17 ਮਈ ਦੀ ਜਲੰਧਰ ਕਨਵੈਨਸ਼ਨ ’ਚ ਸ਼ਾਮਲ ਹੋਏ ਮੁਲਾਜ਼ਮ ਤੇ ਪੈਨਸ਼ਨਰਜ
17 ਮਈ ਦੀ ਜਲੰਧਰ ਕਨਵੈਨਸ਼ਨ ਵਿਚ ਫਿਰੋਜ਼ਪੁਰ ਤੋਂ ਵੱਡੀ ਗਿਣਤੀ ਵਿਚ ਸ਼ਾਮਲ ਹੋਏ ਮੁਲਾਜ਼ਮ ਤੇ ਪੈਨਸ਼ਨਰਜ
Publish Date: Sun, 17 May 2026 03:40 PM (IST)
Updated Date: Sun, 17 May 2026 03:42 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੀ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ 17 ਮਈ ਨੂੰ ਕੀਤੀ ਕੈਨਵੈਨਸਨ ਵਿਚ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈ8ਡਰੇਸਨ ਜ਼ਿਲ੍ਹਾ ਫਿਰੋਜ਼ਪੁਰ ਤੋਂ ਵੱਡੀ ਗਿਣਤੀ ਵਿਚ ਮੁਲਾਜ਼ਮ ਤੇ ਪੈਨਸ਼ਨਰਜ ਸੂਬਾਈ ਆਗੂ ਕਿੱਕਰ ਸਿੰਘ ਤੇ ਜ਼ਿਲ੍ਹਾ ਪ੍ਰਧਾਨ ਕਿਸ਼ਨ ਚੰਦ ਜਾਗੋਵਾਲੀਆ ਦੀ ਅਗਵਾਈ ਵਿਚ ਸ਼ਾਮਲ ਹੋਏ। ਇਸ ਸਮੇਂ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੁਆਰਾ ਲਾਗੂ ਕੀਤੀਆਂ ਜਾ ਰਹੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੇ ਖਿਲਾਫ ਕੀਤੀ ਜਾ ਰਹੀ ਸੂਬਾਈ ਕਨਵੈਨਸ਼ਨ ਵਿਚ ਮੁੱਖ ਮਤਾ ਪੇਸ਼ ਕੀਤਾ। ਇਸ ਕਨਵੈਨਸ਼ਨ ਵਿਚ ਪ੍ਰਤਾਪ ਸਿੰਘ ਢਿੱਲੋਂ, ਵਿਜੇ ਗੱਖੜ, ਗੁਰਨਾਮ ਸਿੰਘ ਸੁਧਾਰਾ, ਤਰਸੇਮ ਬੇਦੀ, ਜੋਗਿੰਦਰ ਸਿੰਘ, ਅਮਿਤ ਕੁਮਾਰ, ਬਿੱਕਰ ਸਿੰਘ, ਦਵਿੰਦਰ ਸਿੰਘ ਗਰਚਾ, ਡਾ. ਪ੍ਰਦੀਪ ਰਾਣਾ, ਬਿੱਕਰ ਸਿੰਘ, ਰਮੇਸ਼ ਕੁਮਾਰ ਭੱਟੀ, ਬਲਵੀਰ ਸਿੰਘ ਗੋਖੀਵਾਲਾ, ਮੱਖਣ ਸਿੰਘ, ਮੁਖਤਿਆਰ ਸਿੰਘ, ਬਖਸ਼ੀਸ਼ ਸਿੰਘ, ਵਿਜੇ ਰਾਣਾ, ਜਸਵਿੰਦਰ ਸਿੰਘ, ਗੁਰਦੇਵ ਸਿੰਘ, ਚੰਦਰ ਮੋਹਨ, ਬਖਸ਼ੀਸ਼ ਸਿੰਘ, ਜਸਵੰਤ ਸਿੰਘ ਜ਼ੀਰਾ, ਸਰਬਜੀਤ ਸਿੰਘ, ਜਗਤਾਰ ਸਿੰਘ, ਮੰਗਤ ਸਿੰਘ, ਰਘਬੀਰ ਸਿੰਘ, ਮਹਿਲ ਸਿੰਘ, ਚੰਨਣ ਸਿੰਘ ਆਦਿ ਸ਼ਾਮਲ ਹੋਏ।