ਅਨਿਲ ਬਾਗੀ ਹਸਪਤਾਲ ਫਿਰੋਜ਼ਪੁਰ ਦੀ ਇਕ ਹੋਰ ਵੱਡੀ ਪ੍ਰਾਪਤੀ ਅਨਿਲ ਬਾਗੀ ਹਸਪਤਾਲ ਫਿਰੋਜ਼ਪੁਰ ਦੀ ਇਕ ਹੋਰ ਵੱਡੀ ਪ੍ਰਾਪਤੀ
Publish Date: Sat, 21 Nov 2026 04:47 PM (IST)
Updated Date: Sun, 22 Nov 2026 04:01 AM (IST)
-ਡਾ. ਰਾਹੁਲ ਨੇਮਾ ਨੇ 200 ਸਫਲ ਐਂਜੀਓਪਲਾਸਟੀ ਕਰ ਕੇ ਸਥਾਪਿਤ ਕੀਤਾ ਨਵਾਂ ਮੀਲ ਪੱਥਰ ਅੰਗਰੇਜ਼ ਭੁੱਲਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਫਿਰੋਜ਼ਪੁਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਆਧੁਨਿਕ ਤੇ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਲਗਾਤਾਰ ਯਤਨਸ਼ੀਲ ਅਨਿਲ ਬਾਗੀ ਹਸਪਤਾਲ, ਫਿਰੋਜ਼ਪੁਰ ਨੇ ਇੱਕ ਹੋਰ ਮਹੱਤਵਪੂਰਨ ਪ੍ਰਾਪਤੀ ਆਪਣੇ ਨਾਮ ਕੀਤੀ ਹੈ। ਹਸਪਤਾਲ ਦੇ ਕਨਸਲਟੈਂਟ ਇੰਟਰਵੇਂਸ਼ਨਲ ਕਾਰਡੀਓਲੋਜਿਸਟ ਡਾ. ਰਾਹੁਲ ਨੇਮਾ ਨੇ ਅਨਿਲ ਬਾਗੀ ਹਸਪਤਾਲ ਵਿਖੇ 200 ਐਂਜੀਓਪਲਾਸਟੀ ਪ੍ਰਕਿਰਿਆਵਾਂ ਸਫਲਤਾਪੂਰਵਕ ਪੂਰੀਆਂ ਕੀਤੀਆਂ ਹਨ। ਇਹ ਪ੍ਰਾਪਤੀ ਨਾ ਸਿਰਫ਼ ਹਸਪਤਾਲ ਲਈ ਮਾਣ ਵਾਲੀ ਗੱਲ ਹੈ, ਸਗੋਂ ਫਿਰੋਜ਼ਪੁਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਆਧੁਨਿਕ ਦਿਲ ਦੀਆਂ ਬਿਮਾਰੀਆਂ ਦੇ ਇਲਾਜ ਦੀਆਂ ਸਹੂਲਤਾਂ ਦੇ ਵਿਸਥਾਰ ਵੱਲ ਵੀ ਇੱਕ ਅਹਿਮ ਕਦਮ ਹੈ। ਐਂਜੀਓਪਲਾਸਟੀ ਦਿਲ ਦੀਆਂ ਖੂਨ ਦੀਆਂ ਨਾੜੀਆਂ ਵਿਚ ਆਈ ਰੁਕਾਵਟ ਨੂੰ ਖੋਲ੍ਹਣ ਲਈ ਕੀਤੀ ਜਾਣ ਵਾਲੀ ਇੱਕ ਮਹੱਤਵਪੂਰਨ ਮੈਡੀਕਲ ਪ੍ਰਕਿਰਿਆ ਹੈ। ਇਸ ਤਕਨੀਕ ਰਾਹੀਂ ਦਿਲ ਤੱਕ ਖੂਨ ਦੇ ਪ੍ਰਵਾਹ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲਦੀ ਹੈ। ਸਮੇਂ ਸਿਰ ਜਾਂਚ ਅਤੇ ਮਾਹਿਰ ਡਾਕਟਰਾਂ ਦੀ ਦੇਖ-ਰੇਖ ਹੇਠ ਇਲਾਜ ਮਿਲਣਾ ਦਿਲ ਦੇ ਮਰੀਜ਼ਾਂ ਲਈ ਬਹੁਤ ਮਹੱਤਵਪੂਰਨ ਹੁੰਦਾ ਹੈ। ਡਾ. ਰਾਹੁਲ ਨੇਮਾ ਵੱਲੋਂ 200 ਐਂਜੀਓਪਲਾਸਟੀ ਪ੍ਰਕਿਰਿਆਵਾਂ ਸਫਲਤਾਪੂਰਵਕ ਪੂਰੀਆਂ ਕਰਨਾ ਉਨ੍ਹਾਂ ਦੀ ਮੈਡੀਕਲ ਮੁਹਾਰਤ, ਤਜਰਬੇ ਅਤੇ ਮਰੀਜ਼ਾਂ ਪ੍ਰਤੀ ਸਮਰਪਣ ਨੂੰ ਦਰਸਾਉਂਦਾ ਹੈ। ਇਸ ਪ੍ਰਾਪਤੀ ਨਾਲ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੋਗਾ ਅਤੇ ਆਸ-ਪਾਸ ਦੇ ਪੇਂਡੂ ਖੇਤਰਾਂ ਦੇ ਮਰੀਜ਼ਾਂ ਨੂੰ ਆਪਣੇ ਹੀ ਇਲਾਕੇ ਵਿਚ ਮਾਹਿਰ ਦਿਲ ਦੇ ਡਾਕਟਰ ਅਤੇ ਆਧੁਨਿਕ ਇਲਾਜ ਦੀਆਂ ਸਹੂਲਤਾਂ ਪ੍ਰਾਪਤ ਹੋ ਰਹੀਆਂ ਹਨ। ਅਨਿਲ ਬਾਗੀ ਹਸਪਤਾਲ ਪ੍ਰਬੰਧਨ ਵੱਲੋਂ ਇਸ ਪ੍ਰਾਪਤੀ ’ਤੇ ਡਾ. ਰਾਹੁਲ ਨੇਮਾ ਅਤੇ ਉਨ੍ਹਾਂ ਦੀ ਪੂਰੀ ਕਾਰਡੀਅਕ ਟੀਮ ਨੂੰ ਵਧਾਈ ਦਿੱਤੀ ਗਈ। ਹਸਪਤਾਲ ਪ੍ਰਬੰਧਨ ਨੇ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਲੋਕਾਂ ਨੂੰ ਆਧੁਨਿਕ ਤਕਨੀਕ, ਮਾਹਿਰ ਡਾਕਟਰਾਂ ਅਤੇ ਉੱਚ ਪੱਧਰੀ ਸਿਹਤ ਸੇਵਾਵਾਂ ਆਪਣੇ ਹੀ ਸ਼ਹਿਰ ਵਿਚ ਉਪਲਬੱਧ ਕਰਵਾਉਣਾ ਹੈ, ਤਾਂ ਜੋ ਮਰੀਜ਼ਾਂ ਨੂੰ ਇਲਾਜ ਲਈ ਵੱਡੇ ਸ਼ਹਿਰਾਂ ਵਿਚ ਜਾਣ ਦੀ ਲੋੜ ਘੱਟ ਪਵੇ। 200 ਸਫਲ ਐਂਜੀਓਪਲਾਸਟੀ ਦੀ ਇਹ ਪ੍ਰਾਪਤੀ ਫਿਰੋਜ਼ਪੁਰ ਖੇਤਰ ਵਿੱਚ ਆਧੁਨਿਕ ਦਿਲ ਦੀਆਂ ਬਿਮਾਰੀਆਂ ਦੇ ਇਲਾਜ ਦੀਆਂ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ।