- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਜ਼ੀਰਾ ਤੋਂ ਆਮ ਆਦਮੀ ਪਾਰਟੀ ਨੂੰ ਝਟਕਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ: ਹਲਕਾ ਜ਼ੀਰਾ ਤੋਂ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦ ਜ਼ੀਰਾ ਤੋਂ ਕਾਂਗਰਸੀ ਆਗੂ ਡਾ.ਰਛਪਾਲ ਸਿੰਘ, ਗੁਰਪ੍ਰੀਤ ਸਿੰਘ ਗੋਰਾ ਸੰਧੂ ਅਤੇ ਕਾਰਜ ਸਿੰਘ ਦੀ ਸਖਤ ਮਿਹਨਤ ਸਦਕਾ 21 ਪਰਿਵਾਰ ਕਾਂਗਰਸ ਪਾਰਟੀ ਦੀਆਂ ਵਧੀਆ ਨੀਤੀਆਂ ਨੂੰ ਵੇਖਦੇ ਹੋਏ ਆਮ ਆਦਮੀ ਪਾਰਟੀ ਨੂੰ ਛੱਡ ਕਾਂਗਰਸ ਵਿੱਚ ਸ਼ਾਮਿਲ ਹੋਏ। ਇਸ ਮੌਕੇ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਜਗੀਰ ਸਿੰਘ,ਪ੍ਰਭਜੀਤ ਸਿੰਘ, ਬਲਜਿੰਦਰ ਸਿੰਘ,ਕੁਲਦੀਪ ਸਿੰਘ,ਸਤਪਾਲ ਸਿੰਘ,ਗੁਰਸੇਵਕ ਸਿੰਘ,ਸਰਬਜੀਤ ਸਿੰਘ,ਨਰਿੰਦਰ ਸਿੰਘ,ਗੁਰਬਖਸ਼ ਸਿੰਘ,ਜਗੀਰ ਸਿੰਘ, ਗੁਰਪ੍ਰੀਤ ਸਿੰਘ ਜੀਰਾ, ਗੁਰਚਰਨ ਸਿੰਘ ਖਹਿਰਾ, ਜਸਵਿੰਦਰ ਸਿੰਘ, ਅਨਮੋਲ ਸਿੰਘ, ਹਰਵਿੰਦਰ ਸਿੰਘ, ਕਸ਼ਮੀਰ ਸਿੰਘ, ਸਰਬਜੀਤ ਸਿੰਘ ਬੱਬੂ,ਜਗਸੀਰ ਸਿੰਘ ਜੱਗੀ, ਬਲਜੀਤ ਸਿੰਘ,ਮਾਸਟਰ ਜਗਿੰਦਰ ਸਿੰਘ, ਜਗਤਾਰ ਸਿੰਘ ਆਦਿ ਨੂੰ ਜੀ ਆਇਆਂ ਕਿਹਾ। ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕਾ ਜ਼ੀਰਾ ਦੇ ਲੋਕਾਂ ਦਾ ਹੁਣ ਝੂਠੇ ਵਾਆਦੇ ਕਰਨ ਵਾਲੀਆਂ ਦੂਸਰੀਆਂ ਪਾਰਟੀਆਂ ਤੋਂ ਮੋਹ ਭੰਗ ਹੋ ਗਿਆ ਹੈ ਅਤੇ ਕਾਂਗਰਸ ਪਾਰਟੀ ਨੂੰ ਹਲਕੇ ਵਿੱਚ ਲੋਕਾਂ ਦਾ ਭਰਵਾਂ ਪਿਆਰ ਮਿਲ ਰਿਹਾ ਹੈ ,ਜਿਸ ਕਾਰਨ ਪਾਰਟੀ ਦਾ ਕਾਫਲਾ ਦਿਨੋਂ ਦਿਨ ਵੱਡਾ ਹੋ ਰਿਹਾ।ਉਨ੍ਹਾਂ ਪੰਜਾਬ ਅੰਦਰ ਨਸ਼ੇ ਦੇ ਮੁੱਦੇ ’ਤੇ ਭਾਜਪਾ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਘੇਰਦਿਆਂ ਕਿਹਾ ਕਿ ਇੰਨ੍ਹਾਂ ਦੇ ਰਾਜ ਦੌਰਾਨ ਹੀ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਪੈਦਾ ਹੋਈ ਅਤੇ ਵਧੀ ਹੈ,ਪੰਜਾਬ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਦਲਦਲ ਵਿੱਚ ਧੱਸ ਕੇ ਮੌਤ ਦੇ ਮੂੰਹ ਵਿਚ ਜਾ ਰਹੀ ਹੈ,ਇਸ ਸਮੱਸਿਆ ਨਾਲ ਨਜਿੱਠਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਇਸ ਮੌਕੇ ਕੌਂਸਲਰ ਪ੍ਰਿਤਪਾਲ ਸਿੰਘ ਕਾਕਾ ਜੈਲਦਾਰ, ਕੌਂਸਲਰ ਗੁਰਭਗਤ ਗਿੱਲ ਗੋਰਾ, ਹਰੀਸ਼ ਤਾਂਗਰਾ, ਰੋਮੀ ਚੋਪੜਾ, ਅੱਪੂ ਮਨਚੰਦਾ, ਰੂਪਲ ਵਿਰਦੀ, ਨਿਤੀਸ਼ ਕੁਮਾਰ ਗੋਲੂ ਆਦਿ ਹਾਜ਼ਰ ਸਨ