ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਸੌਂਪਿਆ ਜਾਵੇਗਾ ਮੰਗ ਪੱਤਰ
ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਸੌਂਪਿਆ ਜਾਵੇਗਾ ਮੰਗ ਪੱਤਰ
Publish Date: Mon, 13 Apr 2026 03:27 PM (IST)
Updated Date: Mon, 13 Apr 2026 03:31 PM (IST)
ਅੰਗਰੇਜ਼ ਭੁੱਲਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦੇ ਸਬੰਧ ਵਿਚ ਸਟੇਟ ਕਰਮਚਾਰੀ ਦਲ ਵੱਲੋਂ ਸਟੇਟ ਕਮੇਟੀ ਦੇ ਫ਼ੈਸਲੇ ਅਨੁਸਾਰ 15 ਅਪ੍ਰੈਲ ਨੂੰ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾਈ ਸੀਨੀਅਰ ਮੀਤ ਪ੍ਰਧਾਨ ਬਲਵੀਰ ਸਿੰਘ ਕੰਬੋਜ਼, ਤਰਸੇਮ ਬੇਦੀ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਮਹਿੰਗਾਈ ਦੇ ਅੰਕੜਿਆਂ ਵਿਚ ਵਾਧਾ ਹੁੰਦਾ ਜਾ ਰਿਹਾ ਹੈ, ਸਾਰੇ ਸੂਬੇ ਆਪਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤਾ ਦੇ ਰਹੇ ਹਨ, ਪਰ ਪੰਜਾਬ ਆਪਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 16 ਪ੍ਰਤੀਸ਼ਤ ਘੱਟ ਮੰਹਿਗਾਈ ਭੱਤਾ ਦੇ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਪੈਨਸ਼ਨਰਾਂ ਤੇ 2.59 ਦਾ ਫੈਕਟਰ ਲਾਗੂ ਕੀਤਾ ਜਾਵੇ, ਬੰਦ ਕੀਤੇ ਭੱਤੇ ਬਹਾਲ ਕੀਤੇ ਜਾਣ, ਮੈਡੀਕਲ ਭੱਤੇ ’ਚ ਵਾਧਾ ਕੀਤਾ ਜਾਵੇ ਆਦਿ ਮੰਗਾਂ ਦੇ ਸਬੰਧ ਵਿਚ 15 ਅਪ੍ਰੈਲ ਦਿਨ ਬੁੱਧਵਾਰ ਨੂੰ 11 ਵਜੇ ਡਿਪਟੀ ਕਮਿਸ਼ਨਰ ਦਫਤਰ ਫਿਰੋਜਪੁਰ ਦੇ ਦਫਤਰ ਸਾਹਮਣੇ ਰੋਸ ਰੈਲੀ ਕਰਨ ਉਪਰੰਤ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਉਨ੍ਹਾਂ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਰੈਲੀ ਵਿਚ ਪਹੁੰਚਣ ਦੀ ਅਪੀਲ ਕੀਤੀ।