- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
10 ਅਗਸਤ ਦੇ ਸਾਂਝੇ ਕਿਸਾਨ-ਮਜ਼ਦੂਰ ਅੰਦੋਲਨ ਨੂੰ ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਆਈਟੀਯੂ ਦਾ ਭਰਵਾਂ ਸਮਰਥਨ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਦੇਸ਼ ਭਰ ਵਿਚ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਮਿਹਨਤਕਸ਼ ਵਰਗਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 10 ਅਗਸਤ ਨੂੰ ਕੀਤੇ ਗਏ ਸਾਂਝੇ ਅੰਦੋਲਨ ਨੂੰ ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਆਈਟੀਯੂ ਵੱਲੋਂ ਭਰਵਾਂ ਸਮਰਥਨ ਦਿੱਤਾ ਗਿਆ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਹੋਏ ਰੋਸ ਪ੍ਰਦਰਸ਼ਨਾਂ ਵਿਚ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਕਿਸਾਨਾਂ, ਮਜ਼ਦੂਰਾਂ ਅਤੇ ਸਮੂਹ ਮਿਹਨਤਕਸ਼ ਵਰਗਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਜ਼ਿਲ੍ਹਾ ਪ੍ਰਧਾਨ ਜਸਪਾਲ ਕੌਰ ਹਾਂਡਾ,ਜ਼ਿਲ੍ਹਾ ਜਨਰਲ ਸਕੱਤਰ ਕਾਂਤਾ ਰਾਣੀ, ਜ਼ਿਲ੍ਹਾ ਕੈਸ਼ੀਅਰ ਰਜਵੰਤ ਕੌਰ ਨੇ ਕਿਹਾ ਕਿ 10 ਅਗਸਤ ਦਾ ਅੰਦੋਲਨ ਸਿਰਫ਼ ਕਿਸਾਨਾਂ ਅਤੇ ਮਜ਼ਦੂਰਾਂ ਦਾ ਸੰਘਰਸ਼ ਨਹੀਂ, ਸਗੋਂ ਹਰ ਉਸ ਮਿਹਨਤਕਸ਼ ਦੀ ਆਵਾਜ਼ ਹੈ ਜੋ ਸਰਕਾਰਾਂ ਦੀਆਂ ਨੀਤੀਆਂ ਕਾਰਨ ਆਪਣੇ ਹੱਕਾਂ ਤੋਂ ਵਾਂਝਾ ਹੈ। ਆਂਗਨਵਾੜੀ ਵਰਕਰ ਅਤੇ ਹੈਲਪਰ ਵੀ ਇਸ ਸਾਂਝੇ ਸੰਘਰਸ਼ ਦਾ ਅਹਿਮ ਹਿੱਸਾ ਹਨ। ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਆਈਟੀਯੂ ਦੇ ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਪੰਜਵਾਂ ਸਾਲ ਸ਼ੁਰੂ ਹੋ ਚੁੱਕਾ ਹੈ, ਪਰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਸਲੇ ਅਜੇ ਵੀ ਲਟਕ ਰਹੇ ਹਨ। ਸਰਕਾਰ ਨਾਲ ਕਈ ਮੀਟਿੰਗਾਂ ਹੋਣ ਦੇ ਬਾਵਜੂਦ ਉਨ੍ਹਾਂ ਵਿੱਚ ਕੀਤੇ ਗਏ ਫੈਸਲੇ ਅਤੇ ਦਿੱਤੇ ਭਰੋਸੇ ਜ਼ਮੀਨੀ ਪੱਧਰ ’ਤੇ ਲਾਗੂ ਨਹੀਂ ਹੋਏ। ਉਨ੍ਹਾਂ ਕਿਹਾ ਕਿ ਚੋਣਾਂ ਸਮੇਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਨਭੱਤੇ ਵਿੱਚ ਦੁੱਗਣਾ ਵਾਧਾ ਕਰਨ ਦਾ ਕੀਤਾ ਵਾਅਦਾ ਤੁਰੰਤ ਲਾਗੂ ਕੀਤਾ ਜਾਵੇ। ਆਂਗਨਵਾੜੀ ਵਰਕਰਾਂ ਨੂੰ ਗਰੇਡ-3 ਅਤੇ ਹੈਲਪਰਾਂ ਨੂੰ ਗਰੇਡ-4 ਦਾ ਦਰਜਾ ਦਿੱਤਾ ਜਾਵੇ ਅਤੇ ਘੱਟੋ-ਘੱਟ ਤਨਖ਼ਾਹ ਦੇ ਘੇਰੇ ਵਿਚ ਲਿਆਂਦਾ ਜਾਵੇ।