ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ ਕਰਵਾ ਚੌਥ ਮੌਕੇ ਵਿਸ਼ੇਸ਼ ਡਰੱਗ ਅਵੇਅਰਨੈੱਸ ਕੈਂਪ ਲਗਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ
Publish Date: Thu, 29 Oct 2026 04:53 PM (IST)
Updated Date: Fri, 30 Oct 2026 04:02 AM (IST)
-ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਡਿਪਟੀ ਕਮਿਸ਼ਨਰ ਦੀਪਸ਼ਖਾ ਸ਼ਰਮਾ ਅਤੇ ਸਿਵਲ ਸਰਜਨ ਪਰਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਪਟੀ ਮੈਡੀਕਲ ਕਮਿਸ਼ਨਰ ਡਾ. ਪੰਕਜ ਗੁਪਤਾ ਦੀ ਅਗਵਾਈ ਵਿਚ ਸਿਹਤ ਵਿਭਾਗ ਵਲੋਂ ਕਰਵਾ ਚੌਥ ਦੇ ਮੌਕੇ ’ਤੇ ਗਵਾਲ ਟੋਲੀ ਅਤੇ ਬਾਜੀਦਪੁਰ ਵਿਖੇ ਵਿਸ਼ੇਸ਼ ਡਰੱਗ ਅਵੇਅਰਨੈੱਸ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਡਾ. ਅਸਲਮ ਖਾਨ ਵਲੋਂ ਲੋਕਾਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਜਿਊਣ ਦਾ ਸੁਨੇਹਾ ਦਿੱਤਾ ਗਿਆ। ਡਾ. ਰਾਜਿੰਦਰ ਯਾਦਵ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਇਸ ਮੌਕੇ ਨਸ਼ੇ ਦੀ ਲਤ ਤੋਂ ਪੀੜ੍ਹਤ ਵਿਅਕਤੀਆਂ ਨੂੰ ਨਫ਼ਰਤ ਕਰਨ ਦੀ ਬਜਾਏ ਉਨ੍ਹਾਂ ਨੂੰ ਹਮਦਰਦੀ ਨਾਲ ਦੇਖਦੇ ਹੋਏ ਇਲਾਜ ਤੇ ਮੁੜ ਵਸੇਬੇ ਲਈ ਪ੍ਰੇਰਿਤ ਕਰਨ ਦੀ ਗੱਲ ’ਤੇ ਜ਼ੋਰ ਦਿੱਤਾ ਤਾਂ ਜੋ ਨਸ਼ੇ ਦੀ ਦਲਦਲ ਵਿਚ ਫਸੇ ਲੋਕਾਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਸਕੇ। ਇਸ ਦੌਰਾਨ ਡੀ ਅਡਿਕਸ਼ਨ ਸਟਾਫ ਅਤੇ ਕਾਉਂਸਲਰਾਂ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਵਿਚ ਸਰਗਰਮ ਭੂਮਿਕਾ ਨਿਭਾਉਣ ਅਤੇ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨ ਵਿਚ ਸਰਕਾਰ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ।