ਨਸ਼ਾ ਵਿਰੋਧੀ ਫਰੰਟ ਦਾ ਵਫਦ ਡਿਪਟੀ ਕਮਿਸ਼ਨਰ ਨੂੰ ਮਿਲਿਆ
ਨਸ਼ਾ ਵਿਰੋਧੀ ਫਰੰਟ ਦਾ ਵਫਦ ਡਿਪਟੀ ਕਮਿਸ਼ਨਰ ਨੂੰ ਮਿਲਿਆ
Publish Date: Thu, 19 Mar 2026 04:37 PM (IST)
Updated Date: Fri, 20 Mar 2026 04:04 AM (IST)

-ਜ਼ਿਲ੍ਹੇ ਵਿਚ ਮੁੜ ਵਸੇਬਾ ਕੇਂਦਰ ਬਣਾ ਕੇ ਨਸ਼ੇ ਦੇ ਆਦਿ ਮਰੀਜਾਂ ਨੂੰ ਰਾਹਤ ਦਿੱਤੀ ਜਾਵੇ: ਆਗੂ ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ: ਅੱਜ ਨਸ਼ਾ ਵਿਰੋਧੀ ਫਰੰਟ ਗੁਰੂਹਰਸਹਾਏ ਦੇ ਇਕ ਵਫਦ ਵੱਲੋਂ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਗਈ ਜਿਸ ਦੀ ਅਗਵਾਈ ਫਰੰਟ ਦੇ ਕਨਵੀਨਰ ਧਰਮ ਸਿੰਘ, ਸਕੱਤਰ ਸੁਰਜੀਤ ਸਿੰਘ ਅਤੇ ਖਜ਼ਾਨਚੀ ਨਰੇਸ਼ ਕੁਮਾਰ ਸੇਠੀ ਨੇ ਕੀਤੀ।ਇਸ ਮੌਕੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਉਪਰੰਤ ਆਗੂਆਂ ਨੇ ਮੰਗ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਨਸ਼ਿਆਂ ਦੇ ਆਦਿ ਮਰੀਜ਼ਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ, ਪਰ ਜ਼ਿਲ੍ਹੇ ਦੇ ਨਸ਼ਾ ਛਡਾਊ ਕੇਂਦਰ ਵਿਚ ਸਿਰਫ 20 ਮਰੀਜ਼ਾਂ ਨੂੰ ਦਾਖਲ ਕਰਕੇ ਇਲਾਜ ਕਰਨ ਦਾ ਹੀ ਪ੍ਰਬੰਧ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਥੇ ਸਿਰਫ 21 ਦਿਨ ਦਾ ਹੀ ਇਲਾਜ ਕੀਤਾ ਜਾਂਦਾ ਹੈ, ਪਰ ਨਸ਼ਿਆਂ ਦੀ ਦਲਦਲ ਵਿਚ ਅੰਦਰ ਤੱਕ ਧੱਸ ਚੁੱਕੇ ਮਰੀਜ਼ਾਂ ਦਾ ਨਸ਼ਾ ਛੁਡਾ ਕੇ ਨਵੀਂ ਜ਼ਿੰਦਗੀ ਸ਼ੁਰੂ ਕਰਨ ਲਈ ਮੁੜ ਵਸੇਬੇ ਦੀ ਲੋੜ ਹੁੰਦੀ ਹੈ ਪਰ ਕੁਝ ਜ਼ਿਲ੍ਹੇ ਅੰਦਰ ਅਜਿਹਾ ਮੁੜ ਵਸੇਬਾ ਕੇਂਦਰ ਸਰਕਾਰੀ ਤੌਰ ਤੇ ਨਹੀਂ ਹੈ। ਆਗੂਆਂ ਨੇ ਮੰਗ ਕੀਤੀ ਕਿ ਜ਼ਿਲ੍ਹੇ ਅੰਦਰ ਇਕ ਜ਼ਿਲ੍ਹਾ ਪੱਧਰ ਦਾ ਮੁੜ ਵਸੇਬਾ ਕੇਂਦਰ ਬਣਾਇਆ ਜਾਵੇ ਜਿੱਥੇ ਨਸ਼ਿਆਂ ਦੇ ਆਦਿ ਮਰੀਜ਼ਾਂ ਨੂੰ ਮੁੜ ਤੋਂ ਜ਼ਿੰਦਗੀ ਜਿਉਣ ਦਾ ਮੌਕਾ ਮਿਲ਼ ਸਕੇ ਅਤੇ ਸਮਾਜ ਵਿੱਚੋਂ ਨਸ਼ਾ ਖ਼ਤਮ ਹੋ ਸਕੇ। ਜਿਸ ਤੇ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਨੇ ਵਿਸ਼ਵਾਸ ਦਿਵਾਇਆ ਕਿ ਸਰਕਾਰ ਤੱਕ ਇਹ ਮੰਗ ਪਹੁੰਚਾ ਕੇ ਜਲਦੀ ਇਹ ਕੰਮ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਹੋਰਨਾਂ ਤੋਂ ਇਲਾਵਾ ਚਰਨਜੀਤ ਸਿੰਘ ਛਾਂਗਾ ਰਾਏ, ਗੁਰਮੀਤ ਸਿੰਘ ਮੋਠਾਂਵਾਲਾ, ਬਲਵਿੰਦਰ ਸਿੰਘ, ਬਚਨ ਸਿੰਘ, ਜਸਵਿੰਦਰ ਸਿੰਘ, ਗੁਰਬਖ਼ਸ਼ ਸਿੰਘ ਅਤੇ ਕਰਨ ਸਿੰਘ ਵੀ ਹਾਜ਼ਰ ਸਨ।