ਉਜਵੱਲ ਭਵਿੱਖ ਲਈ ਅਨੁਸ਼ਾਸਨ ’ਚ ਰਹਿਣਾ ਜ਼ਰੂਰੀ : ਨਰਿੰਦਰ ਮੋਹਨ ਕਟਾਰੀਆ
ਪੀਐਮ ਸ਼੍ਰੀ ਸਰਕਾਰੀ ਕੰਨਿਆ ਸਕੂਲ ’ਚ ਮਨਾਇਆ ਸਾਲਾਨਾ ਇਨਾਮ ਵੰਡ ਸਮਾਗਮ
Publish Date: Sat, 14 Feb 2026 04:22 PM (IST)
Updated Date: Sat, 14 Feb 2026 04:24 PM (IST)

ਕੇਵਲ ਆਹੂਜਾ, ਪੰਜਾਬੀ ਜਾਗਰਣ ਮਖੂ : ਪੀਐਮ ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਖੂ ਵਿਖੇ ਸਕੂਲ ਦੇ ਪ੍ਰਿੰਸੀਪਲ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਗਮ ਬੜੇ ਉਤਸ਼ਾਹ ਅਤੇ ਗੌਰਵਮਈ ਢੰਗ ਨਾਲ ਮਨਾਇਆ ਗਿਆ। ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਨਗਰ ਪੰਚਾਇਤ ਮਖੂ ਦੇ ਪ੍ਰਧਾਨ ਨਰਿੰਦਰ ਮੋਹਨ ਕਟਾਰੀਆ ਅਤੇ ਬਲਾਕ ਨੋਡਲ ਅਫ਼ਸਰ ਸੁਖਵਿੰਦਰ ਸਿੰਘ, ਐੱਸਐਮਸੀ ਚੇਅਰਮੈਨ ਸ੍ਰੀਮਤੀ ਕਰਮਜੀਤ ਕੌਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਨਗਰ ਪੰਚਾਇਤ ਮਖੂ ਦੇ ਪ੍ਰਧਾਨ ਨਰਿੰਦਰ ਮੋਹਨ ਕਟਾਰੀਆ ਨਾਲ ਮਨਜਿੰਦਰ ਸਿੰਘ ਐਮਸੀ, ਦਵਿੰਦਰ ਸਿੰਘ ਬੱਬੂ ਐੱਮਸੀ ਹਾਜ਼ਰ ਸਨ। ਸਮਾਰੋਹ ਦੀ ਸ਼ੁਰੁੂਆਤ ਸ਼ਬਦ ਗਾਇਨ ਨਾਲ ਕਰਨ ਉਪਰੰਤ ਵਿਦਿਆਰਥਣਾਂ ਵੱਲੋਂ ਸਵਾਗਤੀ ਗੀਤ ਗਾ ਕੇ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ। ਇਸ ਉਪਰੰਤ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਵੰਨਗੀਆਂ, ਅਕਾਦਮਿਕ ਸੱਭਿਆਚਾਰਕ ਵੰਨਗੀਆਂ ਵਿਚ ਵੱਧ-ਚੜ ਕੇ ਭਾਗ ਲਿਆ। ਇਨਾਮ ਵੰਡ ਸਮਾਰੋਹ ਦੌਰਾਨ ਨਗਰ ਪੰਚਾਇਤ ਮੱਖੂ ਦੇ ਪ੍ਰਧਾਨ ਨਰਿੰਦਰ ਮੋਹਨ ਕਟਾਰੀਆ ਅਤੇ ਬਲਾਕ ਨੋਡਲ ਅਫ਼ਸਰ ਸੁਖਵਿੰਦਰ ਸਿੰਘ ਨੇ ਅਕਾਦਮਿਕ ਸੱਭਿਆਚਾਰਕ ਅਤੇ ਖੇਡਾਂ ਦੇ ਖੇਤਰ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਕਿਹਾ ਕਿ ਮਿਹਨਤ ਅਤੇ ਲਗਨ ਨਾਲ ਅੱਗੇ ਵੱਧੋ ਅਤੇ ਅਨੁਸ਼ਾਸ਼ਨ ਵਿਚ ਰਹਿ ਕੇ ਜੀਵਨ ਬਸਰ ਕਰੋਂ ਤਾਂ ਜੋ ਵਿਦਿਆਰਥੀਆਂ ਦਾ ਉਜਵੱਲ ਭਵਿੱਖ ਬਣ ਸਕੇ। ਸਮਾਰੋਹ ਦੇ ਅੰਤ ਵਿਚ ਸਕੂਲ ਪ੍ਰਿੰਸੀਪਲ ਸੁਖਵਿੰਦਰ ਸਿੰਘ ਅਤੇ ਸਕੂਲ ਇੰਚਾਰਜ ਸ੍ਰੀਮਤੀ ਵਰਿੰਦਰਪਾਲ ਕੌਰ ਵੱਲੋਂ ਮਾਨਯੋਗ ਮਹਿਮਾਨਾਂ, ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਸਮਾਗਮ ਦੀ ਸਫਲਤਾਪੂਰਵਕ ਸਮਾਪਤੀ ’ਤੇ ਧੰਨਵਾਦ ਕੀਤਾ। ਇਸ ਮੌਕੇ ਸ੍ਰੀਮਤੀ ਬਲਜੀਤ ਕੌਰ ਹੈੱਡ ਮਿਸਟ੍ਰੈਸ ਪੀਐਮ ਸ੍ਰੀ ਸਰਕਾਰੀ ਹਾਈ ਸਕੂਲ ਸਰਹਾਲੀ, ਸ੍ਰੀਮਤੀ ਨਵਨੀਤ ਕੌਰ ਇੰਚਾਰਜ ਮਿਡਲ ਸਕੂਲ ਚੱਕੀਆਂ ਅਤੇ ਬਲਾਕ ਮਖੂ ਦੇ ਸਕੂਲਾਂ ਦੇ ਸਟਾਫ਼, ਸਕੂਲ ਵਿਦਿਆਰਥੀ, ਮਾਪੇ ਤੇ ਇਲਾਕੇ ਦੇ ਪਤਵੰਤੇ ਸੱਜਣ ਹਾਜ਼ਰ ਸਨ।