ਵਿੱਤ ਮੰਤਰੀ ਦੀ ਕੋਠੀ ਦਾ ਘਿਰਾਓ ਪਹਿਲੀ ਨੂੰ ਕਰਨ ਦਾ ਐਲਾਨ
1 ਮਈ ਮਜ਼ਦੂਰ ਦਿਵਸ਼ ਵਾਲੇ ਦਿਨ ਵਿੱਤ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ:ਆਗੂ ਵਰਿੰਦਰ ਮੋਮੀ
Publish Date: Thu, 23 Apr 2026 03:53 PM (IST)
Updated Date: Fri, 24 Apr 2026 04:01 AM (IST)
ਇੰਨਲਿਸਟਮੈਟ ਆਉਟੋਸਰੋਸ ਵਰਕਰਾਂ ਨੂੰ ਵਿਭਾਗਾਂ ਵਿਚ ਰੈਗੂਲਰ ਕੀਤਾ ਜਾਵੇ: ਆਗੂ ਪਵਨਦੀਪ ਸਿੰਘ
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਿਚ ਸ਼ਾਮਲ ਵੱਖ-ਵੱਖ ਜੇਥਬੰਦੀਆਂ ਦੇ ਆਗੂਆਂ ਦੀ ਸਾਂਝੀ ਮੀਟਿੰਗ ਰੱਖ ਬਾਗ਼ ਬੀਤੇ ਦਿਨ ਲੁਧਿਆਣਾ ਵਿਚ ਹੋਈ। ਇਹ ਜਾਣਕਾਰੀ ਪ੍ਰੈਸ ਨੂੰ ਦਿੰਦਿਆਂ ਵਰਿੰਦਰ ਸਿੰਘ ਮੋਮੀ, ਪਵਨਦੀਪ, ਰਮਨਦੀਪ ਸਿੰਘ, ਲਛਮਣ ਸਿੰਘ ਹਰਜਿੰਦਰਪਾਲ ਸਿੰਘ ਜਗਦੀਪ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਬਣਾਈ ਗਈ ਕੱਚੇ/ਠੇਕਾ ਮੁਲਾਜਮਾਂ ਨੂੰ ਪੱਕਾ ਕਰਨ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਪਿਛਲੇ 4 ਸਾਲਾਂ ਤੋਂ ਪਿਛਲੇ ਚਾਰ ਸਾਲਾਂ ਦੇ ਦੌਰਾਨ ਠੇਕਾ ਮੁਲਾਜ਼ਮਾਂ ਨਾਲ ਲਗਾਏ ਝੂਠੇ ਲਾਰਿਆਂ ਰੱਖਿਆ ਹੋਇਆ ਹੈ, ਜਿਸ ਦੇ ਵਿਰੋਧ ਵੱਜੋਂ ਸਬ ਕਮੇਟੀ ਦੇ ਚੇਅਰਮੈਨ-ਕਮ-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਦਾ ਘਿਰਾਓ 1 ਮਈ ਮਜ਼ਦੂਰ ਦਿਵਸ਼ ਵਾਲੇ ਦਿਨ ਸੰਗਰੂਰ ਪਰਿਵਾਰਾਂ, ਬੱਚਿਆਂ ਸਮੇਤ ਕੀਤਾ ਜਾਵੇਗਾ।
