ਹੈੱਲਥ ਕਾਰਡ ਬਣਾਉਣ ਸਬੰਧੀ ਦਿੱਤੀ ਜਾਣਕਾਰੀ
ਮਮਦੋਟ ਵਾਰਡ ਨੰਬਰ 4 ਵਿਚ 10 ਲੱਖ ਰੁਪਏ ਦੇ ਹੈੱਲਥ ਕਾਰਡ ਬਣਾਉਣ ਲਈ ਜਾਗਰੂਕਤਾ ਮੁਹਿੰਮ
Publish Date: Fri, 30 Jan 2026 05:44 PM (IST)
Updated Date: Fri, 30 Jan 2026 05:46 PM (IST)
ਬਗੀਚਾ ਸਿੰਘ, ਪੰਜਾਬੀ ਜਾਗਰਣ ਮਮਦੋਟ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਹੋਈ ਸਿਹਤ ਕ੍ਰਾਂਤੀ ਦੇ ਤਹਿਤ ਮਮਦੋਟ ਦੇ ਵਾਰਡ ਨੰਬਰ ਚਾਰ ਵਿਚ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸਹੂਲਤ ਵਾਲੇ ਹੈੱਲਥ ਕਾਰਡ ਬਣਵਾਉਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਹ ਜਾਗਰੂਕਤਾ ਮੁਹਿੰਮ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਕੁਮਾਰ ਦੀ ਅਗਵਾਈ ਹੇਠ ਚਲਾਈ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕਾ ਵਾਸੀਆਂ ਨੇ ਹਾਜ਼ਰੀ ਭਰੀ ਅਤੇ ਮੌਕੇ ’ਤੇ ਹੀ ਉਨ੍ਹਾਂ ਦੇ ਹੈੱਲਥ ਕਾਰਡ ਤਿਆਰ ਕੀਤੇ ਗਏ। ਲੋਕਾਂ ਨੂੰ ਹੈੱਲਥ ਕਾਰਡ ਦੇ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਇਸ ਸਕੀਮ ਅਧੀਨ ਸਰਕਾਰੀ ਅਤੇ ਮਨਜ਼ੂਰਸ਼ੁਦਾ ਨਿੱਜੀ ਹਸਪਤਾਲਾਂ ਵਿਚ ਬਿਨ੍ਹਾ ਕਿਸੇ ਖਰਚ ਦੇ ਇਲਾਜ ਕਰਵਾਇਆ ਜਾ ਸਕਦਾ ਹੈ। ਇਲਾਕਾ ਨਿਵਾਸੀਆਂ ਵੱਲੋਂ ਪੰਜਾਬ ਸਰਕਾਰ ਦੀ ਇਸ ਲੋਕ-ਹਿਤੈਸ਼ੀ ਯੋਜਨਾ ਦੀ ਭਰਪੂਰ ਸਰਾਹਨਾ ਕੀਤੀ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਸੁਰਿੰਦਰ ਕੁਮਾਰ ਸੋਨੂੰ ਸੇਠੀ, ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ਼ ਨਿਰਵੈਰ ਸਿੰਘ ਸਿੰਧੀ, ਐੱਮਸੀ ਬਾਬਾ ਦਲਜੀਤ ਸਿੰਘ, ਮੇਜਰ ਸਿੰਘ ਬੁਰਜੀ ਜ਼ਿਲ੍ਹਾ ਪ੍ਰੀਸ਼ਦ, ਸਰਪੰਚ ਬਲਵਿੰਦਰ ਸਿੰਘ ਰਾਉਕੇ, ਸੰਦੀਪ ਕੁਮਾਰ ਸੋਨੀ ਵਾਈਸ, ਬਲਜੀਤ ਸਿੰਘ, ਵਿੱਕੀ, ਹੀਰਾ, ਸਾਜਨ, ਸੁਭਾਸ਼ ਬੱਤਾ ਆਦਿ ਹਾਜ਼ਰ ਸਨ।