- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਸ਼ਿਆਂ ਖਿਲਾਫ ਰੋਸ ਮਾਰਚ ਕੱਢਿਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਖੂ : ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਈ ਹੋਈ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਜ਼ੀਰਾ ਵਿੱਚ ਰੋਸ ਮਾਰਚ ਹਲਕਾ ਇੰਚਾਰਜ਼ ਹਰਜਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਕੱਢਿਆ ਗਿਆ। ਇਹ ਰੋਸ ਮਾਰਚ ਗੁਰਦੁਆਰਾ ਬਾਬਾ ਬਿਧੀ ਚੰਦ ਸਾਹਿਬ ਮਖੂ ਵਿਖੇ ਅਰਦਾਸ ਬੇਨਤੀ ਕਰਨ ਉਪਰੰਤ ਸ਼ੁਰੂ ਕਰਕੇ ਮੱਖੂ ਸ਼ਹਿਰ ਵਿਖੇ ਹੁੰਦਾ ਹੋਇਆ ਜ਼ੀਰਾ ਲਈ ਰਵਾਨਾ ਹੋਇਆ। ਰੋਸ ਮਾਰਚ ਸ਼ੁਰੂ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਅਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਇਸ ਵਕਤ ਸਭ ਤੋਂ ਵੱਡਾ ਕਹਿਰ ਨਸ਼ਿਆਂ ਦਾ ਹੈ। ਪੰਜਾਬ ਦੀ ਮੌਜ਼ੂਦਾ ਸਰਕਾਰ ਇਹ ਕਹਿ ਕੇ ਸੱਤਾ ਵਿੱਚ ਆਈ ਸੀ ਕਿ ਪੰਜਾਬ ਵਿੱਚ ਚਾਰ ਮਹੀਨਿਆਂ ਵਿੱਚ ਨਸ਼ਾ ਖ਼ਤਮ ਕਰ ਦੇਵਾਂਗੇ। ਪਰ ਹੁਣ ‘ਆਪ’ ਸਰਕਾਰ ਦਾ ਕਾਰਜਕਾਲ ਪੂਰਾ ਹੋਣ ਵਾਲਾ ਹੈ ਪਰ ਪੰਜਾਬ ਵਿੱਚ ਨਸ਼ਾ ਖ਼ਤਮ ਨਹੀਂ ਹੋਇਆ ਸਗੋਂ ਵੱਧ ਚੁੱਕਿਆ ਹੈ। ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਜੰਗ ਲੜੀ ਜਾ ਰਹੀ ਹੈ। ਹਰਜਿੰਦਰ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਹੱਕ ਵਿੱਚ ਲਹਿਰ ਚੱਲ ਰਹੀ ਹੈ ਪਰ ਸਰਕਾਰ ਭਾਈ ਅਮ੍ਰਿਤਪਾਲ ਸਿੰਘ ਨੂੰ ਜੇਲ੍ਹ ਵਿੱਚ ਬੰਦ ਕਰਕੇ ਉਨ੍ਹਾਂ ਦਾ ਰਸਤਾ ਰੋਕਣਾ ਚਾਹੁੰਦੀ ਹੈ ਪਰ ਪੰਜਾਬ ਦੇ ਲੋਕ ਭਾਈ ਅਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਦੇਖਣਾ ਚਹੁੰਦੇ ਹਨ। ਪੰਜਾਬ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਰਕਾਰ ਬਣਨ