ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ
ਸੁਖਪਾਲ ਸਿੰਘ ਨੰਨੂ ਦੇ ਗ੍ਰਹਿ ਵਿਖੇ ਸ੍ਰੋਮਣੀ ਅਕਾਲੀ ਦਲ ਦੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ
Publish Date: Fri, 24 Apr 2026 05:39 PM (IST)
Updated Date: Fri, 24 Apr 2026 05:43 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਸ੍ਰੋਮਣੀ ਅਕਾਲੀ ਦਲ ਵੱਲੋਂ ਅੱਜ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਨਵੇਂ ਜਥੇਬੰਦਕ ਢਾਂਚੇ ਦਾ ਅਧਿਕਾਰਕ ਐਲਾਨ ਸੁਖਪਾਲ ਸਿੰਘ ਨੰਨੂ ਦੇ ਗ੍ਰਹਿ ਵਿਖੇ ਕੀਤਾ ਗਿਆ। ਇਹ ਐਲਾਨ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤਾ ਗਿਆ। ਇਸ ਮੌਕੇ ’ਤੇ ਹਲਕਾ ਇੰਚਾਰਜ਼ ਸੁਖਪਾਲ ਸਿੰਘ ਨੰਨੂ ਨੇ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਜਿੰਦੂ ਅਤੇ ਨਰਦੇਵ ਸਿੰਘ ਬੋਬੀ ਮਾਨ ਦੀ ਰਹਿਨੁਮਾਈ ਹੇਠ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਨਵੇਂ ਜਥੇਬੰਦਕ ਢਾਂਚੇ ਦੀ ਘੋਸ਼ਣਾ ਕੀਤੀ ਗਈ। ਇਸ ਦੌਰਾਨ ਜ਼ਿਲ੍ਹੇ ਦੀ ਸਮੂਹ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿਚ ਵਰਕਰ ਮੌਜ਼ੂਦ ਰਹੇ। ਮੀਟਿੰਗ ਦੌਰਾਨ ਵੱਖ-ਵੱਖ ਅਹੁਦਿਆਂ ’ਤੇ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ। ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਵਸਤੀ ਰਾਮਲਾਲ, ਪਰਮਜੀਤ ਸਿੰਘ ਕਲਸੀ, ਗੁਰਨੈਬ ਸਿੰਘ ਗਿੱਲ, ਜੰਗਾ ਸਿੰਘ ਬੱਗੇਵਾਲਾ ਨਿਯੁਕਤ ਕੀਤਾ ਗਿਆ। ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਕੁੱਲ, ਗੁਲਜ਼ਾਰ ਸਿੰਘ ਬੱਗੇ ਕੇ ਖੁਰਦ, ਮੇਜਰ ਸਿੰਘ ਦੁਲਚੀਕੇ, ਮਹਿਲ ਸਿੰਘ ਇਲਮੇਵਾਲਾ, ਸਹਾਇਕ ਮੀਤ ਪ੍ਰਧਾਨ ਬਗੀਚਾ ਸਿੰਘ ਸਾਂਦੇ ਮੌਜਾ, ਸੁਰਜੀਤ ਸਿੰਘ ਗੱਟੀ ਰਹਿਮੇ ਕੇ, ਸੁਰਿੰਦਰ ਸਿੰਘ ਬੱਗ ੇਪਿੱਪਲ, ਬਲਬੀਰ ਸਿੰਘ ਰੱਜੋ ਕੇ ਗੱਟੀ ਨਿਯੁਕਤ ਕੀਤੇ ਗਏ। ਜਨਰਲ ਸਕੱਤਰ ਉਪਕਾਰ ਸਿੰਘ ਸਿੱਧੂ, ਜਸਵਿੰਦਰ ਸਿੰਘ ਸੋਡੀ ਸ਼ਾਹਦੀਨ, ਗੁਰਮੀਤ ਸਿੰਘ ਜੈਮਲ ਵਾਲਾ, ਕੁਲਵਿੰਦਰ ਸਿੰਘ ਢੋਲੇਵਾਲਾ ਨੂੰ ਨਿਯੁਕਤ ਕੀਤਾ ਗਿਆ। ਇਸ ਦੌਰਾਨ ਪਿਛਲੀਆਂ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਵਿਚ ਪਾਰਟੀ ਦਾ ਡਟ ਕੇ ਸਾਥ ਦੇਣ ਵਾਲੇ ਅਤੇ ਮਿਹਨਤੀ ਵਰਕਰਾਂ ਨੂੰ ਯੋਗ ਮਾਣ ਦਿੰਦਿਆਂ ਇਹ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਨਵੇਂ ਜਥੇਬੰਦਕ ਢਾਂਚੇ ਨਾਲ ਪਾਰਟੀ ਵਿਚ ਨਵੀਂ ਉਰਜਾ ਅਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਮੌਕੇ ਸਾਰੇ ਆਗੂਆਂ ਅਤੇ ਵਰਕਰਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਉਹ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਮਿਹਨਤ ਕਰਨਗੇ ਅਤੇ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਇਹ ਵੀ ਸੰਕਲਪ ਲਿਆ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।