ਸਟਾਫ ਰਿਪੋਰਟਰ, ਫਿਰੋਜ਼ਪੁਰ: ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿਚ ਤਲਾਸ਼ੀ ਦੌਰਾਨ ਦੋ ਹਵਾਲਾਤੀਆਂ ਕੋਲੋਂ ਇਕ ਮੋਬਾਈਲ ਫੋਨ ਅਤੇ 2.85 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਇਸ ਸਬੰਧੀ ਪੁਲਿਸ ਨੇ ਉਕਤ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਏਐੱਸਆਈ ਪਵਨ ਕੁਮਾਰ ਨੇ ਦੱਸਿਆ ਕਿ ਪੱਤਰ ਨੰਬਰ 7359 ਰਾਹੀਂ ਜਰਨੈਲ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਮਿਤੀ 22 ਜੂਨ 2022 ਨੂੰ ਉਹ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਖੇ ਗੁਪਤ ਸੂਚਨਾ ਦੇ ਆਧਾਰ 'ਤੇ ਹਵਾਲਾਤੀ ਦਲਜੀਤ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਪਿੰਡ ਹਸਨ ਭੱਟੀ ਜ਼ਿਲ੍ਹਾ ਫਰੀਦਕੋਟ ਹਾਲ ਕੇਂਦਰੀ ਜੇਲ੍ਹ ਫਿਰੋਜ਼ਪੁਰ ਦੀ ਤਲਾਸ਼ੀ ਦੌਰਾਨ ਉਸ ਦੇ ਗੁਪਤ ਅੰਗ ਨਾਲ ਬੰਨਿ੍ਹਆ ਹੋਇਆ ਮੋਮੀ ਲਿਫਾਫਾ ਜਿਸ ਵਿਚ 2.85 ਗ੍ਰਾਮ ਸਫੈਦ ਰੰਗ ਦਾ ਨਸ਼ੀਲਾ ਪਾਊਡਰ ਜਾਪਦਾ ਬਰਾਮਦ ਹੋਇਆ। ਜਾਣਕਾਰੀ ਦਿੰਦੇ ਹੋਏ ਏਐੱਸਆਈ ਪਵਨ ਕੁਮਾਰ ਨੇ ਦੱਸਿਆ ਕਿ ਪੱਤਰ ਨੰਬਰ 7362 ਰਾਹੀਂ ਕੈਲਾਸ਼ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਮਿਤੀ 22 ਜੂਨ 2022 ਨੂੰ ਉਹ ਪੁਲਿਸ ਪਾਰਟੀ ਸਮੇਤ ਬਲਾਕ ਨੰਬਰ 1 ਬੈਰਕ ਨੰਬਰ 4 ਦੀ ਤਲਾਸ਼ੀ ਦੌਰਾਨ ਹਵਾਲਾਤੀ ਕਰਮਵੀਰ ਸਿੰਘ ਉਰਫ ਕਾਕੂ ਪੁੱਤਰ ਦਿਲਰਾਜ ਸਿੰਘ ਵਾਸੀ ਹਾਲ ਕੇਂਦਰੀ ਜੇਲ੍ਹ ਫਿਰੋਜ਼ਪੁਰ ਕੋਲੋਂ 1 ਮੋਬਾਈਲ ਫੋਨ ਮਾਰਕਾ ਸੈਮਸੰਗ ਕੀਪੈਡ ਰੰਗ ਚਿੱਟਾ ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ ਹੋਇਆ। ਪੁਲਿਸ ਨੇ ਦੱਸਿਆ ਕਿ ਉਕਤ ਹਵਾਲਾਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।