- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਨੂੰ ਝਟਕਾ, ਭਾਰਤ ਨਗਰ ਇਲਾਕੇ ਦੇ 31 ਪਰਿਵਾਰ ਕਾਂਗਰਸ ਨਾਲ ਜੁੜੇ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਬਸਤੀ ਭਾਰਤ ਨਗਰ ਬਾਰਡਰ ਰੋਡ ਖੇਤਰ ਵਿਚ ਉਸ ਸਮੇਂ ਕਾਂਗਰਸ ਪਾਰਟੀ ਨੂੰ ਸਿਆਸੀ ਮਜ਼ਬੂਤੀ ਮਿਲੀ, ਜਦੋਂ ਭਾਜਪਾ ਨਾਲ ਜੁੜੇ 31 ਪਰਿਵਾਰਾਂ ਨੇ ਪਾਰਟੀ ਤੋਂ ਅਲਵਿਦਾ ਆਖ ਕੇ ਸਾਬਕਾ ਵਿਧਾੲਕਿ ਪਰਮਿੰਦਰ ਸਿੰਘ ਪਿੰਕੀ ਦੀ ਅਗਵਾਈ ਵਿਚ ਕਾਂਗਰਸ ਦਾ ਪੱਲਾ ਫੜਨ ਦਾ ਐਲਾਨ ਕੀਤਾ। ਸਾਬਕਾ ਵਿਧਾਇਕ ਪਿੰਕੀ ਨੇ ਪਾਰਟੀ ਵਿਚ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ ਗਿਆ। ਕਾਂਗਰਸ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਤਿਲਕ ਰਾਜ ਪ੍ਰਧਾਨ, ਸੇਮਾ, ਕਾਲਾ, ਗੁਰਦੇਵ ਸਿੰਘ, ਚੰਨਾ, ਸੋਨੂ, ਬੱਗਾ, ਮੰਗਲ, ਸਿੰਦਰ, ਤਾਰਾ, ਹੈਪੀ, ਰਾਜੂ, ਬਲਵੀਰ ਸਿੰਘ, ਕਾਕਾ, ਪੂਰਨ ਚੰਦ, ਪ੍ਰੇਮ, ਸਰਵਣ ਸਿੰਘ, ਤਰਸੇਮ, ਜਿੰਦਰ, ਮੰਗਤ ਰਾਮ, ਬੋਹੜ ਸਿੰਘ, ਰੇਸ਼ਮ ਸਿੰਘ, ਗੁਰਪ੍ਰੀਤ, ਬਲਦੇਵ, ਗੌਰਵ, ਮੇਜਰ ਸਿੰਘ, ਮੋੜਾ, ਸਤਪਾਲ, ਜਾਰਜ ਸਮੇਤ ਹੋਰ ਪਰਿਵਾਰ ਸ਼ਾਮਲ ਰਹੇ। ਇਸ ਮੌਕੇ ਕਾਂਗਰਸੀ ਆਗੂਆਂ ਨੇ ਕਿਹਾ ਕਿ ਲੋਕਾਂ ਦਾ ਲਗਾਤਾਰ ਕਾਂਗਰਸ ਨਾਲ ਜੁੜਨਾ ਪਾਰਟੀ ਦੀਆਂ ਨੀਤੀਆਂ ਪ੍ਰਤੀ ਵੱਧ ਰਹੇ ਭਰੋਸੇ ਦਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਂਦੀ ਰਹੀ ਹੈ ਅਤੇ ਲੋਕ ਹਿੱਤ ਨਾਲ ਜੁੜੇ ਮੁੱਦਿਆਂ ਦੇ ਹੱਲ ਲਈ ਯਤਨ ਕਰਦੀ ਹੈ। ਸਮਾਗਮ ਦੌਰਾਨ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਅਟਾਰੀ, ਨਗਰ ਕੌਂਸਲ ਪ੍ਰਧਾਨ ਅਸ਼ੋਕ ਸਚਦੇਵਾ, ਕੌਂਸਲਰ ਰਿਸ਼ੀ ਸ਼ਰਮਾ, ਸਾਬਕਾ ਕੌਂਸਲਰ ਪਰਮਿੰਦਰ ਹਾਂਡਾ, ਸੀਨੀਅਰ ਵਾਈਸ ਪ੍ਰਧਾਨ ਬੋਹੜ ਸਿੰਘ, ਸਾਬਕਾ ਕੌਂਸਲਰ ਸਤਨਾਮ ਸਿੰਘ, ਸਾਬਕਾ ਕੌਂਸਲਰ ਕਸ਼ਮੀਰ ਸਿੰਘ ਭੁੱਲਰ, ਵਾਈਸ ਪ੍ਰਧਾਨ ਮੰਨੀ ਖੋਖਰ ਸਮੇਤ ਹੋਰ ਆਗੂ ਅਤੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।ਨਵੇਂ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਕਾਂਗਰਸ ਦੀ ਵਿਚਾਰਧਾਰਾ ਅਤੇ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹਨ। ਉਨ੍ਹਾਂ ਨੇ ਪਾਰਟੀ ਨਾਲ ਮਿਲ ਕੇ ਇਲਾਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਮਜ਼ਬੂਤੀ ਨਾਲ ਉਠਾਉਣ ਦਾ ਭਰੋਸਾ ਦਿੱਤਾ।