ਜੱਥੇਬੰਦੀਆਂ ਨੇ ਮੁਲਾਜ਼ਮ ਮਾਰੂ ਨੋਟੀਫਿਕੇਸ਼ਨਾਂ ਦੀਆਂ ਕਾਪੀਆਂ ਸਾੜੀਆਂ
ਪੀਐੱਸਐੱਮਯੂ ਯੂਨੀਅਨ, ਸੀਪੀਐੱਫ ਯੂਨੀਅਨ ਸਮੇਤ ਸਮੂਹ ਯੂਨੀਅਨ ਜੱਥੇਬੰਦੀਆਂ ਮੁਲਾਜ਼ਮ ਮਾਰੂ ਨੋਟੀਫਿਕੇਸ਼ਨਾਂ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ
Publish Date: Thu, 05 Mar 2026 05:06 PM (IST)
Updated Date: Fri, 06 Mar 2026 04:03 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ: ਪੀਐੱਸਐੱਮਯੂ ਯੂਨੀਅਨ, ਸੀਪੀਐੱਫ ਯੂਨੀਅਨ ਵੱਲੋਂ ਦਿੱਤੇ ਐਕਸ਼ਨ ਤਹਿਤ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਮੁਲਾਜ਼ਮ ਮਾਰੂ ਨੋਟੀਫਿਕੇਸ਼ਨਾਂ ਦੀਆਂ ਕਾਪੀਆਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਜ਼ਿਲ੍ਹਾ ਪ੍ਰਧਾਨ ਪਿੱਪਲ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੀਆਂ ਜੱਥੇਬੰਦੀਆਂ ਨੇ ਵੀ ਵੱਡੀ ਗਿਣਤੀ ਵਿਚ ਹਿੱਸਾ ਲਿਆ। ਇਸ ਮੌਕੇ ਪੀਐੱਸਐੱਮਯੂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਿੱਪਲ ਸਿੰਘ ਸਿੱਧੂ ਅਤੇ ਸੀਪੀਐੱਫ ਯੂਨੀਅਨ ਦੇ ਪ੍ਰਧਾਨ ਜਗਸੀਰ ਸਿੰਘ ਭਾਂਗਰ, ਸੋਨੂੰ ਕਸ਼ਅਪ ਜ਼ਿਲ੍ਹਾ ਜਨਰਲ ਸਕੱਤਰ, ਵਰੁਣ ਕੁਮਾਰ ਸੂਬਾ ਆਗੂ ਸਿੱਖਿਆ ਵਿਭਾਗ, ਗੁਰਤੇਜ ਸਿੰਘ ਜਨਰਲ ਸਕੱਤਰ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ, ਪਰਮਵੀਰ ਮੌਂਗਾ ਪ੍ਰਧਾਨ ਸਿਹਤ ਵਿਭਾਗ ਆਦਿ ਨੇ ਸੰਬੋਧਨ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਨੇ 18 ਨਵੰਬਰ 2022 ਨੂੰ 2004 ਤੋ ਬਾਅਦ ਭਰਤੀ ਸਰਕਾਰੀ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਐਲਾਨ ਕਰਕੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਸੀ, ਪਰ ਅਜੇ ਤੱਕ ਪੁਰਾਣੀ ਪੈਨਸ਼ਨ ਸਕੀਮ ਅਮਲੀ ਤੌਰ ’ਤੇ ਮੁਲਾਜ਼ਮਾਂ ਤੇ ਲਾਗੂ ਨਹੀਂ ਕੀਤੀ ਗਈ । ਉਨ੍ਹਾਂ ਕਿਹਾ ਪੰਜਾਬ ਸਰਕਾਰ ਦਾ 16 ਫੀਸਦੀ ਡੀਏ ਵੀ ਅਜੇ ਤੱਕ ਨਹੀਂ ਦਿੱਤਾ ਗਿਆ ਜਿਸ ਕਰਕੇ ਸੂਬੇ ਦੇ ਸਮੁੱਚੇ ਮੁਲਾਜ਼ਮ ਵਰਗ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਮੁਲਾਜ਼ਮਾਂ ਜੱਥੇਬੰਦੀਆਂ ਨੇ ਸਰਕਾਰ ਤੋਂ ਮੰਗ ਕੀਤੀ ਸੂਬਾ ਸਰਕਾਰ ਪੁਰਾਣੀ ਪੈਨਸ਼ਨ ਸਕੀਮ, ਡੀਏ ਅਤੇ ਵੱਖ-ਵੱਖ ਭੱਤੇ ਤੁਰੰਤ ਲਾਗੂ ਕਰੇ ਤਾਂ ਜੋ ਮੁਲਾਜ਼ਮਾਂ ਦਾ ਭਵਿੱਖ ਸੁਰੱਖਿਅਤ ਹੋ ਸਕੇ । ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਜਲਦੀ ਹੱਲ ਨਾਂ ਕੀਤਾ ਤਾਂ ਵੱਡੇ ਪੱਧਰ ਤੇ ਸੰਘਰਸ਼ ਕੀਤਾ ਜਾ ਰਿਹਾ, ਜਿਸ ਸ਼ੁਰੂਆਤ 8 ਮਾਰਚ ਨੂੰ ਵਿਧਾਨ ਸਭਾ ਦਾ ਘਿਰਾਓ ਕਰਕੇ ਕੀਤੀ ਜਾਵੇਗੀ। ਜੇਕਰ ਫਿਰ ਵੀ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਹੋਰ ਵੀ ਵੱਡੇ ਐਕਸ਼ਨ ਕੀਤੇ ਜਾਣਗੇ, ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।