ਝੋਟੇ ਦੇ ਮਾਮਲੇ ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਜੀਰਾ ’ਚ ਅਕਾਲੀ ਦਲ ਵਾਰਿਸ ਪੰਜਾਬ ਨੇ ਕੱਢਿਆ ਰੋਸ ਮਾਰਚ ਝੋਟੇ ਦੇ ਮਾਮਲੇ ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਜੀਰਾ ’ਚ ਅਕਾਲੀ ਦਲ ਵਾਰਿਸ ਪੰਜਾਬ ਨੇ ਕੱਢਿਆ ਰੋਸ ਮਾਰਚ
Publish Date: Tue, 13 Oct 2026 06:04 PM (IST)
Updated Date: Tue, 13 Oct 2026 06:05 PM (IST)
ਗੌਰਵ ਗੌੜ ਜੌਲੀ,ਪੰਜਾਬੀ ਜਾਗਰਣ ਜ਼ੀਰਾ : ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਮਾਮਲੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਨਾ ਹੋਣ ਦੇ ਵਿਰੋਧ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਜੀਰਾ ਵਿਖੇ ਹਲਕਾ ਇੰਚਾਰਜ ਹਰਜਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਇਸ ਦੌਰਾਨ ਮੌਜੂਦਾ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਇਨਸਾਫ਼ ਦੀ ਮੰਗ ਨੂੰ ਜ਼ੋਰਦਾਰ ਢੰਗ ਨਾਲ ਉਭਾਰਿਆ ਗਿਆ। ਮਾਰਚ ਵਿੱਚ ਮਨਪ੍ਰੀਤ ਸਿੰਘ ਇਆਲੀ, ਤਰਸੇਮ ਸਿੰਘ ਅਤੇ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਲੰਬੇ ਸਮੇਂ ਤੋਂ ਨਸ਼ਿਆਂ ਵਿਰੁੱਧ ਸੰਘਰਸ਼ ਕਰ ਰਿਹਾ ਸੀ ਅਤੇ ਸਮਾਜ ਨੂੰ ਇਸ ਅਲਾਮਤ ਤੋਂ ਮੁਕਤ ਕਰਵਾਉਣ ਲਈ ਯਤਨਸ਼ੀਲ ਸੀ। ਉਨ੍ਹਾਂ ਨੇ ਇਸ ਮਾਮਲੇ ਵਿੱਚ ਇਨਸਾਫ਼ ਯਕੀਨੀ ਬਣਾਉਣ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਜਿੰਦਰ ਸਿੰਘ ਸੰਧੂ ਨੇ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਤਿੱਖੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਨ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਐਲਾਨ ਕੀਤਾ ਕਿ ਸਰਕਾਰ ਦੀ ਕਾਰਗੁਜ਼ਾਰੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਲੋਕਾਂ ਤੱਕ ਪਹੁੰਚਾਉਣ ਲਈ ਹਲਕੇ ਦੇ ਪਿੰਡ-ਪਿੰਡ ਵਿੱਚ ਪ੍ਰਚਾਰ ਮੁਹਿੰਮ ਚਲਾਈ ਜਾਵੇਗੀ।ਇਸ ਮੌਕੇ ਰਘਬੀਰ ਸਿੰਘ ਸਨ੍ਹੇਰ, ਜਗਦੀਪ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ, ਨਰਿੰਦਰ ਸਿੰਘ ਪੰਨੂ ਸਰਕਲ ਪ੍ਰਧਾਨ ਮੱਖੂ, ਕਾਬਲ ਸਿੰਘ ਬੂਟੇ ਵਾਲਾ ਸਰਕਲ ਪ੍ਰਧਾਨ ਮੱਲਾਂਵਾਲਾ, ਸਰਬਜੀਤ ਸਿੰਘ ਤਲਵੰਡੀ ਜ਼ਿਲ੍ਹਾ ਆਗੂ, ਮਾਸਟਰ ਵੀਰ ਸਿੰਘ ਜ਼ਿਲ੍ਹਾ ਆਗੂ, ਸੁਖਦੇਵ ਸਿੰਘ ਵਿਜੰਕੇ ਜ਼ਿਲ੍ਹਾ ਆਗੂ, ਨਿਰਮਲ ਸਿੰਘ ਜ਼ੀਰਾ ਆਈ.ਟੀ. ਸੈੱਲ, ਭਜਨ ਸਿੰਘ ਮੇਹਰ ਸਿੰਘ ਵਾਲਾ, ਜਸਬੀਰ ਸਿੰਘ ਸਸਤੇ ਵਾਲਾ, ਰਣਜੀਤ ਸਿੰਘ ਬੰਬ ਜ਼ਿਲ੍ਹਾ ਆਗੂ, ਬਲਦੇਵ ਸਿੰਘ ਮੇਹਰ ਸਿੰਘ ਵਾਲਾ, ਗੁਰਸਿਮਰਤ ਸਿੰਘ ਸੰਧੂ, ਹੁਸਨਦੀਪ ਸਿੰਘ, ਗੁਰਇੱਕ ਸਿੰਘ ਸੰਧੂ ਅਤੇ ਸੁਖਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸਮਰਥਕ ਹਾਜ਼ਰ ਸਨ।