ਸੰਤ ਕਬੀਰ ਕਾਲਜ ਜ਼ੀਰਾ ’ਚ ਸਾਲਾਨਾ ਖੇਡਾਂ ਕਰਵਾਈਆਂ
ਸੰਤ ਕਬੀਰ ਕਾਲਜ ਜ਼ੀਰਾ ਵਿਚ ਸਾਲਾਨਾ ਖੇਡ ਸਮਾਰੋਹ ਦਾ ਆਯੋਜਨ
Publish Date: Wed, 25 Mar 2026 05:03 PM (IST)
Updated Date: Wed, 25 Mar 2026 05:05 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਸੰਤ ਕਬੀਰ ਕਾਲਜ ਜ਼ੀਰਾ ਵਿਚ ਸਾਲਾਨਾ ਖੇਡ ਸਮਾਰੋਹ ਦਾ ਉਤਸ਼ਾਹ ਨਾਲ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ ਅਤੇ ਆਪਣੇ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਖੇਡ ਸਮਾਰੋਹ ਦੀ ਸ਼ੁਰੂਆਤ ਕਾਲਜ ਦੇ ਚੇਅਰਮੈਨ ਗੁਰਚਰਨ ਸਿੰਘ, ਸਵਰਨ ਸਿੰਘ, ਐਡੋਕੇਟ ਅਵਨੀਤ ਸਿੰਘ, ਬਲਜੀਤ ਕੌਰ, ਮੈਨੇਜਿੰਗ ਡਾਇਰੈਕਟਰ ਡਾ. ਸੁਖਦੇਵ ਸਿੰਘ ਅਤੇ ਪ੍ਰਿੰਸੀਪਲ ਡਾ. ਵੀਰਪਾਲ ਵੱਲੋਂ ਹਰੀ ਝੰਡੀ ਦੇ ਕੇ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਖੇਡਾਂ ਦੀ ਅਹਿਮੀਅਤ ਬਾਰੇ ਵੀ ਜਾਗਰੂਕ ਕੀਤਾ। ਸਮਾਰੋਹ ਦੌਰਾਨ 200 ਮੀਟਰ ਦੌੜ, ਲੰਮੀ ਕੂਦ, ਸ਼ਾਟਪੁੱਟ, ਜੈਵਲਿਨ ਥਰੋ ਅਤੇ ਰੱਸਾਕਸ਼ੀ ਵਰਗੀਆਂ ਕਈ ਖੇਡਾਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਜੋਸ਼ ਅਤੇ ਜਜ਼ਬੇ ਨਾਲ ਹਿੱਸਾ ਲਿਆ। ਅਧਿਆਪਕਾਂ ਵਿਚ ਹਰਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਗੁਰਤੀਰਥ ਸਿੰਘ, ਨਵਕਰਨ ਸਿੰਘ, ਆਸ਼ਾ ਗਰੋਵਰ, ਅਮਨਤ, ਪੂਨਮ, ਨਵਨੀਤ ਕੌਰ, ਰਾਜਵਿੰਦਰ ਕੌਰ, ਸਿਮਰਨਜੀਤ ਕੌਰ, ਰਮਨਦੀਪ ਕੌਰ, ਹਰਪ੍ਰੀਤ ਕੌਰ, ਵਨੀਤਾ, ਪਲਕਪ੍ਰੀਤ ਕੌਰ ਜਸਪ੍ਰੀਤ ਕੌਰ ਅਤੇ ਸੁਖਮੀਤ ਕੌਰ ਨੇ ਸਮਾਗਮ ਦੀ ਸਫਲਤਾ ਵਿਚ ਅਹਿਮ ਭੂਮਿਕਾ ਨਿਭਾਈ। ਮੁਕਾਬਲਿਆਂ ਦੇ ਅੰਤ ਵਿਚ ਜੇਤੂ ਖਿਡਾਰੀਆਂ ਨੂੰ ਸਰਟੀਫਿਕੇਟ ਅਤੇ ਟ੍ਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਮੁੱਖ ਅਤਿਥੀਆਂ ਨੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜੇ ਰਹਿਣ ਅਤੇ ਸਿਹਤਮੰਦ ਜੀਵਨ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਸੁਖਦੇਵ ਸਿੰਘ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵੱਲ ਰੁਝਾਨ ਵਧਾਉਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਖੇਡਾਂ ਨਾ ਸਿਰਫ਼ ਸਿਹਤ ਨੂੰ ਮਜ਼ਬੂਤ ਬਣਾਉਂਦੀਆਂ ਹਨ, ਸਗੋਂ ਜੀਵਨ ਵਿਚ ਅਨੁਸ਼ਾਸਨ ਅਤੇ ਆਤਮ ਵਿਸ਼ਵਾਸ ਵੀ ਪੈਦਾ ਕਰਦੀਆਂ ਹਨ। ਸਮਾਰੋਹ ਨੇ ਵਿਦਿਆਰਥੀਆਂ ਵਿਚ ਖੇਡ-ਭਾਵਨਾ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸਿਹਤ ਪ੍ਰਤੀ ਜਾਗਰੂਕਤਾ ਵੀ ਵਧਾਈ, ਜੋ ਕਿ ਇਕ ਸ਼ਲਾਘਾਯੋਗ ਕਦਮ ਹੈ।