28 ਦੀ ਕਾਂਗਰਸ ਵੱਲੋਂ ‘ਮਨਰੇਗਾ ਬਚਾਓ’ ਰੈਲੀ ’ਚ ਪੁੱਜਣ ਦਾ ਸੱਦਾ
28 ਫਰਵਰੀ ਨੂੰ ਬਰਨਾਲਾ ਵਿਖੇ ਕਾਂਗਰਸ ਦੀ ਮਨਰੇਗਾ ਬਚਾਉ ਰੈਲੀ ਵਿਚ ਪਹੁੰਚਣ ਦੀ ਅਪੀਲ: ਸੁਰਿੰਦਰ ਸਿੰਘ ਜੌੜਾ
Publish Date: Tue, 24 Feb 2026 03:23 PM (IST)
Updated Date: Tue, 24 Feb 2026 03:25 PM (IST)

ਪਿੱਪਲ ਸਿੰਘ ਭੁੱਲਰ, ਪੰਜਾਬੀ ਜਾਗਰਣ ਮੱਲਾਂਵਾਲਾ : ਸੀਨੀਅਰ ਲੀਡਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਸੁਰਿੰਦਰ ਸਿੰਘ ਜੌੜਾ ਨੇ ਸਿਟੀ ਪ੍ਰੈਸ ਕਲੱਬ ਵਿਖੇ ਗੱਲਬਾਤ ਕਰਦੇ ਹੋਏ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਜੋ ਮਨਰੇਗਾ ਸਕੀਮ ਵਿੱਚ ਬਦਲਾਅ ਕਰਕੇ ਜੋ ਗਰੀਬ ਮਜਦੂਰਾਂ ਦੇ ਹੱਕਾਂ ਨੂੰ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਉਸਦੇ ਵਿਰੋਧ ਵਿਚ 28 ਫਰਵਰੀ ਨੂੰ ਕਾਂਗਰਸ ਪਾਰਟੀ ਵੱਲੋਂ ਬਰਨਾਲਾ ਵਿਖੇ ਮਨਰੇਗਾ ਬਚਾਉ ਰੈਲੀ ਕੀਤੀ ਜਾ ਰਹੀ ਹੈ। ਜਿਸ ਵਿਚ ਕਾਂਗਰਸ ਦੇ ਸੀਨੀਅਰ ਲੀਡਰ ਤੇ ਕੇਂਦਰ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਾਂਗਰਸ ਪਾਰਟੀ ਗਰੀਬ ਮਜ਼ਦੂਰਾਂ ਦੇ ਨਾਲ ਡੱਟ ਕੇ ਖੜੀ ਹੈ ਅਤੇ ਕਿਸੇ ਵੀ ਕੀਮਤ ਤੇ ਲੋਕਾਂ ਦੇ ਹੱਕਾਂ ਤੇ ਡਾਕਾ ਨਹੀ ਮਾਰਨ ਦਿੱਤਾ ਜਾਉਗਾ । ਇਸ ਲਈ 28 ਫਰਵਰੀ ਨੂੰ ਕਾਂਗਰਸ ਪਾਰਟੀ ਵੱਲੋਂ ਬਰਨਾਲਾ ਵਿਖੇ ਮਨਰੇਗਾ ਬਚਾਉ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿਚ ਸਮੁੱਚੀ ਕਾਂਗਰਸ ਲੀਡਰਸ਼ਿਪ ਅਤੇ ਨੇਤਾ ਰਾਹੁਲ ਗਾਂਧੀ ਪਹੁੰਚ ਰਹੇ ਹਨ। ਸੁਰਿੰਦਰ ਸਿੰਘ ਜੋੜਾ ਨੇ ਕਿਹਾ ਰੈਲੀ ਸਬੰਧੀ ਤਿਆਰੀਆਂ ਜੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਉਹਨਾਂ ਵੱਲੋਂ ਹਰ ਰੋਜ਼ ਪਿੰਡਾਂ ਵਿਚ ਜਾ ਕੇ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੂੰ ਲੋਕਾਂ ਵੱਲੋਂ ਬਹੁਤ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਇਕ ਵਾਰ ਫਿਰ ਵਿਧਾਨ ਸਭਾ ਹਲਕਾ ਜ਼ੀਰਾ ਦੇ ਲੋਕਾਂ ਨੂੰ 28 ਫਰਵਰੀ ਨੂੰ ਬਰਨਾਲਾ ਵਿਖੇ ਹੋਣ ਵਾਲੀ ਮਨਰੇਗਾ ਬਚਾਉ ਰੈਲੀ ਵਿਚ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ।