ਜਥੇਬੰਦੀ ਨੇ ਜ਼ਿਲ੍ਹਾ ਆਗੂ ਬਲਜੀਤ ਕੌਰ ਮਖੂ ਦਾ ਅਸਤੀਫਾ ਕੀਤਾ ਮਨਜੂਰ
ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਅਹਿਮ ਮੀਟਿੰਗ ਹੋਈ
Publish Date: Sat, 28 Feb 2026 04:09 PM (IST)
Updated Date: Sat, 28 Feb 2026 04:10 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਫਰੀਦੇਵਾਲਾ ਦੀ ਅਗਵਾਈ ਹੇਠ ਜ਼ੀਰਾ ਵਿਖੇ ਹੋਈ। ਮੀਟਿੰਗ ਦੌਰਾਨ ਜਥੇਬੰਦੀ ਵੱਲੋਂ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਫਰੀਦੇਵਾਲਾ, ਜ਼ਿਲ੍ਹਾ ਸਕੱਤਰ ਜੁਗਰਾਜ ਸਿੰਘ ਫੇਰੋਕੇ, ਪ੍ਰਚਾਰ ਸਕੱਤਰ ਗੁਰਭਾਗ ਸਿੰਘ ਮਰੂੜ ਆਦਿ ਨੇ ਦੱਸਿਆ ਕਿ ਜਥੇਬੰਦੀ ਦੀ ਜ਼ਿਲ੍ਹਾ ਆਗੂ ਬਲਜੀਤ ਕੌਰ ਮਖੂ ’ਤੇ ਗੰਭੀਰ ਇਲਜਾਮ ਲੱਗੇ ਹਨ ਅਤੇ ਇਨ੍ਹਾਂ ਇਲਜ਼ਾਮਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਥੇਬੰਦੀ ਵੱਲੋਂ ਇੱਕ ਪੜਤਾਲ ਲਈ ਕਮੇਟੀ ਦਾ ਗਠਨ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਜਦੋਂ ਤੱਕ ਕਮੇਟੀ ਆਪਣੀ ਪੜਤਾਲ ਪੂਰੀ ਨਹੀਂ ਕਰਦੀ ਉਦੋਂ ਤੱਕ ਬਲਜੀਤ ਕੌਰ ਨੂੰ ਜ਼ਿਲ੍ਹਾ ਆਗੂ ਦੇ ਅਹੁਦੇ ਤੋਂ ਹਟਾਇਆ ਗਿਆ ਹੈ, ਜਥੇਬੰਦੀ ਵੱਲੋਂ ਬਲਜੀਤ ਕੌਰ ਦਾ ਅਸਤੀਫਾ ਮਨਜੂਰ ਕਰ ਲਿਆ ਗਿਆ ਹੈ । ਆਗੂਆਂ ਨੇ ਕਿਹਾ ਕਿ ਅਗਲੀ ਕਾਰਵਾਈ ਕਮੇਟੀ ਦੀ ਪੜਤਾਲ ਰਿਪੋਰਟ ਦੇ ਅਧਾਰ ’ਤੇ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਸਕੱਤਰ ਜੁਗਰਾਜ ਸਿੰਘ ਫੇਰੋਕੇ, ਪ੍ਰਚਾਰ ਸਕੱਤਰ ਗੁਰਭਾਗ ਸਿੰਘ ਮਰੂੜ, ਜ਼ਿਲ੍ਹਾ ਕੈਸ਼ੀਅਰ ਲਖਵੀਰ ਸਿੰਘ , ਜ਼ਿਲ੍ਹਾ ਕਮੇਟੀ ਮੈਂਬਰ ਗੁਲਜ਼ਾਰ ਸਿੰਘ, ਸੁਖਵਿੰਦਰ ਸਿੰਘ ਅਲੀਪੁਰ, ਗੁਰਲਾਭ ਸਿੰਘ, ਚਰਨਜੀਤ ਸਿੰਘ, ਸ਼ਿੰਦਰ ਸਿੰਘ ਕੋਟ ਕਰੋੜ, ਰਤਨ ਸਿੰਘ ਭਾਂਗਰ, ਜ਼ਿਲ੍ਹਾ ਆਗੂ ਸਤਵੀਰ ਕੌਰ, ਮਨਦੀਪ ਕੌਰ ਝੱਤਰਾ ਆਦਿ ਸ਼ਾਮਿਲ ਸਨ।