ਪੱਤਰ ਪ੍ਰੇਰਕ, ਜ਼ੀਰਾ (ਫਿਰੋਜ਼ਪੁਰ) : ਜ਼ੀਰਾ-ਮਖੂ ਰੋਡ 'ਤੇ ਬਸਤੀ ਹਾਜੀ ਵਾਲੀ ਨੇੜੇ ਮਹਿੰਦਰਾ ਪਿੱਕ ਅਪ ਗੱਡੀ ਪਲਟਣ ਕਾਰਨ 13 ਲੋਕ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਪਿੰਡ ਜੰਡ ਸਾਹਿਬ ਸਾਦਿਕ ਜ਼ਿਲ੍ਹਾ ਫਰੀਦਕੋਟ ਤੋਂ ਸੰਗਤ ਨੇ ਹੜ੍ਹ ਪੀੜਤਾਂ ਲਈ ਲੰਗਰ ਲਗਾਇਆ ਹੋਇਆ ਹੈ। ਲੰਗਰ ਵਾਲੀ ਤਾਂ 'ਤੇ ਰਾਸ਼ਨ ਸਮੱਗਰੀ ਲੈ ਕੇ ਜਾ ਰਹੀ ਮਹਿੰਦਰਾ ਪਿੱਕ-ਅਪ ਗੱਡੀ (ਪੀਬੀ 30-9148) ਹਾਜੀ ਵਾਲੀ ਬਸਤੀ ਨੇੜੇ ਟਾਇਰ ਫਟਣ ਕਾਰਨ ਪਲਟ ਗਈ। ਹਾਦਸੇ 'ਚ ਗੱਡੀ ਸਵਾਰ 13 ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਜ਼ੀਰਾ ਵਿਖੇ ਦਾਖਲ ਕਰਵਾਇਆ ਗਿਆ। ਹਾਦਸੇ 'ਚ ਜ਼ਖ਼ਮੀ ਹੋਏ ਵਿਅਕਤੀਆਂ ਦੀ ਪਛਾਣ ਜਸਵੰਤ ਸਿੰਘ ਪੁੱਤਰ ਦਿਆਲ ਸਿੰਘ, ਗੁਰਚਰਨ ਸਿੰਘ ਪੁੱਤਰ ਕਪੂਰ ਸਿੰਘ, ਹਰਪਾਲ ਸਿੰਘ ਪੁੱਤਰ ਹਾਕਮ ਸਿੰਘ, ਗੁਰਦਰਸ਼ਨ ਸਿੰਘ ਪੁੱਤਰ ਗੰਡਾ ਸਿੰਘ, ਗੁਰਬਖਸ਼ ਸਿੰਘ ਪੁੱਤਰ ਨਾਇਬ ਸਿੰਘ, ਗੁਰਭੇਜ ਸਿੰਘ ਪੁੱਤਰ ਮਹਿੰਦਰ ਸਿੰਘ, ਬਿਕਰਮਜੀਤ ਸਿੰਘ ਪੁੱਤਰ ਬਲਕਾਰ ਸਿੰਘ, ਲਵਪ੍ਰਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ, ਮੰਗਲਜੀਤ ਸਿੰਘ ਪੁੱਤਰ ਤੇਜਾ ਸਿੰੰਘ, ਗੁਰਵੀਰ ਸਿੰਘ ਪੁੱਤਰ ਜੋਗਿੰਦਰ ਸਿੰੰਘ, ਮਨਜਿੰਦਰ ਸਿੰੰਘ ਪੁੱਤਰ ਕਾਲਾ ਸਿੰੰਘ, ਦਲਜੀਤ ਸਿੰਘ ਪੁੱਤਰ ਗੁਰਮੇਜ ਸਿੰਘ, ਕੁਲਦੀਪ ਸਿੰਘ ਪੁੱਤਰ ਨਛੱਤਰ ਸਿੰਘ ਵਜੋਂ ਹੋਈ ਹੈ। ਜ਼ਖਮੀਆਂ 'ਚੋਂ ਕੁੱਝ ਲੋਕਾਂ ਨੂੰ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਕਾਂਗਰਸੀ ਆਗੂ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਨੇ ਸਿਵਲ ਹਸਪਤਾਲ ਪੁੱਜ ਜ਼ਖ਼ਮੀਆਂ ਦਾ ਹਾਲ-ਚਾਲ ਪੁੱਿਛਆ।