
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਉਸ ਦੇ ਕਬਜ਼ੇ ਵਿੱਚੋਂ 2 ਕਿੱਲੋ 700 ਗ੍ਰਾਮ ਅਫ਼ੀਮ ਬਰਾਮਦ ਹੋਈ। ਇਸ ਮਾਮਲੇ ਦੀ ਜਾਂਚ ਕਰ ਰਹੇ ਇੰਸਪੈਕਟਰ ਜਤਿੰਦਰ ਸਿੰਘੰ ਨੇ ਦੱਸਿਆ ਕਿ ਪੁਲਿਸ ਨੇ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁਲਿਸ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਕਿ ਦੋਸ਼ੀ ਇਹ ਅਫ਼ੀਮ ਕਿੱਥੋਂ ਲੈ ਕੇ ਆਇਆ ਸੀ ਅਤੇ ਅੱਗੇ ਕਿਸ ਨੂੰ ਸਪਲਾਈ ਕਰਨੀ ਸੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਖੂ : ਥਾਣਾ ਮਖੂ ਪੁਲਿਸ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਸਫ਼ਲਤਾ ਹਾਸਲ ਕਰਦਿਆਂ ਇਕ ਵਿਅਕਤੀ ਨੂੰ 2 ਕਿੱਲੋ 700 ਗ੍ਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕਰਕੇ ਉਸ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਆਪਣੀ ਪੁਲਿਸ ਟੀਮ ਨਾਲ ਇਲਾਕਾ ਮਖੂ ਵਿਚ ਨਸ਼ਾ ਵਿਰੋਧੀ ਚੈਕਿੰਗ ਲਈ ਗਸ਼ਤ ’ਤੇ ਸਨ। ਗਸ਼ਤ ਦੌਰਾਨ ਪੁਲਿਸ ਟੀਮ ਨੂੰ ਸ਼ੱਕੀ ਹਾਲਤ ਵਿਚ ਘੁੰਮ ਰਹੇ ਇਕ ਵਿਅਕਤੀ ਸੁਖਪਾਲ ਸਿੰਘ ਉਰਫ਼ ਸੁੱਖ ਪੁੱਤਰ ਬਾਵਾ ਸਿੰਘ ਵਾਸੀ ਪਿੰਡ ਖੰਨਾ ’ਤੇ ਨਜ਼ਰ ਪਈ। ਜਦੋਂ ਪੁਲਿਸ ਕਰਮਚਾਰੀਆਂ ਨੇ ਸ਼ੱਕ ਦੇ ਆਧਾਰ ’ਤੇ ਉਸ ਦੀ ਰੋਕ ਕੇ ਉਸ ਦੀ ਤਲਾਸ਼ੀ ਲਈ, ਤਾਂ ਉਸ ਦੇ ਕਬਜ਼ੇ ਵਿੱਚੋਂ 2 ਕਿੱਲੋ 700 ਗ੍ਰਾਮ ਅਫ਼ੀਮ ਬਰਾਮਦ ਹੋਈ। ਇਸ ਮਾਮਲੇ ਦੀ ਜਾਂਚ ਕਰ ਰਹੇ ਇੰਸਪੈਕਟਰ ਜਤਿੰਦਰ ਸਿੰਘੰ ਨੇ ਦੱਸਿਆ ਕਿ ਪੁਲਿਸ ਨੇ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁਲਿਸ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਕਿ ਦੋਸ਼ੀ ਇਹ ਅਫ਼ੀਮ ਕਿੱਥੋਂ ਲੈ ਕੇ ਆਇਆ ਸੀ ਅਤੇ ਅੱਗੇ ਕਿਸ ਨੂੰ ਸਪਲਾਈ ਕਰਨੀ ਸੀ।