ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਹਨ ਭਗਤ ਸਿੰਘ : ਧਰਮਪਾਲ ਬਾਂਸਲ
ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਦੇ ਮੌਕੇ ’ਤੇ ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਵਿਖੇ ਇਕ ਸ਼ਹੀਦੀ ਸਮਾਰੋਹ ਦਾ ਆਯੋਜਨ
Publish Date: Mon, 23 Mar 2026 04:59 PM (IST)
Updated Date: Mon, 23 Mar 2026 05:01 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਦੇ ਮੌਕੇ ’ਤੇ ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਵਿਖੇ ਇਕ ਸ਼ਹੀਦੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਭਗਤ ਸਿੰਘ ਦੀ ਫੋਟੋ ਨੂੰ ਫੁੱਲ ਭੇਟ ਕਰਕੇ ਕੀਤੀ ਗਈ। ਧਰਮਪਾਲ ਬਾਂਸਲ (ਚੇਅਰਮੈਨ ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ, ਹਾਰਮਨੀ ਵਨਿਅਮ, ਹਾਰਮਨੀ ਆਯੂਰਵੈਦਿਕ ਕਾਲਜ ਤੇ ਭਗਤੀ ਭਜਨ ਗਰੁੱਪ) ਨੇ ਭਗਤ ਸਿੰਘ ਦੀ ਜ਼ਿੰਦਗੀ ਬਾਰੇ ਵਿਸਥਾਰ ਨਾਲ ਦੱਸਿਆ ਗਿਆ। ਉਨ੍ਹਾਂ ਨੇ ਕਿਹਾ ਕਿ ਭਗਤ ਸਿੰਘ ਸਿਰਫ ਇਕ ਆਜ਼ਾਦੀ ਸੰਗਰਾਮੀ ਨਹੀਂ ਸਨ, ਸਗੋਂ ਉਹ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਹਨ। ਵਿਦਿਆਰਥੀਆਂ ਵੱਲੋਂ ਭਗਤ ਸਿੰਘ ’ਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਪੂਰਾ ਮਾਹੌਲ ਦੇਸ਼ ਭਗਤੀ ਨਾਲ ਭਰਿਆ ਹੋਇਆ ਸੀ। ਅਧਿਆਪਕਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਸਮਾਰੋਹ ਦਾ ਸਮਾਪਨ ਰਾਸ਼ਟਰੀ ਗੀਤ ਨਾਲ ਕੀਤਾ ਗਿਆ। ਇਹ ਦਿਨ ਸਾਰੇ ਲਈ ਯਾਦਗਾਰ ਬਣ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸੁਖਦੀਪ ਕੌਰ, ਡਾ. ਸੰਜੀਵ ਮਾਨਕਟਾਲਾ, ਸ਼ਰਨਜੀਤ ਕੌਰ, ਸੁਖਵਿੰਦਰ ਕੌਰ, ਗੁਰਦੀਪ ਕੌਰ, ਜਗਦੇਵ ਸਿੰਘ, ਅਮਨਦੀਪ ਕੌਰ, ਸੰਗੀਤਾ ਹਾਂਡਾ, ਗੁਰਮੀਤ ਕੌਰ, ਖੁਸ਼ਪਾਲ ਕੌਰ, ਪ੍ਰਿੰਯਕਾ, ਗੁਰਪ੍ਰੀਤ ਕੌਰ, ਰਮਨਦੀਪ ਕੌਰ, ਸੁਖਮਨਦੀਪ ਕੌਰ, ਗੀਤਾਂਜਲੀ, ਅਰਸ਼ਦੀਪ ਕੌਰ, ਪੂਨਮ, ਪੂਜਾ, ਅਮਨਦੀਪ ਕੌਰ, ਕੋਮਲਜੀਤ ਕੌਰ, ਮਮਤਾ, ਅਮਨਦੀਪ ਕੌਰ, ਬਲਵਿੰਦਰ ਕੌਰ, ਕੋਮਲਪ੍ਰੀਤ ਕੌਰ, ਸੁਖਵੀਰ ਕੌਰ, ਅਮਨਦੀਪ ਕੌਰ, ਮਨਪ੍ਰੀਤ ਕੌਰ, ਆਂਚਲ ਆਦਿ ਸ਼ਾਮਲ ਸਨ।