ਸਰਕਾਰ ਦੇ ਲਾਰਿਆਂ ਤੋਂ ਅੱਕੇ ਮੁਲਾਜ਼ਮਾਂ ਵੱਲੋਂ ਰੋਹ ਭਰਪੂਰ ਅਰਥੀ ਫੂਕ ਮੁਜ਼ਾਹਰਾ
ਸਰਕਾਰ ਦੇ ਲਾਰਿਆਂ ਤੋਂ ਅੱਕੇ ਮੁਲਾਜ਼ਮਾਂ ਵੱਲੋਂ ਰੋਹ ਭਰਪੂਰ ਅਰਥੀ ਫੂਕ ਮੁਜ਼ਾਹਰਾ
Publish Date: Fri, 06 Mar 2026 05:52 PM (IST)
Updated Date: Fri, 06 Mar 2026 05:54 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਪੀਐੈੱਸਐੱਮਯੂ ਯੂਨੀਅਨ, ਸੀਪੀਐੱਫ ਯੂਨੀਅਨ ਵੱਲੋਂ ਦਿੱਤੇ ਐਕਸ਼ਨ ਤਹਿਤ ਅੱਜ ਪ੍ਰਧਾਨ ਪਿੱਪਲ ਸਿੰਘ ਸਿੱਧੂ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਨਾਅਰੇਬਾਜ਼ੀ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਰਥੀ ਫੂਕ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਆਂਗਨਵਾੜੀ ਵਰਕਰਾਂ ਤੋਂ ਵੱਖ-ਵੱਖ ਵਿਭਾਗਾਂ ਦੀਆਂ ਜੱਥੇਬੰਦੀਆਂ ਨੇ ਵੀ ਵੱਡੀ ਗਿਣਤੀ ਵਿਚ ਹਿੱਸਾ ਲਿਆ। ਇਸ ਮੌਕੇ ਪੀਐੱਸਐੱਮਯੂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਿੱਪਲ ਸਿੰਘ ਸਿੱਧੂ ਅਤੇ ਸੀਪੀਐੱਫ ਯੂਨੀਅਨ ਦੇ ਪ੍ਰਧਾਨ ਜਗਸੀਰ ਸਿੰਘ ਭਾਂਗਰ, ਸੋਨੂੰ ਕਸ਼ਅਪ ਜ਼ਿਲ੍ਹਾ ਜਨਰਲ ਸਕੱਤਰ, ਸੰਦੀਪ ਸਿੰਘ ਦਿਓਲ ਪ੍ਰਧਾਨ ਡੀਸੀ ਦਫਤਰ ਵਰੁਣ ਕੁਮਾਰ ਸੂਬਾ ਆਗੂ ਸਿੱਖਿਆ ਵਿਭਾਗ, ਗੁਰਤੇਜ ਸਿੰਘ ਜਨਰਲ ਸਕੱਤਰ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ, ਰਾਮ ਪ੍ਰਸ਼ਾਦ ਸਿਹਤ ਵਿਭਾਗ, ਪਰਵੀਨ ਕੁਮਾਰ ਫੂਡ ਸਪਲਾਈ ਵਿਭਾਗ, ਗੁਰਪ੍ਰੀਤ ਸਿੰਘ ਸੋਢੀ ਐਕਸਾਈਜ ਵਿਭਾਗ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ 2004 ਵਿਚ ਲਾਗੂ ਹੋਇਆ ਐੱਨਪੀਐੱਸ ਦਾ ਨੋਟੀਫਿਕੇਸ਼ਨ, 2015 ਵਿਚ ਲਾਗੂ ਹੋਇਆ ਤਿੰਨ ਸਾਲ ਬੇਸਿੱਕ ਪੇ ਵਾਲਾ ਨੋਟੀਫਿਕੇਸ਼ਨ, 17 ਜੁਲਾਈ 2020 ਨੂੰ ਨਵੇਂ ਮੁਲਾਜ਼ਮਾਂ ਉੱਪਰ ਕੇਂਦਰੀ ਪੇ ਕਮਿਸ਼ਨ ਵਾਲਾ ਨੋਟੀਫਿਕੇਸ਼ਨ, ਡੀਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਵਾਉਣ, ਏਸੀਪੀ ਸਕੀਮ ਲਾਗੂ ਕਰਵਾਉਣ, ਅਧਿਆਪਕਾ ਤੇ ਟੈੱਟ ਵਾਪਸ ਕਰਵਾਉਣ ਸਮੇਤ ਹੋਰ ਮੰਗਾਂ ਦੀ ਪੂਰਤੀ ਲਈ ਅੱਜ ਮੁੱਖ ਮੰਤਰੀ ਦੀ ਅਰਥੀ ਫੂਕ ਕੇ ਪੰਜਾਬ ਸਰਕਾਰ ਖਿਲਾਫ਼ ਐਕਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਇਸੇ ਤਰ੍ਹਾਂ ਕੱਲ ਮਿਤੀ 5 ਮਾਰਚ ਨੂੰ ਵੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਮਾਰੂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆ ਸਨ ਅਤੇ ਮਿਤੀ 8 ਮਾਰਚ ਨੂੰ ਵਿਧਾਨ ਸਭਾ ਸ਼ੈਸ਼ਨ ਦੋਰਾਨ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਹੋਰ ਵੀ ਵੱਡੇ ਐਕਸ਼ਨ ਕੀਤੇ ਜਾਣਗੇ ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।