ਨਾਬਾਲਿਗਾ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਵਿਚ ਦੋ ਨਾਮਜ਼ਦ
ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਦੇ ਦੋਸ਼ ਵਿਚ ਦੋ ਨਾਮਜ਼ਦ
Publish Date: Thu, 16 Apr 2026 03:57 PM (IST)
Updated Date: Fri, 17 Apr 2026 04:00 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ: ਆਰਿਫ ਕੇ ਵਿਖੇ ਇਕ ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਦੇ ਦੋਸ਼ ਵਿਚ ਥਾਣਾ ਆਰਿਫ ਕੇ ਪੁਲਿਸ ਨੇ ਇਕ ਨੌਜਵਾਨ ਅਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਨਾਬਾਲਿਗ ਲੜਕੀ ਦੀ ਮਾਂ ਨੇ ਦੱਸਿਆ ਕਿ ਮਿਤੀ 11 ਅਪ੍ਰੈਲ 2026 ਨੂੰ ਕਰੀਬ 12.30 ਵਜੇ ਉਸ ਨੇ ਆਪਣੇ ਘਰ ਕਮਰੇ ਵਿਚ ਉੱਠ ਕੇ ਵੇਖਿਆ ਤਾਂ ਉਸ ਦੀ ਨਾਬਾਲਿਗ ਲੜਕੀ ਘਰ ਵਿਚ ਨਹੀਂ ਸੀ ਜਿਸ ਦੀ ਆਂਢ ਗੁਆਂਢ ਵਿਚ ਭਾਲ ਕੀਤੀ ਪਰ ਉਸ ਨੂੰ ਉਸ ਦੀ ਲੜਕੀ ਨਹੀਂ ਮਿਲੀ। ਬਾਅਦ ਵਿਚ ਉਨ੍ਹਾਂ ਨੂੰ ਪਤਾ ਲੱਗਾ ਕਿ ਉਸ ਦੀ ਨਾਬਾਲਿਗ ਲੜਕੀ ਨੂੰ ਉਸ ਦਾ ਗੁਆਂਢੀ ਕਰਨ ਪੁੱਤਰ ਮੰਗਾ ਅਤੇ ਇਕ ਅਣਪਛਾਤਾ ਵਿਅਕਤੀ ਜੋ ਕਿ ਆਪਣੇ ਮੋਟਰਸਾਈਕਲ ਹੀਰੋ ਸਪਲੈਂਡਰ ਤੇ ਬਿਠਾ ਕੇ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਹੈ। ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਕਰਨ ਅਤੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।