- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਕਰਮ ਸਿੰਘ ਜੀ ਦੀ ਬਰਸੀ ’ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ : ਭਾਈ ਗੁਰਮੀਤ ਸਿੰਘ

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ: ਪਿਛਲੇ ਦਸ ਦਿਨਾਂ ਤੋਂ ਬ੍ਰਹਮ ਗਿਆਨੀ ਬਾਬਾ ਕਰਮ ਸਿੰਘ ਜੀ ਦੀ ਸਾਲਾਨਾ ਬਰਸੀ ਦੇ ਸਬੰਧ ਵਿਚ ਪਿੰਡ ਜਮੀਤਪੁਰ ਢੇਰੂ ਵਿਖੇ ਗੁਰਮਤਿ ਸਮਾਗਮ ਚੱਲ ਰਹੇ ਸਨ। ਇਨ੍ਹਾਂ ਸਮਾਗਮਾਂ ਦੌਰਾਨ ਪੰਥ ਪ੍ਰਸਿੱਧ ਕਥਾਵਾਚਕਾਂ, ਵਿਦਵਾਨਾਂ, ਰਾਗੀ ਅਤੇ ਢਾਡੀ ਸਾਹਿਬਾਨ ਨੇ ਸੰਗਤ ਨੂੰ ਗੁਰੂ ਗ੍ਰੰਥ ਅਤੇ ਪੰਥ ਨਾਲ ਜੁੜਨ ਦਾ ਉਪਦੇਸ਼ ਦਿੱਤਾ। ਇਹਨਾਂ ਦਸ ਦਿਨਾਂ ਸਮਾਗਮਾਂ ਦੌਰਾਨ ਪੰਥ ਪ੍ਰਸਿੱਧ ਵਿਦਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ, ਢਾਡੀ ਗੁਰਪ੍ਰਤਾਪ ਸਿੰਘ ਪਦਮ, ਢਾਡੀ ਗੁਰਪ੍ਰੀਤ ਸਿੰਘ ਲਾਂਡਰਾਂ, ਤਰਲੋਚਨ ਸਿੰਘ ਢੇਰੂ, ਬੀਬੀ ਗੁਰਪ੍ਰੀਤ ਕੌਰ, ਬਾਬਾ ਜੀਵਨ ਸਿੰਘ ਬਗੀਚੀ ਵਾਲੇ ਆਦਿ ਮਹਾਂਪੁਰਸ਼ ਨਿਰੰਤਰ ਹਾਜ਼ਰੀ ਭਰਦੇ ਰਹੇ।