ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਏਡੀਸੀ ਨੂੰ ਦਿੱਤਾ ਮੰਗ ਪੱਤਰ
ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਐਡੀਸ਼ਨਲ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੂੰ ਦਿੱਤਾ ਮੰਗ ਪੱਤਰ
Publish Date: Fri, 03 Apr 2026 05:22 PM (IST)
Updated Date: Fri, 03 Apr 2026 05:25 PM (IST)

ਬਗੀਚਾ ਸਿੰਘ, ਪੰਜਾਬੀ ਜਾਗਰਣ ਮਮਦੋਟ : ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਅੱਜ ਐਡੀਸ਼ਨਲ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੂੰ ਉਨ੍ਹਾਂ ਦੇ ਦਫਤਰ ਵਿਖੇ ਇਕ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਫਿਰੋਜ਼ਪੁਰ ਤੋਂ ਪ੍ਰਧਾਨ ਜਸਪਾਲ ਕੌਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੋ ਮੋਬਾਇਲ ਕੇਂਦਰ ਦੀ ਸਰਕਾਰ ਵੱਲੋਂ 2019 ਵਿਚ ਦਿੱਤੇ ਜਾਣੇ ਸਨ ਉਨ੍ਹਾਂ ਮੋਬਾਇਲਾਂ ਲਈ ਫੰਡ ਸੈਂਟਰ ਵੱਲੋਂ ਮੁਹੱਈਆ ਕਰਵਾਇਆ ਗਿਆ। ਉਸ ਸਮੇਂ ਕਾਂਗਰਸ ਪਾਰਟੀ ਦੀ ਪੰਜਾਬ ਵਿਚ ਸਰਕਾਰ ਨੇ ਫੋਨ ਆਂਗਨਵਾੜੀ ਵਰਕਰਾਂ ਨੂੰ ਮੁਹੱਈਆ ਨਹੀਂ ਕਰਵਾਏ। ਉਨ੍ਹਾਂ ਨੇ ਕਿਹਾ ਕਿ 2022 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ। ਇਸ ਸਰਕਾਰ ਨੇ ਵੀ ਮੋਬਾਇਲ ਨਹੀਂ ਦਿੱਤੇ ਗਏ। ਹੁਣ ਜੋ ਫੋਨ ਆਂਗਨਵਾੜੀ ਵਰਕਰਾਂ ਵਾਸਤੇ ਆਏ ਸੀ ਉਹ 2026 ਵਿਚ ਹੁਣ ਜੋ ਮੋਬਾਇਲ ਦਿੱਤੇ ਜਾ ਰਹੇ ਹਨ, ਉਹ ਬੀਐੱਲਓਜ਼ ਵੱਲੋਂ ਵਰਤੇ ਗਏ ਮੋਬਾਇਲ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਆਂਗਨਵਾੜੀ ਮੁਲਾਜ਼ਮ ਯੂਨੀਅਨ ਦੀ ਸਟੇਟ ਬਾਡੀ ਅਤੇ ਜ਼ਿਲ੍ਹਾ ਬਾਡੀਆਂ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਪਹਿਲਾ ਵਰਤੇ ਗਏ ਮੋਬਾਇਲ ਵਰਕਰਾਂ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮੋਬਾਇਲ ਲੇਟ ਹੋਣ ਕਰਕੇ ਵਿਭਾਗ ਦਾ ਕੰਮ ਹੀ ਪਿੱਛੇ ਪੈ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਜਲਦ ਨਵੇਂ ਮੋਬਾਇਲ ਮੁਹੱਈਆ ਕਰਵਾਏ ਤਾਂ ਵਿਭਾਗ ਦੇ ਕੰਮ ਨੂੰ ਸਹੀ ਤਰੀਕੇ ਨਾਲ ਅਤੇ ਸਮੇਂ ਸਿਰ ਕੀਤਾ ਜਾ ਸਕੇ। ਇਸ ਮੌਕੇ ਗੁਰਜੀਤ ਕੌਰ, ਕਰਮਜੀਤ ਕੌਰ, ਕੰਚਨ ਰਾਣੀ, ਸ਼ਰਨਜੀਤ ਕੌਰ, ਕੁਲਵਿੰਦਰ ਕੌਰ, ਸ਼ਰਨਦੀਪ ਕੌਰ, ਜ਼ਿਲ੍ਹਾ ਕੈਸ਼ੀਅਰ ਰਜਵੰਤ ਕੌਰ, ਸਰਕਲ ਪ੍ਰਧਾਨ ਸਿਮਰਨਜੀਤ ਕੌਰ, ਗੁਰਮੀਤ ਕੌਰ, ਸੁਖਵਿੰਦਰ ਕੌਰ ਆਦਿ ਆਂਗਨਵਾੜੀ ਵਰਕਰਾਂ ਹਾਜ਼ਰ ਸਨ।