- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
22 ਨਵੰਬਰ ਅਤੇ 6 ਦਸੰਬਰ ਨੂੰ ਸਮੂਹ ਬੀ.ਐੱਲ.ਓਜ਼ ਆਪਣੇ ਪੋਲਿੰਗ ਬੂਥਾਂ ਤੇ ਹਾਜ਼ਰ ਰਹਿਣਗੇ:ਜ਼ਿਲ੍ਹਾ ਚੋਣ ਅਫ਼ਸਰ

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ : ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਚਲਾਈ ਗਈ ਸਪੈਸ਼ਲ ਸਮਰੀ ਰਵੀਜ਼ਨ ਮੁਹਿੰਮ ਤਹਿਤ ਵਿਸ਼ੇਸ ਕੈਂਪ 22 ਨਵੰਬਰ ਅਤੇ 6 ਦਸੰਬਰ 2026 ਦਿਨ ਐਤਵਾਰ ਨੂੰ ਲਗਾਇਆ ਜਾਵੇਗਾ। ਜ਼ਿਲ੍ਹਾ ਫਿਰੋਜ਼ਪੁਰ ਦੇ ਸਮੂਹ ਬੂਥਾਂ ਤੇ ਬੀ.ਐਲ.ਉਜ਼. ਹਾਜ਼ਰ ਰਹਿਣਗੇ ਅਤੇ ਵੋਟਰਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੇ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ ਦੀਪਸਿਖਾ ਸ਼ਰਮਾ ਨੇ ਦਿੱਤੀ। ਉਨ੍ਹਾਂ ਕਿਹਾ ਕਿ ਸਪੈਸ਼ਲ ਸਮਰੀ ਰਵੀਜ਼ਨ 01.01.2027 ਤਹਿਤ ਵੋਟਰਾਂ ਦੀ ਸਹੂਲਤ ਲਈ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨ ਲਈ ਜ਼ਿਲ੍ਹਾ ਫਿਰੋਜ਼ਪੁਰ ਦੇ ਸਮੂਹ ਚੋਣ ਹਲਕਿਆਂ ਵਿੱਚ ਬੀ.ਐਲ.ਓਜ਼ ਮਿਤੀ 22-09-2026 ਅਤੇ 6-12-2026 ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਸਪੈਸ਼ਲ ਕੈਂਪ ਦੇ ਤਹਿਤ ਆਪਣੇ-ਆਪਣੇ ਪੋਲਿੰਗ ਬੂਥਾਂ ਤੇ ਹਾਜ਼ਰ ਰਹਿਣਗੇ। ਜ਼ਿਲ੍ਹਾ ਫਿਰੋਜ਼ਪੁਰ ਵਿਚ ਵਿਧਾਨ ਸਭਾ ਹਲਕਾ 75–ਜੀਰਾ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ (ਈਆਰਓ) ਉਪ ਮੰਡਲ ਮੈਜਿਸਟ੍ਰੇਟ, ਜ਼ੀਰਾ ਹਨ। ਵਿਧਾਨ ਸਭਾ ਹਲਕਾ 76–ਫਿਰੋਜ਼ਪੁਰ ਸ਼ਹਿਰੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਉਪ ਮੰਡਲ ਮੈਜਿਸਟ੍ਰੇਟ ਫਿਰੋਜ਼ਪੁਰ ਹਨ। ਵਿਧਾਨ ਸਭਾ ਹਲਕਾ 77–ਫਿਰੋਜ਼ਪੁਰ ਦਿਹਾਤੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਫਿਰੋਜ਼ਪੁਰ ਹਨ ਅਤੇ ਵਿਧਾਨ ਸਭਾ ਹਲਕਾ 78–ਗੁਰੂਹਰਸਹਾਏ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਉਪ ਮੰਡਲ ਮੈਜਿਸਟ੍ਰੇਟ, ਗੁਰੂਹਰਸਹਾਏ ਹਨ।