- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂਹਰਸਹਾਏ ਦੇ ਨਜ਼ਦੀਕੀ ਪਿੰਡ ਮੂਸੇ ਵਾਲੇ (ਗੁੱਦੜ ਪੰਜ ਗਰਾਈਂ) ਦੇ ਰਹਿਣ ਵਾਲੇ ਨੌਜਵਾਨ ਮਨਦੀਪ ਸਿੰਘ ਦੀ ਅਮਰੀਕਾ ਵਿੱਚ ਅਚਾਨਕ ਸਿਹਤ ਵਿਗੜਨ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਹਲਕਾ ਗੁਰੂਹਰਸਹਾਏ ਦੇ ਪਿੰਡ ਮੂਸੇ ਵਾਲੇ ਦਾ ਨੌਜਵਾਨ ਮਨਦੀਪ ਸਿੰਘ ਪੁੱਤਰ ਗੁਰਨਾਮ ਸਿੰਘ ਦੋ ਸਾਲ ਪਹਿਲਾਂ ਲੱਖਾਂ ਰੁਪਏ ਖਰਚ ਕੇ ਅਮਰੀਕਾ ਗਿਆ ਸੀ।

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਗੁਰੂਹਰਸਹਾਏ ਦੇ ਨਜ਼ਦੀਕੀ ਪਿੰਡ ਮੂਸੇ ਵਾਲੇ (ਗੁੱਦੜ ਪੰਜ ਗਰਾਈਂ) ਦੇ ਰਹਿਣ ਵਾਲੇ ਨੌਜਵਾਨ ਮਨਦੀਪ ਸਿੰਘ ਦੀ ਅਮਰੀਕਾ ਵਿੱਚ ਅਚਾਨਕ ਸਿਹਤ ਵਿਗੜਨ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਹਲਕਾ ਗੁਰੂਹਰਸਹਾਏ ਦੇ ਪਿੰਡ ਮੂਸੇ ਵਾਲੇ ਦਾ ਨੌਜਵਾਨ ਮਨਦੀਪ ਸਿੰਘ ਪੁੱਤਰ ਗੁਰਨਾਮ ਸਿੰਘ ਦੋ ਸਾਲ ਪਹਿਲਾਂ ਲੱਖਾਂ ਰੁਪਏ ਖਰਚ ਕੇ ਅਮਰੀਕਾ ਗਿਆ ਸੀ।
ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਅਮਰੀਕਾ ਵਿਖੇ ਅਚਾਨਕ ਉਸ ਦੀ ਸਿਹਤ ਖ਼ਰਾਬ ਹੋ ਗਈ ਸੀ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ, ਪਰ ਸਿਹਤ ਵਿੱਚ ਕੋਈ ਸੁਧਾਰ ਨਹੀਂ ਹੋਇਆ ਅਤੇ ਬਿਮਾਰੀ ਨਾਲ ਲੜਦਿਆਂ ਅੱਜ ਸਵੇਰੇ ਉਸ ਨੇ ਆਖਰੀ ਸਾਹ ਲਏ। ਮਨਦੀਪ ਸਿੰਘ ਦੀ ਚੜ੍ਹਦੀ ਜਵਾਨੀ ਵਿੱਚ ਹੋਈ ਬੇਵਕਤੀ ਮੌਤ ਨੇ ਹਰ ਅੱਖ ਨਮ ਕਰ ਦਿੱਤੀ ਹੈ। ਬਜ਼ੁਰਗ ਮਾਪਿਆਂ ਦਾ ਸਹਾਰਾ ਖੁੱਸ ਜਾਣ ਕਾਰਨ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਿੰਡ ਵਾਸੀਆਂ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਪੀੜਤ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਥਾਨਕ ਲੋਕਾਂ ਨੇ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਲਈ ਮਦਦ ਕੀਤੀ ਜਾਵੇ।