ਦਲਵੀਰ ਸਿੰਘ ਸਿੱਧੂਪੁਰ ਦੀ ਟੀਮ ’ਚ ਕਿਸਾਨ ਹੋਏ ਸ਼ਾਮਲ
ਡੱਲੇਵਾਲ ਨੂੰ ਛੱਡ ਦਲਵੀਰ ਸਿੰਘ ਸਿੱਧੂਪੁਰ ਦੀ ਟੀਮ ਵਿਚ ਵੱਡੀ ਗਿਣਤੀ ਵਿਚ ਪਿੰਡਾਂ ਦੇ ਕਿਸਾਨ ਹੋਏ ਸ਼ਾਮਲ
Publish Date: Tue, 03 Mar 2026 05:16 PM (IST)
Updated Date: Tue, 03 Mar 2026 05:17 PM (IST)

ਅੰਗਰੇਜ਼ ਭੁੱਲਰ, ਪੰਜਾਬੀ ਜਾਗਰਣ ਫਿਰੋਜ਼ਪੁਰ : ਗੁਰਮੀਤ ਸਿੰਘ ਘੋੜੇ ਚੱਕ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਜ਼ਿਲ੍ਹਾ ਕਨਵੀਨਰ ਦੀ ਅਗਵਾਈ ’ਚ ਪਿੰਡ ਭੂਰੇ ਕਲਾਂ ਵਿਚ ਮੀਟਿੰਗ ਕੀਤੀ ਗਈ। ਜਿਸ ਵਿਚ ਵਿਸ਼ੇਸ਼ ਤੌਰ ’ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਪੰਜਾਬ ਦੇ ਕਨਵੀਨਰ ਦਲਵੀਰ ਸਿੰਘ ਸਿੱਧੂਪੁਰ ਮੀਟਿੰਗ ਵਿਚ ਪਹੁੰਚੇ। ਇਕੱਠ ਨੂੰ ਸੰਬੋਧਨ ਕਰਦਿਆਂ ਸਿੱਧੂਪੁਰ ਦੇ ਕਿਹਾ ਕਿ ਬਠਿੰਡਾ ਵਿਖੇ ਜਿਓਂਦ ਪਿੰਡ ਨਿਰਦੋਸ਼ ਕਿਸਾਨਾਂ ਤੇ ਹੋਏ ਲਾਠੀਚਾਰਜ ਦੀ ਨਿੰਦਾ ਕਰਦੇ ਹੋਏ ਕਿਸਾਨਾਂ ਨੂੰ ਵੱਡੇ ਸੰਘਰਸ਼ ਲਈ ਲਾਮਬੰਦ ਕੀਤਾ ਗਿਆ। ਖਨੌਰੀ ਬਾਰਡਰ ਦੇ ਜਸਵਿੰਦਰ ਸਿੰਘ ਵਿਰਕ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਕਿਸਾਨੀ ਸੰਘਰਸ਼ ਵਿਚ ਪਾਏ ਵੱਡੇ ਯੋਗਦਾਨ ਨੂੰ ਧਿਆਨ ਵਿਚ ਰੱਖਦੇ ਹੋਏ ਉਨ੍ਹਾਂ ਨੂੰ ਬੀਕੇਯੂ ਸਿੱਧੂਪੁਰ ਜ਼ਿਲ੍ਹੇ ਦਾ ਕਨਵੀਨਰ ਨਿਯੁਕਤ ਕੀਤਾ। ਇਸ ਮੌਕੇ ਪਰਮਜੀਤ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਲਖਵਿੰਦਰ ਸਿੰਘ ਭੁੱਲਰ ਜ਼ਿਲ੍ਹਾ ਯੂਥ ਆਗੂ, ਪ੍ਰਗਟ ਸਿੰਘ ਲੋਕ ਬਲਾਕ ਯੂਥ ਆਗੂ, ਗੁਰਜੰਟ ਸਿੰਘ ਜ਼ਿਲ੍ਹਾ ਮੀਤ ਯੂਥ ਆਗੂ, ਗੁਰਜੰਟ ਸਿੰਘ ਭੁੱਲਰ ਵਰਕਿੰਗ ਕਮੇਟੀ ਮੈਂਬਰ, ਗੁਰਨੇਕ ਸਿੰਘ ਬਲਾਕ ਸਕੱਤਰ, ਬਲਜਿੰਦਰ ਸਿੰਘ ਬਰਾੜ ਬਲਾਕ ਪ੍ਰਧਾਨ ਲੱਖੋ ਕੇ ਬਹਿਰਾਮ, ਅਮਰਜੀਤ ਸਿੰਘ ਮੀਤ ਬਲਾਕ ਪ੍ਰਧਾਨ ਲੱਖੋ ਕੇ ਬਹਿਰਾਮ, ਸੁਖਵਿੰਦਰ ਸਿੰਘ ਸਵਾਈ ਕੇ ਬਲਾਕ ਪ੍ਰਧਾਨ ਮਮਦੋਟ, ਸੁਖਜੀਤ ਸਿੰਘ ਬਰਾੜ ਵਰਕਿੰਗ ਕਮੇਟੀ ਮੈਂਬਰ ਜ਼ਿਲ੍ਹਾ ਫਿਰੋਜ਼ਪੁਰ ਨਿਯੁਕਤ ਕੀਤੇ ਗਏ। ਇਸ ਮੌਕੇ ਵੱਡੀ ਗਿਣਤੀ ਵਿਚ ਜਥੇਬੰਦੀ ਦੇ ਆਗੂ ਹਾਜ਼ਰ ਸਨ।