ਭਾਰਤੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਲਾਠੀਚਾਰਜ ਦੀ ਨਿਖੇਧੀ
ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਹੋਈ
Publish Date: Mon, 02 Mar 2026 03:26 PM (IST)
Updated Date: Mon, 02 Mar 2026 03:28 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜ਼ੀਰਾ ਬਲਾਕ ਦੀ ਮੀਟਿੰਗ ਅੱਜ ਗੁਰਦੁਆਰਾ ਬਾਬੇ ਕੇ ਜਾਹਰਾ ਪੀਰ ਪਿੰਡ ਬੰਡਾਲਾ ਪੁਰਾਣਾ ਵਿਖੇ ਸੁਖਚੈਨ ਸਿੰਘ ਸਿੱਧੂ ਬਲਾਕ ਪ੍ਰਧਾਨ ਜ਼ੀਰਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਲਖਵਿੰਦਰ ਸਿੰਘ ਕਰਮੂਵਾਲਾ ਮੀਤ ਪ੍ਰਧਾਨ ਪੰਜਾਬ ਅਤੇ ਗੁਰਵਿੰਦਰ ਸਿੰਘ ਮੋਹਕਮ ਵਾਲਾ, ਜ਼ਿਲ੍ਹਾ ਕੋਰ ਕਮੇਟੀ ਮੈਂਬਰ ਰਣਜੀਤ ਸਿੰਘ ਸਿੱਧੂ, ਜ਼ਿਲ੍ਹਾ ਕੋਰ ਕਮੇਟੀ ਮੈਂਬਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਪਿਛਲੇ ਦਿਨੀਂ ਬਠਿੰਡਾ ਅਤੇ ਮੋਹਾਲੀ ਵਿਖੇ ਹੱਕ ਮੰਗਦੇ ਲੋਕਾਂ ਤੇ ਕੀਤੇ ਲਾਠੀਚਾਰਜ ਦੀ ਨਿੰਦਾ ਕੀਤੀ ਗਈ।ਇਸ ਦੌਰਾਨ ਆਗੂਆਂ ਨੇ ਸੰਸਾਰ ਭਰ ਵਿਚ ਵਧ ਰਹੇ ਤਣਾਅ ਨੂੰ ਲੈ ਕੇ ਚਿੰਤਾ ਜਾਹਿਰ ਕੀਤੀ ਅਤੇ ਬਲਾਕ ਅਧੀਨ ਆ ਰਹੀਆਂ ਪਰੇਸ਼ਾਨੀਆਂ ਸੁਣੀਆਂ ਗਈਆਂ। ਇਸ ਮੌਕੇ ਸੁਖਚੈਨ ਸਿੰਘ ਸਿੱਧੂ ਬਲਾਕ ਪ੍ਰਧਾਨ ਜ਼ੀਰਾ, ਗੁਰਨਾਮ ਸਿੰਘ ਬੰਡਾਲਾ, ਮਨਪ੍ਰੀਤ ਸਿੰਘ,ਬਲਦੇਵ ਸਿੰਘ,ਗੁਰਬਚਨ ਸਿੰਘ ਨਿਰਮਲ ਸਿੰਘ, ਗੁਰਤੇਜ ਸਿੰਘ, ਗੁਰਚਰਨ ਸਿੰਘ, ਗੁਰਦੀਪ ਸਿੰਘ, ਆਸਾ ਸਿੰਘ, ਬਲਜੀਤ ਸਿੰਘ, ਹਰਮੀਤ ਸਿੰਘ, ਅਮਨਦੀਪ ਸਿੰਘ, ਮੇਹਰ ਸਿੰਘ, ਬਲਵਿੰਦਰ ਸਿੰਘ ਮੱਲੀ,ਪਰਵਿੰਦਰ ਸਿੰਘ ਮਾਸਟਰ, ਬਿਕਰਮ ਸਿੰਘ, ਤਿਰਲੋਕ ਸਿੰਘ, ਜਰਨੈਲ ਸਿੰਘ, ਅੰਮ੍ਰਿਤਪਾਲ ਸਿੰਘ, ਲਵਪ੍ਰੀਤ ਸਿੰਘ, ਜਗਮੀਤ ਸਿੰਘ, ਲਵਜੀਤ ਸਿੰਘ, ਗੁਰਮੀਤ ਸਿੰਘ, ਅਮਰੀਕ ਸਿੰਘ ਆਦਿ ਹਾਜ਼ਰ ਸਨ।