ਸੀਐੱਮ ਦੀ ਆਮਦ ’ਤੇ ਮੱਲਾਂਵਾਲਾ ਤੋਂ ਵੱਡੀ ਗਿਣਤੀ ’ਚ ਸਮਰਥਕ ਹੋਏ ਸ਼ਾਮਲ ਜ਼ੀਰਾ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ’ਤੇ ਮੱਲਾਂਵਾਲਾ ਤੋਂ ਵੱਡੀ ਗਿਣਤੀ ’ਚ ਸਮਰਥਕ ਹੋਏ ਸ਼ਾਮਲ
Publish Date: Sun, 06 Sep 2026 05:03 PM (IST)
Updated Date: Sun, 06 Sep 2026 05:04 PM (IST)
ਪਿੱਪਲ ਸਿੰਘ ਭੁੱਲਰ, ਪੰਜਾਬੀ ਜਾਗਰਣ ਮੱਲਾਂਵਾਲਾ : ਜ਼ੀਰਾ ਦਾਣਾ ਮੰਡੀ ’ਚ ਅੱਜ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਵਲੋਂ ਵਿਸ਼ਾਲ ਰੈਲੀ ਕੀਤੀ ਗਈ, ਜਿਸ ਵਿਚ ਵਿਸ਼ੇਸ਼ ਤੌਰ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹੁੰਚੇ। ਇਸ ਦੌਰਾਨ ਸੇਖੋਂ ਦੇ ਸਮਰਥਕ ਹਲਕਾ ਜ਼ੀਰਾ ਤੋਂ ਇਲਾਵਾ ਵੱਖ-ਵੱਖ ਖੇਤਰਾਂ ’ਚੋਂ ਵੱਡੀ ਗਿਣਤੀ ’ਚ ਸ਼ਾਮਿਲ ਹੋਏ। ਇਸੇ ਦੇ ਚੱਲਦਿਆਂ ਕਸਬਾ ਮੱਲਾਂਵਾਲਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂੁ ਦਰਸ਼ਨ ਸਿੰਘ ਸਿੱਧੂ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਸਮਰਥਕਾਂ ਦਾ ਕਾਫ਼ਲਾ ਰੈਲੀ ਲਈ ਰਵਾਨਾ ਹੋਇਆ। ਇਸ ਮੌਕੇ ਦਰਸ਼ਨ ਸਿੰਘ ਸਿੱਧੂ ਨੇ ਕਿਹਾ ਕਿ ਰੈਲੀ ’ਚ ਠਾਠਾਂ ਮਾਰਦਾ ਇਕੱਠ ਇਹ ਸਾਬਤ ਕਰਦਾ ਹੈ ਕਿ ਮੁੜ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਆਉਣ ਤੋਂ ਕੋਈ ਨਹੀਂ ਰੋਕ ਸਕਦਾ ਅਤੇ ਲੋਕ ਮਾਨ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਪੂਰੀ ਤਰ੍ਹਾਂ ਖੁਸ਼ ਹਨ। ਇਸ ਮੌਕੇ ਉਨ੍ਹਾਂ ਨਾਲ ਹਰਚੰਦ ਸਿੰਘ ਨੰਬਰਦਾਰ, ਰਣਜੋਧ ਸਿੰਘ ਸੰਧੂ, ਜਸਵਿੰਦਰ ਸਿੰਘ ਸਰਹਾਲੀ, ਗੁਰਲਾਲ ਸਿੰਘ ਭੁੱਲਰ, ਨਿਸ਼ਾਨ ਸਿੰਘ, ਨਛੱਤਰ ਸਿੰਘ ਸੰਧੂ, ਭਿੰਦਾ ਸ਼ਾਹ ਸੁਧਾਰਾ, ਅਮਰਿੰਦਰ ਸਿੰਘ, ਪ੍ਰਗਟ ਸਿੰਘ, ਮਨਦੀਪ ਸਿੰਘ ਭੁੱਲਰ, ਕੁਲਵੰਤ ਸਿੰਘ ਕੌਰਾ, ਸੁਖਬੀਰ ਸਿੰਘ, ਨਿਸ਼ਾਨ ਸਿੰਘ, ਜੋਗਿੰਦਰ ਸਿੰਘ, ਬਖਸ਼ੀਸ਼ ਸਿੰਘ, ਸਰਬਜੀਤ ਸਿੰਘ, ਸ਼ਿੰਦਰ ਸਿੰਘ, ਗੁਰਦੇਵ ਸਿੰਘ, ਸੁੱਖਾ ਸਿੰਘ, ਗੁਰਮਖ ਸਿੰਘ, ਕਰਨ ਪੱਖੋ ਕੇ, ਗੋਪੀ, ਅਜਮੇਰ ਸਿੰਘ, ਪਰਮਜੀਤ ਸਿੰਘ, ਅਮਰਦਪ ਸਿੰਘ ਸਰਪੰਚ, ਅਮਰਿੰਦਰ ਸਿੰਘ, ਬਲਕਾਰ ਸਿੰਘ, ਗੁਰਚਰਨ ਸਿੰਘ ਸਰਪੰਚ, ਸੁਖਵੀਰ ਸਿੰਘ ਥਿੰਦ ਆਦਿ ਹਾਜ਼ਰ ਸਨ।