ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ : ਡਿਪਟੀ ਕਮਿਸ਼ਨਰ ਫਿਰੋਜ਼ਪੁਰ ਵੀਨੀਤ ਕੁਮਾਰ ਨੇ ਦੱਸਿਆ ਕਿ ਦੀਵਾਲੀ ਦੇ ਮੌਕੇ 'ਤੇ ਪਟਾਕੇ ਵੇਚਣ ਲਈ ਆਰਜ਼ੀ ਲਾਇਸਂਸ ਲੈਣ ਦੇ ਚਾਹਵਾਨ ਵਿਅਕਤੀ 23 ਅਕਤੂਬਰ 2021 ਸ਼ਾਮ 5 ਵਜੇ ਤੱਕ ਦਫ਼ਤਰੀ ਕੰਮ ਦੇ ਸਮੇਂ ਦੌਰਾਨ ਸਬ-ਡਵੀਜ਼ਨ ਵਾਈਜ਼ ਆਪਣੀਆਂ ਦਰਖ਼ਾਸਤਾਂ ਨੇੜੇ ਦੇ ਸੇਵਾ ਕੇਂਦਰ ਵਿਖੇ ਦੇ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਿਸਚਿਤ ਕੀਤੇ ਗਏ ਸਮੇਂ ਦੌਰਾਨ ਪ੍ਰਰਾਪਤ ਹੋਈਆਂ ਦਰਖ਼ਾਸਤਾਂ ਨੂੰ ਹੀ ਵਿਚਾਰਿਆ ਜਾਵੇਗਾ ਅਤੇ ਇਸ ਸਬੰਧੀ ਮਿਤੀ 25 ਅਕਤੂਬਰ 2021 ਨੂੰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਲਾਟਰੀ ਸਿਸਟਮ ਰਾਹੀਂ ਪਟਾਕੇ ਵੇਚਣ ਸਬੰਧੀ ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਡਰਾਅ ਕੱਿਢਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨਾਂ ਵਿਅਕਤੀਆਂ ਨੂੰ ਆਰਜ਼ੀ ਲਾਇਸੰਸ ਜਾਰੀ ਕੀਤਾ ਜਾਵੇਗਾ, ਸਿਰਫ ਉਹ ਵਿਅਕਤੀ ਹੀ ਪਟਾਕੇ ਵੇਚਣ ਲਈ ਅਧਿਕਾਰਤ ਹੋਣਗੇ। ਉਨ੍ਹਾਂ ਕਿਹਾ ਕਿ ਮਿੱਥੇ ਸਮੇਂ ਤੋਂ ਬਾਅਦ ਪ੍ਰਰਾਪਤ ਦਰਖ਼ਾਸਤਾਂ ਰੱਦ ਮੰਨੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨਾਂ ਰਜਿਸਟੇ੍ਸ਼ਨ ਅਤੇ ਲਾਇਸੈਂਸ ਸੇਵਾਵਾਂ ਲਈ ਹੁਣ ਨੇੜੇ ਦੇ ਸੇਵਾ ਕੇਂਦਰ ਵਿਚ ਰਾਬਤਾ ਕੀਤਾ ਜਾ ਸਕਦਾ ਹੈ। ਇਸ ਮੌਕੇ ਐਡੀਸ਼ਨਲ ਕਮਿਸ਼ਨਰ ਫਿਰੋਜ਼ਪੁਰ ਸੁਖਪ੍ਰਰੀਤ ਸਿੰਘ ਸਿੱਧੂ, ਜ਼ਿਲ੍ਹਾ ਟੈਕਨੀਕਲ ਕੋਆਰਡੀਨੇਟਰ ਤਲਵਿੰਦਰ ਸਿੰਘ, ਜਿਲ੍ਹਾ ਈ-ਗਵਰਨੈਂਸ ਕੋਆਰਡੀਨੇਟਰ ਹਰਪ੍ਰਰੀਤ ਸਿੰਘ ਅਤੇ ਜ਼ਿਲ੍ਹਾ ਮੈਨੇਜਰ ਸੇਵਾ ਕੇਂਦਰ ਰਾਜੇਸ਼ ਗੌਤਮ ਹਾਜ਼ਰ ਸਨ।