ਹੈਰੋਇਨ ਸਮੇਤ ਇਕ ਪੁਲਿਸ ਅੜਿੱਕੇ
2 ਗ੍ਰਾਮ ਹੈਰੋਇਨ ਸਮੇਤ ਇਕ ਪੁਲਿਸ ਅੜਿੱਕੇ
Publish Date: Thu, 01 Jan 2026 03:15 PM (IST)
Updated Date: Fri, 02 Jan 2026 04:02 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੁਰੂਹਰਸਹਾਏ: ਥਾਣਾ ਗੁਰੂਹਰਸਹਾਏ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 2 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਮਹੇਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਅਜੇ ਕੁਮਾਰ ਪੁੱਤਰ ਮੁਲਖ ਰਾਜ ਵਾਸੀ ਬਸਤੀ ਗੁਰੂ ਕਰਮ ਸਿੰਘ ਵਾਲੀ ਗੁਰੂਹਰਸਹਾਏ ਹੈਰੋਇਨ ਵੇਚਣ ਦਾ ਆਦੀ ਹੈ ਤੇ ਅੱਜ ਵੀ ਹੈਰੋਇਨ ਲੈ ਕੇ ਸੇਲ ਕਰਨ ਲਈ ਦਾਣਾ ਮੰਡੀ ਗੁਰੂਹਰਸਹਾਏ ਦੇ ਹੇਠਾਂ ਖੜ੍ਹਾ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਕਾਬੂ ਕਰਕੇ ਉਸ ਕੋਲੋਂ 2 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।