ਸ਼ਾਂਤੀ ਵਿੱਦਿਆ ਮੰਦਰ ਨੇ ਐਲਾਨੇ ਨਤੀਜੇ
ਸ਼ਾਂਤੀ ਵਿੱਦਿਆ ਮੰਦਰ ਵਿਖੇ ਸਾਲਾਨਾ ਪ੍ਰੀਖਿਆ ਨਤੀਜਾ ਐਲਾਨਿਆ
Publish Date: Tue, 31 Mar 2026 03:45 PM (IST)
Updated Date: Tue, 31 Mar 2026 03:49 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਸ਼ਾਂਤੀ ਵਿੱਦਿਆ ਮੰਦਰ ਵਿਖੇ ਸਾਲਾਨਾ ਪ੍ਰੀਖਿਆ ਦਾ ਨਤੀਜਾ ਐਲਨਿਆ ਗਿਆ। ਸਮਾਗਮ ਦੀ ਸ਼ੁਰੂਆਤ ਭਗਵਾਨ ਗਣੇਸ਼ ਜੀ ਅਤੇ ਮਾਂ ਸਰਸਵਤੀ ਦੀ ਪੂਜਾ ਅਤੇ ਮੰਗਲਾਚਰਨ ਨਾਲ ਕੀਤੀ ਗਈ। ਸਕੂਲ ਪ੍ਰਸ਼ਾਸਨ ਵੱਲੋਂ ਪ੍ਰੀਖਿਆ ਨਤੀਜੇ ਬਹੁਤ ਹੀ ਸੁਚੱਜੇ ਅਤੇ ਪਾਰਦਰਸ਼ੀ ਤਰੀਕੇ ਨਾਲ ਤਿਆਰ ਕੀਤੇ ਗਏ ਸਨ। ਅਕਾਦਮਿਕ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਮੈਡਲ ਅਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਸਟਾਫ਼ ਵੱਲੋਂ ਬੱਚਿਆਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਪ੍ਰਿੰਸੀਪਲ ਰਜਨੀ ਮਡਾਹਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜੀਵਨ ਵਿਚ ਨਿਰੰਤਰ ਮਿਹਨਤ, ਅਨੁਸ਼ਾਸਨ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਅਪਣਾਉਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਨੇ ਅਧਿਆਪਕਾਂ ਅਤੇ ਮਾਪਿਆਂ ਦੇ ਸਹਿਯੋਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚਿਆਂ ਦੀ ਸਫਲਤਾ ਪਿੱਛੇ ਮਾਪਿਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਹੁੰਦੀ ਹੈ। ਪ੍ਰਿੰਸੀਪਲ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਕਿ ਨਵਾਂ ਵਿਦਿਅਕ ਸੈਸ਼ਨ 2 ਅਪ੍ਰੈਲ 2026 ਤੋਂ ਬੜੇ ਉਤਸ਼ਾਹ ਨਾਲ ਸ਼ੁਰੂ ਹੋਣ ਜਾ ਰਿਹਾ ਹੈ। ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਮਾਪੇ ਹਾਜ਼ਰ ਸਨ, ਜਿਨ੍ਹਾਂ ਨੇ ਸਕੂਲ ਦੇ ਪ੍ਰਬੰਧਾਂ ਦੀ ਤਾਰੀਫ਼ ਕੀਤੀ।