- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ੀਰਾ ਦੇ ਪਿੰਡ ਬੋਤੀਆਂ ਵਾਲਾ ਨਜਦੀਕ ਮੋਟਰਸਾਇਕਲ ਅਤੇ ਟਰੈਕਟਰ ਟਰਾਲੀ ਦੀ ਭਿਆਨਕ ਟੱਕਰ ’ਚ ਇੱਕ ਨੌਜਵਾਨ ਦੀ ਮੌਤ ਦੋ ਗੰਭੀਰ ਜਖਮੀ

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ
ਜ਼ੀਰਾ : ਜ਼ੀਰਾ ਦੇ ਅੰਮ੍ਰਿਤਸਰ-ਬਠਿੰਡਾ ਹਾਈਵੇ ’ਤੇ ਪਿੰਡ ਬੋਤੀਆਂ ਵਾਲਾ ਨਜ਼ਦੀਕ ਮੋਟਰਸਾਈਕਲ ਅਤੇ ਟਰੈਕਟਰ ਟਰਾਲੀ ਦੀ ਭਿਆਨਕ ਟੱਕਰ ਵਿੱਚ ਇੱਕ ਨੌਜਵਾਨ ਦੀ ਮੌਤ ਅਤੇ ਦੋ ਦੇ ਗੰਭੀਰ ਰੂਪ ਵਿੱਚ ਜਖਮੀ ਹੋਣ ਦਾ ਸਮਾਚਾਰ ਮਿਲਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਸਾਜਨ (28) ਪੁੱਤਰ ਛਿੰਦਰ ਸਿੰਘ, ਰਾਹੁਲ (23 ) ਪੁੱਤਰ ਕੁਲਦੀਪ ਸਿੰਘ ਵਾਸੀਅਨ ਪਿੰਡ ਕੀਮੇਵਾਲੀ ਅਤੇ ਸ਼ੰਕਰ (29) ਪੁੱਤਰ ਸੱਤਪਾਲ ਵਾਸੀ ਫਿਰੋਜ਼ਪੁਰ ਜੋ ਕਿ ਜ਼ੀਰਾ ਵਿਖੇ ਕਿਸੇ ਕੰਮ ਲਈ ਆਏ ਹੋਏ ਸਨ ਅਤੇ ਰਾਤ 9 ਵਜੇ ਦੇ ਕਰੀਬ ਆਪਣੇ ਪਿੰਡ ਕੀਮੇਵਾਲੀ ਜਾ ਰਹੇ ਸਨ ਤਾਂ ਜ਼ੀਰਾ ਦੇ ਅੰਮ੍ਰਿਤਸਰ- ਬਠਿੰਡਾ ਨੈਸ਼ਨਲ ਹਾਈਵੇ ਤੇ ਪਿੰਡ ਬੋਤੀਆਂ ਵਾਲਾ ਨਜਦੀਕ ਸਾਹਮਣੇ ਤੋਂ ਆ ਰਹੀ ਪਰਾਲੀ ਦੀਆਂ ਗੱਠਾਂ ਨਾਲ ਓਵਰਲੋਡ ਟਰੈਕਟਰ ਟਰਾਲੀ ਨੇ ਮੋਟਰਸਾਈਕਲ ਨੂੰ ਸਾਈਡ ਮਾਰ ਦਿੱਤੀ ਅਤੇ ਮੋਟਰਸਾਇਕਲ ਸਵਾਰ ਸਾਜਨ ਨੂੰ ਆਪਣੇ ਨਾਲ ਘੜੀਸਦੀ ਹੋਈ ਲੈ ਗਈ ,ਇਸ ਦੌਰਾਨ ਸਾਜਨ ਦੀ ਮੌਕੇ ਤੇ ਮੌਤ ਹੋ ਗਈ ਜਦਕਿ ਰਾਹੁਲ ਅਤੇ ਸ਼ੰਕਰ ਗੰਭੀਰ ਰੂਪ ਵਿੱਚ ਜਖਮੀ ਹੋ ਗਏ, ਜਿੰਨਾ ਨੂੰ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਜ਼ੀਰਾ ਵਿਖੇ ਲਿਆਂਦਾ ਗਿਆ ਜਿੱਥੇ ਡਾਕਟਰਾਂ ਵੱਲੋਂ ਸਾਜਨ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਤੇ ਉਸਦੇ ਦੋਨਾਂ ਸਾਥੀਆਂ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਰੈਫਰ ਕਰ ਦਿੱਤਾ ਗਿਆ।ਸਾਜਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ ਉਹ ਆਪਣੇ ਪਿੱਛੇ ਮਾਂ-ਪਿਓ ਅਤੇ ਗਰਭਵਤੀ ਪਤਨੀ ਨੂੰ ਛੱਡ ਗਿਆ। ਇਸ ਮੌਕੇ ਏਐੱਸਆਈ ਅਨਵਰ ਮਸੀਹ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟਰੈਕਟਰ ਟਰਾਲੀ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ,ਉਸ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।