ਆਗੂਆਂ ਨੇ ਮੰਗ ਕੀਤੀ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਮੇ ਅਰਸੇ ਤੋਂ ਕੰਮ ਕਰਦੇ ਆ ਰਹੇ ਇਨਲਿਸਟਮੈਟ ਅਤੇ ਆਊਟਸੋਰਸ ਠੇਕਾ ਮੁਲਾਜ਼ਮਾਂ ਨੂੰ ਸਬੰਧਤ ਵਿਭਾਗਾਂ ਵਿਚ ਮਰਜ਼ ਕਰਕੇ ਰੈਗੂਲਰ ਕੀਤਾ ਜਾਵੇ, ਗੁਜਾਰੇ ਯੋਗ, ਘੱਟੋ-ਘੱਟ ਉਜਰਤ ਦੇ ਕਾਨੂੰਨ 1948 ਅਤੇ 15ਵੀਂ ਲੇਬਰ ਕਾਨਫਰੰਸ ਦੀਆਂ ਸਿਫਾਰਸ਼ਾਂ ਨੂੰ ਅਧਾਰ ਮੰਨ ਕੇ ਇਨਲਿਸਟਮੈਂਟ/ਆਊਟਸੋਰਸ ਮੁਲਾਜਮਾਂ ਦੀ ਤਨਖਾਹ ਤੈਅ ਕੀਤੀ ਜਾਵੇ। ਬਰਾਬਰ ਕੰਮ ਲਈ ਬਰਾਬਰ ਤਨਖਾਹ ਦੇ ਵਿਗਿਆਨਕ ਅਸੂਲ ਨੂੰ ਲਾਗੂ ਕੀਤਾ ਜਾਵੇ। ਸਰਕਾਰੀ ਵਿਭਾਗਾਂ ਦਾ ਨਿੱਜੀਕਰਨ/ਪੰਚਾਇਤੀਕਰਨ ਦੀ ਨੀਤੀ ਨੂੰ ਤੁਰੰਤ ਰੱਦ ਕੀਤਾ ਜਾਵੇ। ਸੇਵਾ ਸਮੇਂ ਦੌਰਾਨ ਹੋਣ ਵਾਲੇ ਗੈਰ-ਘਾਤਕ ਹਾਦਸਿਆਂ 100 ਪ੍ਰਤੀਸ਼ਤ ਭਰਪਾਈ ਵਿਭਾਗ ਵੱਲੋਂ ਕਰਨ ਦੀ ਗਰੰਟੀ ਕੀਤੀ ਜਾਵੇ, ਪਰ ਘਾਤਕ ਹਾਦਸਿਆਂ ਦੀ ਸੂਰਤ ਵਿਚ ਘੱਟੋ-ਘੱਟ ਪਰਿਵਾਰ ਨੂੰ 50 ਲੱਖ ਰੁਪਏ ਮੁਆਵਜ਼ੇ ਦੀ ਅਦਾਇਗੀ ਦੇ ਨਾਲ ਪਰਿਵਾਰ ਦੇ ਇਕ ਜੀਅ ਨੂੰ ਪੱਕੀ ਨੌਕਰੀ ਅਤੇ ਪੈਨਸ਼ਨ ਦਾ ਪ੍ਰਬੰਧ ਕੀਤਾ ਜਾਵੇ। ਰਿਟਾਇਰਮੈਂਟ ਹੋਣ ਤੇ ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜ਼ਮਾਂ ਲਈ ਪੈਨਸ਼ਨ ਅਤੇ ਗਰੈਚੁਟੀ ਦੇ ਲਾਭ ਦੀ ਅਦਾਇਗੀ ਕੀਤੀ ਜਾਵੇ। ਇਸ ਵਿਉਂਤਬੰਦੀ ਨੂੰ ਲਾਗੂ ਕਰਨ ਦੇ ਸਮੇਂ ਤੱਕ ਹਰ ਰਿਟਾਇਰੀ ਮੁਲਾਜ਼ਮ ਨੂੰ 50 ਲੱਖ ਰੁਪਏ ਦੀ ਅਦਾਇਗੀ ਦੇ ਨਾਲ ਨਾਲ ਪਰਿਵਾਰ ਦੇ ਇੱਕ ਜੀਅ ਲਈ ਨੌਕਰੀ ਦਾ ਪ੍ਰਬੰਧ ਕੀਤਾ ਜਾਵੇ। ਇੰਨਲਿਸਟਮੈਟ ਠੇਕਾ ਅਧਾਰਿਤ ਵਰਕਰਾਂ ਨੂੰ ਵੀ ਈਪੀਐੱਫ ਅਤੇ ਈਐੱਸਆਈ ਸਕੀਮ ਅਧੀਨ ਲਿਆਂਦਾ ਜਾਵੇ।