- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੀਗਾਬਾਲਿਨ 75 ਐੱਮ.ਜੀ ਤੋਂ ਉੱਪਰ ਕੈਪਸੂਲ ਤੇ ਗੋਲੀ ’ਤੇ ਪਾਬੰਦੀ ਦੇ ਹੁਕਮ ਜਾਰੀ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਅਮਨਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ 75 ਐੱਮ.ਜੀ. ਤੋਂ ਉਪਰ ਫਾਰਮੂਲੇਸ਼ਨ ਵਾਲੀ ਪ੍ਰੀਗਾਬਾਲਿਨ ਕੈਪਸੂਲ ਅਤੇ ਟੈਬਲੇਟ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਰਿਟੇਲਰ, ਕੈਮਿਸਟ, ਮੈਡੀਕਲ ਸਟੋਰ ਮਾਲਕ, ਹਸਪਤਾਲ ਵਿੱਚ ਫਾਰਮਸਿਸਟ ਅਤੇ ਹੋਰ ਕੋਈ ਵੀ ਵਿਅਕਤੀ ਪ੍ਰੀਗਾਬਾਲਿਨ 75 ਐਮ.ਜੀ ਬਿਨਾਂ ਅਸਲ ਪਰਚੀ ਦੇ ਨਹੀਂ ਵੇਚੇਗਾ। ਇਸ ਤੋਂ ਇਲਾਵਾ ਵੇਚੀ ਗਈ ਗੋਲੀ ਅਤੇ ਕੈਪਸੂਲ ਦਾ ਵੀ ਰਿਕਾਰਡ ਵੀ ਰੱਖਣਗੇ ਅਤੇ ਖਰੀਦ ਅਤੇ ਵੇਚ ਦਾ ਬਿੱਲ ਸਮੇਤ ਰਿਕਾਰਡ ਰੱਖਣਾ ਯਕੀਨੀ ਬਣਾਉਣਗੇ। ਇਸ ਤੋਂ ਇਲਾਵਾ ਕਿਸੇ ਵਿਅਕਤੀ ਦੁਆਰਾ, ਕਿਸੇ ਤਰੀਕੇ ਨਾਲ ਕਿਸੇ ਵੀ ਯੰਤਰ ਦੁਆਰਾ ਜੇਲ੍ਹ ਖੇਤਰ ਵਿੱਚ ਕਾਨੂੰਨੀ ਤੌਰ ’ਤੇ ਵੈਧ, ਲਾਗੂ ਅਤੇ ਪ੍ਰਵਾਨਿਤ ਪ੍ਰਕਿਰਿਆ ਨੂੰ ਛੱਡ ਕੇ ਕਿਸੇ ਵੀ ਵਸਤੂ ਜਾਂ ਪਦਾਰਥ ਜਾਂ ਸਮੱਗਰੀ, ਨੂੰ ਜੇਲ੍ਹ ਵਿੱਚ ਰੱਖਣਾ ਜੋ ਪੰਜਾਬ ਜੇਲ੍ਹ ਨਿਯਮ, 2022 ਜਾਂ ਕਿਸੇ ਹੋਰ ਕਾਨੂੰਨ ਅਧੀਨ ਲਾਗੂ ਸਮੇਂ ਲਈ ਵਰਜਿਤ ਹੈ ਸਿੱਧੇ ਜਾਂ ਅਸਿੱਧੇ ਤੌਰ ’ਤੇ ਅੰਦਰ ਲਿਜਾਣ ਜਾਂ ਉਸ ਨੂੰ ਕਬਜ਼ੇ ਵਿੱਚ ਰੱਖਣ ’ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਦੋ ਮਹੀਨੇ ਤੱਕ ਲਾਗੂ ਰਹਿਣਗੇ।