- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਸੇਖਵਾਂ ਨਜਦੀਕ ਕਾਰ ਅਤੇ ਮੋਟਰਸਾਇਕਲ ਦੀ ਭਿਆਨਕ ਟੱਕਰ ਵਿੱਚ ਜ਼ੀਰਾ ਦੇ ਨੌਜਵਾਨ ਦੀ ਦਰਦਨਾਕ ਮੌਤ

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ, ਜ਼ੀਰਾ : ਜ਼ੀਰਾ ਦੇ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ -54 ਤੇ ਪਿੰਡ ਸੇਖਵਾਂ ਨਜ਼ਦੀਕ ਕਾਰ ਤੇ ਮੋਟਰਸਾਇਕਲ ਦੀ ਭਿਆਨਕ ਟੱਕਰ ਵਿੱਚ ਜ਼ੀਰਾ ਦੇ ਨੌਜਵਾਨ ਦੀ ਦਰਦਨਾਕ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਸਿਵਲ ਹਸਪਤਾਲ ਜ਼ੀਰਾ ਵਿਖੇ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਜ਼ੀਰਾ ਦੇ ਉੱਪ ਪ੍ਰਧਾਨ ਰਾਜੀਵ ਸ਼ਰਮਾ ਭੋਲਾ, ਹਰਪਾਲ ਸਿੰਘ ਦਰਗਨ, ਅਮਰੀਕ ਸਿੰਘ ਅਹੂਜਾ, ਸੁਖਦੇਵ ਸਿੰਘ ਕਾਲਾ ਅਤੇ ਓਮ ਪ੍ਰਕਾਸ਼ ਪੁਰੀ ਨੇ ਦੱਸਿਆ ਕਿ ਅਭਿਸ਼ੇਕ ਧਵਨ ਉਰਫ ਕੀਰਤੀ (26) ਵਾਸੀ ਮੁਹੱਲਾ ਕੰਬੋਆਂ ਜ਼ੀਰਾ ਮਾਰਕੀਟਿੰਗ ਦਾ ਕੰਮ ਕਰਦਾ ਸੀ ਤੇ ਆਪਣੇ ਮੋਟਰਸਾਈਕਲ ਨੰਬਰ ਪੀਬੀ: 29 ਕਿਊ-4204 ’ਤੇ ਤਲਵੰਡੀ ਭਾਈ ਤੋਂ ਜ਼ੀਰਾ ਆ ਰਿਹਾ ਸੀ ਕਿ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ -54 ਤੇ ਪਿੰਡ ਸੇਖਵਾਂ ਨਜਦੀਕ ਪਿੱਛੋਂ ਆ ਰਹੀ ਤੇਜ ਰਫਤਾਰ ਨੰਬਰ ਪੀਬੀ 09 ਏਏ 6078 ਸਿਆਜ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ। ਰਾਹਗੀਰਾਂ ਵੱਲੋਂ ਉਸਦੀ ਜੇਬ ’ਚੋਂ ਮੋਬਾਈਲ ਫੋਨ ਕੱਢ ਕੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ, ਜਿਨ੍ਹਾਂ ਪ੍ਰਾਈਵੇਟ ਐਂਬੂਲੈਂਸ ਰਾਹੀਂ ਉਸਨੂੰ ਸਿਵਲ ਹਸਪਤਾਲ ਜ਼ੀਰਾ ਵਿਖੇ ਲਿਆਂਦਾ, ਜਿੱਥੇ ਜਾਂਚ ਉਪਰੰਤ ਡਾਕਟਰਾਂ ਵੱਲੋਂ ਉਸਨੂੰ ਮਿ੍ਤਕ ਘੋਸ਼ਿਤ ਕਰ ਦਿੱਤਾ ਗਿਆ। ਕਾਰ ਸਵਾਰ ਮੌਕੇ ਤੋਂ ਫਰਾਰ ਹੋ ਗਿਆ। ਥਾਣਾ ਸਿਟੀ ਜ਼ੀਰਾ ਪੁਲੀਸ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।