ਜ਼ੀਰਾ ’ਚ ਬਸਤੀ ਮਾਛੀਆਂ ਦੇ ਕਈ ਪਰਿਵਾਰਾਂ ਨੇ ਫੜਿਆ ਕਾਂਗਰਸ ਦਾ ‘ਹੱਥ’
ਜ਼ੀਰਾ ’ਚ ‘ਆਪ’ ਤੇ ਅਕਾਲੀ ਦਲ ਨੂੰ ਲੱਗਾ ਝਟਕਾ
Publish Date: Mon, 02 Feb 2026 05:58 PM (IST)
Updated Date: Mon, 02 Feb 2026 06:01 PM (IST)

ਗੌਰਵ ਗੌੜ ਜੌਲੀ,ਪੰਜਾਬੀ ਜਾਗਰਣ ਜ਼ੀਰਾ : ਵਿਧਾਨ ਸਭਾ ਹਲਕਾ ਜ਼ੀਰਾ ਦੀ ਸਿਆਸਤ ਵਿਚ ਅੱਜ ਵੱਡਾ ਮੋੜ ਆਇਆ, ਜਦੋਂ ਬਸਤੀ ਮਾਛੀਆਂ ਦੇ ਦਰਜਨਾਂ ਪਰਿਵਾਰ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਲਖਵਿੰਦਰ ਸਿੰਘ ਭੋਲਾ ਦੇ ਗ੍ਰਹਿ ਵਿਖੇ ਹੋਏ ਭਰਵੇਂ ਇਕੱਠ ਦੌਰਾਨ ਜ਼ਿਲ੍ਹਾ ਫਿਰੋਜ਼ਪੁਰ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਝੂਠੇ ਵਾਅਦਿਆਂ ਅਤੇ ਇਨਕਲਾਬ ਦੇ ਖੋਖਲੇ ਨਾਅਰਿਆਂ ਤੋਂ ਤੰਗ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਨਸ਼ਾ ਮੁਕਤ ਪੰਜਾਬ, ਭ੍ਰਿਸ਼ਟਾਚਾਰ ਖਤਮ ਕਰਨ, ਮਹਿੰਗਾਈ ਘਟਾਉਣ, ਨੌਜਵਾਨਾਂ ਨੂੰ ਰੋਜ਼ਗਾਰ ਅਤੇ ਔਰਤਾਂ ਨੂੰ ਮਹੀਨਾਵਾਰ ਭੱਤਾ ਦੇਣ ਵਰਗੇ ਵਾਅਦੇ ਕੀਤੇ ਸਨ, ਪਰ ਚਾਰ ਸਾਲਾਂ ਵਿਚ ਇਕ ਵੀ ਵਾਅਦਾ ਪੂਰਾ ਨਹੀਂ ਹੋਇਆ। ਸਾਬਕਾ ਵਿਧਾਇਕ ਨੇ ਕਿਹਾ ਕਿ ਮੌਜ਼ੂਦਾ ਸਰਕਾਰ ਨੇ ਸਿਰਫ਼ ਆਪਣੇ ਚਹੇਤਿਆਂ ਅਤੇ ਬਾਹਰਲੇ ਨੇਤਾਵਾਂ ਦੀਆਂ ਤਿਜੋਰੀਆਂ ਭਰੀਆਂ ਹਨ, ਜਦਕਿ ਪੰਜਾਬ ਦਾ ਖਜ਼ਾਨਾ ਲੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਇਮਾਨਦਾਰੀ’ ਦੇ ਨਾਅਰੇ ਲਗਾਉਣ ਵਾਲੀ ਸਰਕਾਰ ਦੇ ਅੰਦਰੋਂ ਹੀ ਭ੍ਰਿਸ਼ਟਾਚਾਰ ਦੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਲੋਕਾਂ ਦਾ ਭਰੋਸਾ ਟੁੱਟ ਚੁੱਕਾ ਹੈ। ਕੁਲਬੀਰ ਜੀਰਾ ਨੇ ਵਿਸ਼ਵਾਸ ਜਤਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਜੁਝਾਰੂ ਲੋਕ ਕਾਂਗਰਸ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ ਅਤੇ ਸੂਬੇ ਵਿਚ ਲੋਕ-ਹਿਤੈਸ਼ੀ, ਮਜ਼ਬੂਤ ਤੇ ਸਥਿਰ ਸਰਕਾਰ ਬਣੇਗੀ। ਇਸ ਮੌਕੇ ਕਾਂਗਰਸ ਵਿਚ ਸ਼ਾਮਲ ਹੋਏ ਪਰਿਵਾਰਾਂ ਵਿਚ ਰੇਸ਼ਮ ਸਿੰਘ, ਕੁਲਦੀਪ ਸਿੰਘ, ਕੁਲਵੰਤ ਸਿੰਘ, ਅੰਗਰੇਜ ਸਿੰਘ, ਰਾਜਵਿੰਦਰ ਸਿੰਘ, ਲਛਮਣ ਸਿੰਘ, ਕਾਕਾ ਸਿੰਘ, ਛਿੰਦਰ ਸਿੰਘ, ਜਗਦੀਪ ਸਿੰਘ, ਰਾਮਦੇਵ ਸਿੰਘ, ਸਰੇਸ਼ ਸਿੰਘ, ਦਲਜੀਤ ਸਿੰਘ, ਸਕੱਤਰ ਸਿੰਘ, ਜਸ਼ਨਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਖੁਸ਼ਪ੍ਰੀਤ ਸਿੰਘ, ਮੋਹਿਤ, ਅੰਸ਼ ਸਿੰਘ, ਸਿਕੰਦਰ ਸਿੰਘ, ਰਾਣਾ ਸਿੰਘ, ਬਲਵੀਰ ਸਿੰਘ, ਗਗਨਦੀਪ ਸਿੰਘ, ਬੇਅੰਤ ਸਿੰਘ, ਪ੍ਰੀਤ ਕੌਰ, ਮਨਪ੍ਰੀਤ ਕੌਰ, ਕੁਲਵਿੰਦਰ ਕੌਰ, ਵੀਰਪਾਲ ਕੌਰ, ਆਰਸ਼ੀ ਕੌਰ, ਕੁਲਦੀਪ ਕੌਰ, ਪਿਆਰ ਕੌਰ ਅਤੇ ਬਲਵਿੰਦਰ ਕੌਰ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਕੌਂਸਲਰ ਹਰੀਸ਼ ਕੁਮਾਰ ਤਾਂਗੜਾ, ਕੌਂਸਲਰ ਲੱਖਾ ਸਿੰਘ, ਅਮਰੀਕ ਸਿੰਘ, ਕਰਮਜੀਤ ਸਿੰਘ, ਗੁਰਪ੍ਰੀਤ ਸਿੰਘ ਗੋਰਾ, ਗੁਰਦਾਸ ਸ਼ਰਮਾ, ਸੁਰਿੰਦਰ ਸ਼ਰਮਾ, ਕ੍ਰਿਸ਼ਨ ਕੁਮਾਰ, ਪਵਨ ਸ਼ਰਮਾ, ਗੌਰਵ ਕੁਮਾਰ, ਰਾਜ ਕੁਮਾਰ, ਏਕਮਜੀਤ ਸਿੰਘ ਸਮੇਤ ਹੋਰ ਕਈ ਆਗੂ ਹਾਜ਼ਰ ਸਨ।