- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਆਰਿਫ ਕੇ ਵਿੱਚ ‘ਆਪ’ ਨੂੰ ਝਟਕਾ

ਪਿੱਪਲ ਸਿੰਘ ਭੁੱਲਰ, ਪੰਜਾਬੀ ਜਾਗਰਣ
ਮੱਲਾਂਵਾਲਾ : ਪਿੰਡ ਆਰਿਫ ਕੇ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਦੋ ਸਾਬਕਾ ਸਰਪੰਚਾਂ, ਮੌਜੂਦਾ ਪੰਚਾਇਤ ਮੈਂਬਰ ਅਤੇ ਹੋਰ ਆਗੂਆਂ ਸਮੇਤ 11 ਪਰਿਵਾਰਾਂ ਨੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਨ੍ਹਾਂ ਪਰਿਵਾਰਾਂ ਨੂੰ ਸਾਬਕਾ ਵਿਧਾਇਕ ਸਰਦਾਰ ਪਰਮਿੰਦਰ ਸਿੰਘ ਪਿੰਕੀ ਅਤੇ ਯੂਥ ਕਾਂਗਰਸ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਪ੍ਰਧਾਨ ਬਲੀ ਸਿੰਘ ਉਸਮਾਨ ਵਾਲਾ ਨੇ ਪਾਰਟੀ ਦੇ ਸਿਰੋਪੇ ਪਾ ਕੇ ਕਾਂਗਰਸ ਵਿਚ ਸ਼ਾਮਲ ਕਰਵਾਇਆ। ਕਾਂਗਰਸ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਸਾਬਕਾ ਸਰਪੰਚ ਸੂਜਾ ਸਿੰਘ ਮਨਾਵੀਆ, ਗੁਰਮੀਤ ਕੌਰ ਪਤਨੀ ਦਰਸ਼ਨ ਸਿੰਘ ਸਾਬਕਾ ਸਰਪੰਚ ਮਨਾਵੀਆ, ਸਾਬਕਾ ਪੰਚਾਇਤ ਮੈਂਬਰ ਕੁਲਦੀਪ ਸਿੰਘ, ਮੌਜ਼ੂਦਾ ਪੰਚਾਇਤ ਮੈਂਬਰ ਗੁਰਪਿੰਦਰ ਸਿੰਘ, ਜਰਮਲ ਸਿੰਘ ਮਨਾਵੀਆ, ਜਵੰਸ ਜੀਤ ਸਿੰਘ ਮਨਾਵੀਆ, ਜਗਜੀਤ ਸਿੰਘ, ਨਰੇਸ਼ ਕੁਮਾਰ ਧਵਨ, ਕੁਲਵਿੰਦਰ ਸਿੰਘ, ਸੁਖਪਾਲ ਸਿੰਘ, ਅੰਮ੍ਰਿਤਪਾਲ ਸਿੰਘ ਅਤੇ ਕੁਲਵੰਤ ਕੌਰ ਸਮੇਤ ਹੋਰ ਪਰਿਵਾਰ ਸ਼ਾਮਲ ਹਨ। ਇਸ ਮੌਕੇ ਸਾਬਕਾ ਸਰਪੰਚ ਸੂਜਾ ਸਿੰਘ ਨੇ ਕਿਹਾ ਕਿ ਪਰਮਿੰਦਰ ਸਿੰਘ ਪਿੰਕੀ ਦੇ ਕਾਰਜਕਾਲ ਦੌਰਾਨ ਫਿਰੋਜ਼ਪੁਰ ਹਲਕੇ ਦੇ ਪਿੰਡਾਂ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਕਈ ਵਿਕਾਸ ਕਾਰਜ ਕਰਵਾਏ ਗਏ ਸਨ।ਇਸ ਮੌਕੇ ਪਰਮਿੰਦਰ ਸਿੰਘ ਪਿੰਕੀ ਨੇ ਕਾਂਗਰਸ ਵਿਚ ਸ਼ਾਮਲ ਹੋਏ ਸਾਰੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਆਉਣ ਵਾਲੇ ਹਰੇਕ ਪਰਿਵਾਰ ਅਤੇ ਵਰਕਰ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਪਿੰਡ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਨਾਲ ਮਿਲ ਕੇ ਕੰਮ ਕੀਤਾ ਜਾਵੇਗਾ। ਇਸ ਮੌਕੇ ਬਲੀ ਸਿੰਘ ਉਸਮਾਨ ਵਾਲਾ, ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਅਟਾਰੀ, ਜ਼ਿਲ੍ਹਾ ਪਰਿਸ਼ਦ ਮੈਂਬਰ ਬਲਵੀਰ ਸਿੰਘ ਬਾਠ, ਸਰਪੰਚ ਗੁਰਚਰਨ ਸਿੰਘ ਚੱਠੂ, ਗੁਰਜਿੰਦਰ ਸਿੰਘ ਆਰਿਫ ਕੇ, ਗੁਰਪ੍ਰੀਤ ਸਿੰਘ ਸੰਧੂ, ਕਿਸ਼ਨ ਧਵਨ, ਦਰਸ਼ਨ ਸਿੰਘ ਗੁਲਾਮੀ ਵਾਲਾ, ਸਰਪੰਚ ਰਣਜੋਤ ਸਿੰਘ, ਸਰਪੰਚ ਕੁਲਬੀਰ ਸਿੰਘ ਸੂਬਾ ਕਦੀਮ, ਸਰਪੰਚ ਸੁਖਵਿੰਦਰ ਸਿੰਘ ਬੁਲੰਦੇ ਵਾਲੀ, ਧਰਮਜੀਤ ਸਿੰਘ ਗਿਆਨ ਹਾਂਡਾ, ਲਖਵਿੰਦਰ ਸਿੰਘ ਨੰਬਰਦਾਰ, ਜੁਝਾਰ ਸੰਧੂ, ਅਮਰ ਸਿੰਘ ਮੈਂਬਰ, ਲਖਵਿੰਦਰ ਸਿੰਘ ਠੇਕੇਦਾਰ, ਸਰਵਣ ਸਿੰਘ ਨੰਬਰਦਾਰ, ਹਰਸੰਗੀਤ ਭੁੱਲਰ, ਲਖਬੀਰ ਸਿੰਘ ਸਰਪੰਚ ਬੀੜ ਸਰਕਾਰ, ਰਾਜੂ ਐਮਸੀ, ਪੁਨੀਤ ਜੈਸਵਾਲ ਅਤੇ ਯਾਦਵਿੰਦਰ ਸਿੰਘ ਗਿੱਲ ਸਮੇਤ ਇਲਾਕੇ ਦੇ ਕਈ ਹੋਰ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।