸੇਵਾ ਨਿਭਾਈ ਜਾ ਰਹੀ ਹੈ।